Nabha Jail Break Case: ਨਾਭਾ ਜੇਲ ਬ੍ਰੇਕ ਕਾਂਡ ਦਾ ਮਾਸਟਰ ਮਾਈਂਡ ਆਵੇਗਾ ਭਾਰਤ

ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਇਹ ਸ਼ਾਮ 4 ਵਜੇ ਦਿੱਲੀ ਪਹੁੰਚੇਗਾ।

By  Amritpal Singh August 22nd 2024 12:41 PM -- Updated: August 22nd 2024 02:22 PM

Nabha Jail News: ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰ ਮਾਈਂਡ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਹਾਂਗਕਾਂਗ ਤੋਂ ਉਸ ਦੀ ਹਵਾਲਗੀ ਦੀ ਮਨਜ਼ੂਰੀ ਮਿਲ ਗਈ ਹੈ। ਪੰਜਾਬ ਪੁਲਿਸ ਦੀ ਟੀਮ ਉਸ ਨੂੰ ਦਿੱਲੀ ਲੈ ਕੇ ਆ ਰਹੀ ਹੈ।

ਇਸ ਨੂੰ ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ। ਕਿਉਂਕਿ ਜੇਲ੍ਹ ਵਿੱਚੋਂ ਫਰਾਰ ਹੋਏ ਲੋਕਾਂ ਦੀ ਇਹ ਸਭ ਤੋਂ ਵੱਡੀ ਮਦਦ ਸੀ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਆਈਜੀ ਗੁਰਮੀਤ ਸਿੰਘ ਚੌਹਾਨ ਨੇ ਉਸ ਨੂੰ ਭਾਰਤ ਲਿਆਉਣ ਦੀ ਪੁਸ਼ਟੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਐਸਪੀ, ਦੋ ਡੀਐਸਪੀ ਸਮੇਤ ਛੇ ਮੈਂਬਰਾਂ ਦੀ ਟੀਮ ਉਨ੍ਹਾਂ ਨੂੰ ਲੈਣ ਗਈ ਹੈ। ਪੰਜਾਬ ਪੁਲਿਸ ਖੁਦ ਉਸ ਨੂੰ ਹਾਂਗਕਾਂਗ ਤੋਂ ਲਿਆ ਰਹੀ ਹੈ। ਉਸ ਖ਼ਿਲਾਫ਼ ਪੰਜਾਬ ਵਿੱਚ ਤਿੰਨ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਬੈਠੇ ਮੁਲਜ਼ਮਾਂ ਲਈ ਵੀ ਸਬਕ ਹੈ। ਪੁਲਿਸ ਦੇ ਹੱਥ ਬਹੁਤ ਲੰਬੇ ਹਨ।




ਰੋਮੀ ਦਾ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ

ਇਸ ਤੋਂ ਪਹਿਲਾਂ ਗੈਂਗਸਟਰ ਰੋਮੀ ਦੇ ਲਾਪਤਾ ਹੋਣ ਤੋਂ ਬਾਅਦ ਉਸ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ। ਸਾਲ 2016-17 ਵਿੱਚ ਜਲੰਧਰ ਅਤੇ ਲੁਧਿਆਣਾ ਵਿੱਚ ਹੋਏ ਕਤਲਾਂ ਵਿੱਚ ਵੀ ਰੋਮੀ ਦੇ ਸ਼ਾਮਲ ਹੋਣ ਦਾ ਸ਼ੱਕ ਹੈ। ਪੰਜਾਬ ਪੁਲਿਸ ਅਨੁਸਾਰ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਸ਼ੇਖ ਦੇ ਸੰਪਰਕ ਵਿੱਚ ਸੀ। ਗੁਰਪ੍ਰੀਤ ਨਵੰਬਰ 2016 ਵਿੱਚ ਨਾਭਾ ਜੇਲ੍ਹ ਵਿੱਚੋਂ ਫਰਾਰ ਹੋਏ ਛੇ ਵਿਅਕਤੀਆਂ ਵਿੱਚ ਸ਼ਾਮਲ ਸੀ ਅਤੇ ਇਸ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਸੀ।

ਪੁਲਿਸ ਦਾ ਮੰਨਣਾ ਹੈ ਕਿ ਰੋਮੀ ਨੇ ਜੇਲ੍ਹ ਤੋਂ ਫਰਾਰ ਹੋਣ ਵਾਲਿਆਂ ਨੂੰ ਪੈਸੇ ਮੁਹੱਈਆ ਕਰਵਾਏ ਸਨ। ਨਾਲ ਹੀ, ਉਸਨੇ ਹਾਂਗਕਾਂਗ ਤੋਂ ਹੀ ਜੇਲ੍ਹ ਤੋੜਨ ਦੀ ਪੂਰੀ ਸਾਜ਼ਿਸ਼ ਰਚੀ ਸੀ।

ਨਾਭਾ ਜੇਲ੍ਹ ਵਿੱਚੋਂ ਛੇ ਕੈਦੀ ਫਰਾਰ ਹੋ ਗਏ ਸਨ

27 ਨਵੰਬਰ 2016 ਨੂੰ ਪਟਿਆਲਾ ਦੀ ਨਾਭਾ ਜੇਲ੍ਹ ਵਿੱਚੋਂ ਛੇ ਕੈਦੀ ਫਰਾਰ ਹੋ ਗਏ ਸਨ। ਇਨ੍ਹਾਂ 'ਚ ਦੋ ਅੱਤਵਾਦੀ ਅਤੇ ਚਾਰ ਬਦਨਾਮ ਗੈਂਗਸਟਰ ਸ਼ਾਮਲ ਸਨ। ਜੇਲ ਬ੍ਰੇਕ 'ਚ ਫਰਾਰ ਹੋਏ ਗਰਮਖਿਆਲੀ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਪੁਲਿਸ ਨੇ ਕੁਝ ਘੰਟਿਆਂ ਬਾਅਦ ਗ੍ਰਿਫਤਾਰ ਕਰ ਲਿਆ। ਪਰ ਇੱਕ ਹੋਰ ਅੱਤਵਾਦੀ ਕਸ਼ਮੀਰ ਸਿੰਘ ਫਰਾਰ ਹੋ ਗਿਆ ਸੀ। ਜਦਕਿ ਇਸ ਮਾਮਲੇ 'ਚ ਸ਼ਾਮਲ ਮੁੱਖ ਦੋਸ਼ੀ ਗੈਂਗਸਟਰ ਵਿੱਕੀ ਗੌਂਡਰ ਨੂੰ ਪੁਲਿਸ ਨੇ ਐਨਕਾਊਂਟਰ 'ਚ ਮਾਰ ਦਿੱਤਾ ਹੈ।

Related Post