MP Ravneet Bittu Gets Death Threat: ਸਾਂਸਦ ਰਵਨੀਤ ਬਿੱਟੂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਦਰਜ ਕਰਵਾਈ ਸ਼ਿਕਾਇਤ

By  Pardeep Singh February 26th 2023 03:33 PM

ਲੁਧਿਆਣਾ :  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਤੇ ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੰਸਦ ਮੈਂਬਰ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਰਵਨੀਤ ਬਿੱਟੂ ਨੂੰ ਵਾਟਸਐਪ ਕਾਲ ਉੱਤੇ ਧਮਕੀ ਦਿੱਤੀ ਗਈ ਹੈ।

ਰਵਨੀਤ ਸਿੰਘ ਬਿੱਟੂ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ।  ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਉਹ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਸਾਂਸਦ ਰਵਨੀਤ ਸਿੰਘ ਬਿੱਟੂ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਰਵਨੀਤ ਬਿੱਟੂ ਹੀ ਨਹੀਂ, ਸਗੋਂ ਉਨ੍ਹਾਂ ਦੇ ਭਰਾ ਗੁਰਕੀਰਤ ਕੋਟਲੀ ਸਮੇਤ ਹੋਰ ਪਰਿਵਾਰਕ ਮੈਂਬਰ ਵੀ 24 ਘੰਟੇ ਕੇਂਦਰੀ ਸੁਰੱਖਿਆ ਬਲਾਂ ਨਾਲ ਘਿਰੇ ਰਹਿੰਦੇ ਹਨ।

Related Post