ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਘਰ 'ਚ ਕੀਤਾ ਨਜ਼ਰਬੰਦ, ਜਾਣੋ ਮਾਮਲਾ

By  Jasmeet Singh February 1st 2024 03:35 PM

Simranjit Singh Mann arrested: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਤਲਾਨੀਆ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਘਰ ਦੇ ਬਾਹਰ ਕਈ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਭਾਨਾ ਸਿੱਧੂ ਦੇ ਸਮਰਥਨ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਚੋਣਾਂ ਲਈ 30 ਜਨਵਰੀ ਤੱਕ 15 ਲੱਖ ਵੋਟਰ ਹੋਏ ਰਜਿਸਟਰਡ

ਸਵੇਰੇ 6 ਵਜੇ ਘਰ ਵਿਚ ਕਰ ਦਿੱਤਾ ਗਿਆ ਨਜ਼ਰਬੰਦ 

ਸੀਨੀਅਰ ਸਿਆਸਤਦਾਨ ਨੂੰ ਸਵੇਰੇ 6 ਵਜੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਕਿਲਾ ਹਰਨਾਮ ਸਿੰਘ ਨਗਰ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਦੂਜੇ ਪਾਸੇ ਇਸ ਦੀ ਸੂਚਨਾ ਮਿਲਦੇ ਹੀ ਪਾਰਟੀ ਵਰਕਰ ਉਥੇ ਇਕੱਠੇ ਹੋਣੇ ਸ਼ੁਰੂ ਹੋ ਗਏ ਪਰ ਪੁਲਿਸ ਨੇ ਉਨ੍ਹਾਂ ਨੂੰ ਘਰ ਅੰਦਰ ਵੜਨ ਨਹੀਂ ਦਿੱਤਾ।

ਇਹ ਵੀ ਪੜ੍ਹੋ: ਬਜਟ 'ਚ ਵੱਡਾ ਐਲਾਨ, 1 ਕਰੋੜ ਘਰਾਂ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮਿਲੇਗੀ ਮੁਫਤ!

ਸਿਮਰਨਜੀਤ ਭਾਨਾ ਸਿੱਧੂ ਦੇ ਸਮਰਥਨ ਵਿੱਚ ਧਰਨਾ

ਦੱਸਿਆ ਜਾ ਰਿਹਾ ਹੈ ਕਿ ਸੰਸਦ ਮੈਂਬਰ ਸਿਮਰਨਜੀਤ ਮਾਨ ਭਾਨਾ ਸਿੱਧੂ ਦੀ ਗ੍ਰਿਫਤਾਰੀ ਦੇ ਵਿਰੋਧ 'ਚ ਅੱਜ ਧੂਰੀ 'ਚ ਧਰਨਾ ਦੇਣ ਜਾ ਰਹੇ ਸਨ। ਇਸ ਮੌਕੇ ਗੱਲਬਾਤ ਕਰਦਿਆਂ ਦਲ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਭਾਗੋਵਾਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਬਲੇਰ ਇਕਵਾਲ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਤਿਸਰ ਵਲੋਂ ਭਾਨਾ ਸਿੱਧੂ ਦੇ ਹੱਕ 'ਚ ਅੱਜ ਧੂਰੀ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਣਾ ਸੀ | ਪਰ ਇਸ ਤੋਂ ਪਹਿਲਾਂ ਹੀ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਪੰਜਾਬ ਪੁਲਿਸ ਨੇ ਨਜ਼ਰਬੰਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ: 40 ਹਜ਼ਾਰ ਰੇਲਵੇ ਕੋਚਾਂ ਨੂੰ 'ਵੰਦੇ ਭਾਰਤ' 'ਚ ਬਦਲਿਆ ਜਾਵੇਗਾ, ਬਜਟ 'ਚ ਸੀਤਾਰਮਨ ਦਾ ਵੱਡਾ ਐਲਾਨ

ਮਾਨ ਦੇ ਹੱਕ 'ਚ ਨਿੱਤਰੇ ਸੀਨੀਅਰ ਕਾਂਗਰਸੀ ਆਗੂ 

ਇਸ ਦੇ ਨਾਲ ਹੀ ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਸਰਕਾਰ 'ਤੇ ਸਿਮਰਨਜੀਤ ਸਿੰਘ ਮਾਨ ਨੂੰ ਨਜ਼ਰਬੰਦ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਸਰਕਾਰ 'ਤੇ ਸਿਮਰਨਜੀਤ ਨੂੰ ਨਜ਼ਰਬੰਦ ਕਰਨ ਦਾ ਦੋਸ਼ ਲਗਾਇਆ ਹੈ। ਖਹਿਰਾ ਨੇ ਐਕਸ 'ਤੇ ਟਵੀਟ ਕਰ ਪੁੱਛਿਆ ਕਿ ਸਿਮਰਨਜੀਤ ਸਿੰਘ ਮਾਨ ਨੂੰ ਅੱਜ ਨਜ਼ਰਬੰਦ ਕਿਉਂ ਕੀਤਾ ਗਿਆ? ਕੀ ਪੰਜਾਬ ਪਾਕਿਸਤਾਨ ਵਾਂਗ ਫੌਜੀ/ਪੁਲਿਸ ਰਾਜ ਬਣ ਰਿਹਾ ਹੈ?

ਸੁਖਪਾਲ ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਦੀ ਪੁਲਿਸ ਨੂੰ ਪਹਿਲਾਂ ਹੀ ਪਤਾ ਸੀ ਕਿ ਉਹ ਅੱਜ ਸ਼ਾਂਤਮਈ ਢੰਗ ਨਾਲ ਭਾਨਾ ਸਿੱਧੂ ਦੀ ਹਮਾਇਤ ਕਰਨ ਜਾ ਰਹੇ ਹਨ ਪਰ ਉਸ ਤੋਂ ਬਾਅਦ ਵੀ ਉਨ੍ਹਾਂ ਨੂੰ ਨਜ਼ਰਬੰਦ ਕਿਉਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੀ ਸਾਨੂੰ ਪੰਜਾਬ ਵਿੱਚ ਸਰਕਾਰ ਦੇ ਗਲਤ ਫੈਸਲਿਆਂ ਦਾ ਵਿਰੋਧ ਕਰਨ ਦੀ ਵੀ ਇਜਾਜ਼ਤ ਨਹੀਂ ਹੈ? ਇਹ ਪੂਰੀ ਤਰ੍ਹਾਂ ਲੋਕਤੰਤਰ ਦਾ ਕਤਲ ਹੈ ਅਤੇ ਸੰਵਿਧਾਨ ਵਿੱਚ ਦਰਜ ਸਾਡੇ ਮੌਲਿਕ ਅਧਿਕਾਰਾਂ ਦਾ ਵੀ ਕਤਲ ਹੈ।

ਇਹ ਵੀ ਪੜ੍ਹੋ: ਨਸ਼ਾ ਤਸਕਰੀ ਦੇ ਮਾਮਲੇ 'ਚ ਕਸੂਤੇ ਫਸੇ ਪੰਜਾਬੀ ਮੂਲ ਦੇ ਨੌਜਵਾਨ; ਕੈਨੇਡਾ ਤੋਂ ਅਮਰੀਕਾ ਭੇਜਣ ਦੀ ਤਿਆਰੀ

Related Post