MP Kangana Ranaut ਨੇ ਮੁੜ ਪੰਜਾਬੀਆਂ ਖਿਲਾਫ ਉਗਲਿਆ ਜ਼ਹਿਰ, ਬਿਨਾਂ ਨਾਂਅ ਲਏ ਪੰਜਾਬੀਆਂ ਨੂੰ ਦੱਸਿਆ ਨਸ਼ੇੜੀ ਤੇ ਗੁੱਸੇ ਵਾਲੇ

ਹਾਲਾਂਕਿ ਇਹ ਵਿਵਾਦ ਅਜੇ ਠੰਢਾ ਨਹੀਂ ਪਿਆ ਸੀ ਕਿ ਸਾਂਸਦ ਕੰਗਨਾ ਰਣੌਤ ਨੇ ਇੱਕ ਹੋਰ ਬਿਆਨ ਦੇ ਦਿੱਤਾ ਹੈ। ਜਿਸ ਤੋਂ ਬਾਅਦ ਮੁੜ ਤੋਂ ਪੰਜਾਬ ਦੇ ਲੋਕਾਂ ਦੇ ਮਨਾਂ ਨੂੰ ਠੇਸ ਪਹੁੰਚਾਇਆ ਹੈ।

By  Aarti October 3rd 2024 12:37 PM -- Updated: October 3rd 2024 01:00 PM

Kangana Ranaut Comment on Punjab : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਬੀਜੇਪੀ ਸੰਸਦ ਅਤੇ ਅਦਾਕਾਰਾ ਕੰਗਨਾ ਰਣੌਤ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਉਨ੍ਹਾਂ ਨੇ 2 ਅਕਤੂਬਰ ਨੂੰ ਗਾਂਧੀ ਜਯੰਤੀ 'ਤੇ ਲਾਲ ਬਹਾਦਰ ਸ਼ਾਸਤਰੀ ਅਤੇ ਮਹਾਤਮਾ ਗਾਂਧੀ 'ਤੇ ਪੋਸਟ ਕਰਕੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ।

ਹਾਲਾਂਕਿ ਇਹ ਵਿਵਾਦ ਅਜੇ ਠੰਢਾ ਨਹੀਂ ਪਿਆ ਸੀ ਕਿ ਸਾਂਸਦ ਕੰਗਨਾ ਰਣੌਤ ਨੇ ਇੱਕ ਹੋਰ ਬਿਆਨ ਦੇ ਦਿੱਤਾ ਹੈ। ਜਿਸ ਤੋਂ ਬਾਅਦ ਮੁੜ ਤੋਂ ਪੰਜਾਬ ਦੇ ਲੋਕਾਂ ਦੇ ਮਨਾਂ ਨੂੰ ਠੇਸ ਪਹੁੰਚਾਇਆ ਹੈ। 

ਦਰਅਸਲ ਸਾਂਸਦ ਕੰਗਨਾ ਰਣੌਤ ਨੇ ਸਿੱਧੇ ਤੌਰ 'ਤੇ ਨਾਂ ਲਏ ਬਿਨਾਂ ਹਿਮਾਚਲ ਪ੍ਰਦੇਸ਼ 'ਚ ਫੈਲੇ ਨਸ਼ਿਆਂ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕੰਗਨਾ ਰਣੌਤ ਨੇ ਕਿਹਾ ਕਿ ਸਾਡੇ ਅੱਗੇ ਅਤੇ ਪਿੱਛੇ ਰਾਜਾਂ ਤੋਂ ਇੱਥੇ ਨਵੀਆਂ ਚੀਜ਼ਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ, ਚਾਹੇ ਉਹ ਚਿੱਟਾ, ਹਿੰਸਾ ਜਾਂ ਕੁਝ ਵੀ ਹੋਵੇ। ਤੁਸੀਂ ਜਾਣਦੇ ਹੋ ਕਿ ਮੈਂ ਕਿਸ ਰਾਜ ਦੀ ਗੱਲ ਕਰ ਰਹੀ ਹਾਂ। ਇਨ੍ਹਾਂ ਦਾ ਸੁਭਾਅ ਬਹੁਤ ਗਰਮ ਹੁੰਦਾ ਹੈ ਅਤੇ ਉਹ ਬਹੁਤ ਹੁਸ਼ਿਆਰ ਹੁੰਦੇ ਹਨ। ਉਹ ਨਸ਼ੇ ਕਰਦੇ ਹਨ, ਸ਼ਰਾਬ ਪੀਂਦੇ ਹਨ ਅਤੇ ਰੌਲਾ ਪਾਉਂਦੇ ਹਨ। 


ਕੰਗਨਾ ਨੇ ਅੱਗੇ ਕਿਹਾ ਕਿ ਮੈਂ ਹਿਮਾਚਲ ਦੇ ਬੱਚਿਆਂ ਨੂੰ ਅਪੀਲ ਕਰਦੀ ਹਾਂ ਕਿ ਉਹ ਇਨ੍ਹਾਂ ਦੇ ਪ੍ਰਭਾਵ 'ਚ ਨਾ ਆਉਣ। ਅਸੀਂ ਉਨ੍ਹਾਂ ਤੋਂ ਕੁਝ ਵੀ ਨਹੀਂ ਸਿਖਣਾ ਹੈ, ਉਨ੍ਹਾਂ ਨੇ ਸਾਡੀ ਜਵਾਨੀ ਬਰਬਾਦ ਕਰ ਦਿੱਤੀ ਹੈ।

Related Post