MP Charanjit Channi Controversy : ਔਰਤਾਂ ’ਤੇ ਵਿਵਾਦਿਤ ਟਿੱਪਣੀ ਕਰ ਫਸੇ ਸਾਂਸਦ ਚਰਨਜੀਤ ਸਿੰਘ ਚੰਨੀ, ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਇਹ ਮੰਗ

ਦਰਅਸਲ ਗਿੱਦੜਬਾਹਾ ’ਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਵੱਲੋਂ ਇਹ ਵਿਵਾਦਿਤ ਟਿੱਪਣੀ ਕੀਤੀ ਗਈ ਹੈ। ਇਸ ਦੌਰਾਨ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਵੀ ਉਸ ਸਮੇਂ ਮੌਜੂਦ ਸਨ।

By  Aarti November 18th 2024 01:00 PM

MP Charanjit Channi Controversy :  ਇੱਕ ਪਾਸੇ ਜਿੱਥੇ ਜ਼ਿਮਨੀ ਚੋਣਾਂ ਦੇ ਚੱਲਦੇ ਮਾਹੌਲ ਭਖਿਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਕਾਂਗਰਸੀ ਸਾਂਸਦ ਚਰਨਜੀਤ ਚੰਨੀ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਦਰਅਸਲ ਔਰਤਾਂ ’ਤੇ ਵਿਵਾਦਿਤ ਟਿੱਪਣੀ ਕਰਨ ’ਤੇ ਚਰਨਜੀਤ ਸਿੰਘ ਚੰਨੀ ਨੂੰ ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਚਰਨਜੀਤ ਸਿੰਘ ਚੰਨੀ ’ਤੇ ਔਰਤਾਂ ਦਾ ਅਪਮਾਨ ਕਰਨ ਦੇ ਇਲਜ਼ਾਮ ਲੱਗੇ ਹਨ। ਮਹਿਲਾ ਕਮਿਸ਼ਨ ਨੇ ਨੋਟਿਸ ਜਾਰੀ ਕਰਕੇ ਚੰਨੀ ਤੋਂ ਜਵਾਬ ਮੰਗਿਆ ਹੈ। 

ਦਰਅਸਲ ਗਿੱਦੜਬਾਹਾ ’ਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਵੱਲੋਂ ਇਹ ਵਿਵਾਦਿਤ ਟਿੱਪਣੀ ਕੀਤੀ ਗਈ ਹੈ। ਇਸ ਦੌਰਾਨ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਵੀ ਉਸ ਸਮੇਂ ਮੌਜੂਦ ਸਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੋ ਕੁੱਤਿਆਂ ਦੀ ਕਹਾਣੀ ਸੁਣਾ ਕੇ ਔਰਤਾਂ ’ਤੇ ਵਿਵਾਦਿਤ ਟਿੱਪਣੀ ਕੀਤੀ ਹੈ। ਜਿਸ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਬਿਆਨ ਸਾਹਮਣੇ ਆਇਆ ਹੈ। 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਐਕਸ ’ਤੇ ਕਿਹਾ ਕਿ ਧੀਆਂ ਭੈਣਾਂ ਲਈ ਗਲਤ ਸ਼ਬਦ ਵਰਤਣੇ ਉਹ ਵੀ ਜਦੋਂ ਗਿੱਦੜਬਾਹਾ ਤੋਂ ਉਮੀਦਵਾਰ ਭੈਣ ਅੰਮ੍ਰਿਤਾ ਵੜਿੰਗ ਵੀ ਨਾਲ ਖੜੇ ਹੋਣ ਚਰਨਜੀਤ ਚੰਨੀ ਦੀ ਘਟੀਆ ਮਾਨਸਿਕਤਾ ਨੂੰ ਦਰਸਾਉਂਦਾ ਹੈ। ਚਰਨਜੀਤ ਚੰਨੀ ਨੂੰ ਸ਼ਰਮ ਕਰਨੀ ਚਾਹੀਦੀ ਹੈ ਅਤੇ ਅਜਿਹੀਆਂ ਅਪਮਾਨਜਨਕ ਟਿੱਪਣੀਆਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਚਰਨਜੀਤ ਚੰਨੀ 'ਤੇ ME TOO ਵਰਗੇ ਆਰੋਪ ਲੱਗੇ ਸਨ ਅਤੇ ਇੱਕ ਬੇਟੀ ਨਾਲ ਛੇੜਛਾੜ ਦੀ ਵੀਡੀਓ ਵੀ ਸਾਹਮਣੇ ਆਈ ਸੀ। ਗੁਰੂ ਸਾਹਿਬ ਦੇ ਸਿੱਖ ਦੀ ਕੋਈ ਜਾਤ ਨਹੀ ਹੁੰਦੀ। ਸਿੱਖ ਸਿਰਫ ਗੁਰੂ ਦਾ ਸਿੱਖ ਹੈ। ਗੁਰੂ ਪਾਤਸ਼ਾਹ ਨੇ ਸਾਡੇ ਵਿੱਚੋਂ ਹਰ ਤਰੀਕੇ ਦੀ ਜਾਤ ਪਾਤ ,ਛੂਤ ਛਾਤ , ਊਚ ਨੀਚ ਸਾਰੇ ਵਿਤਕਰੇ ਨੂੰ ਖਤਮ ਕੀਤਾ। ਗੁਰੂ ਸਾਹਿਬ ਦਾ ਫਲਸਫਾ ਸਰਬੱਤ ਦੇ ਭਲਾ ਦਾ ਹੈ।  ਚਰਨਜੀਤ ਚੰਨੀ ਨੂੰ ਇਸ ਵਿਤਕਰੇ ਵਾਲੀ ਸੋਚ 'ਤੇ ਪੰਜਾਬੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

ਇਹ ਵੀ ਪੜ੍ਹੋ : We Stand With Sukhbir : ਸੋਸ਼ਲ ਮੀਡੀਆ ’ਤੇ ਸੁਖਬੀਰ ਸਿੰਘ ਬਾਦਲ ਨੂੰ ਮਿਲੀ ਵੱਡੀ ਹਮਾਇਤ, ਅਸਤੀਫਾ ਵਾਪਿਸ ਲੈਣ ਦੀ ਕੀਤੀ ਜਾ ਰਹੀ ਮੰਗ

Related Post