Naib Singh Saini: ਨਾਇਬ ਸਿੰਘ ਸੈਣੀ ਹੋਣਗੇ ਹਰਿਆਣਾ ਦੇ ਮੁੱਖ ਮੰਤਰੀ

By  Amritpal Singh March 12th 2024 02:00 PM

Naib Singh Saini: ਮਨੋਹਰ ਲਾਲ ਖੱਟਰ ਦੀ ਥਾਂ ਹੁਣ ਹਰਿਆਣਾ ਦੀ ਸੱਤਾ ਦੀ ਕਮਾਨ ਨਾਇਬ ਸਿੰਘ ਸੈਣੀ ਦੇ ਹੱਥ ਵਿੱਚ ਹੋਵੇਗੀ, ਯਾਨੀ ਉਹ ਹੁਣ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਹੋਣਗੇ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਉਨ੍ਹਾਂ ਦੇ ਸਾਥੀ ਕੈਬਨਿਟ ਮੰਤਰੀਆਂ ਨੇ ਮੰਗਲਵਾਰ ਨੂੰ ਰਾਜ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਆਪਣੇ ਅਸਤੀਫ਼ੇ ਸੌਂਪ ਦਿੱਤੇ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਸੀਟਾਂ ਦੀ ਵੰਡ ਨੂੰ ਲੈ ਕੇ ਰਾਜ ਵਿੱਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਗਠਜੋੜ ਵਿੱਚ ਦਰਾਰ ਦੀਆਂ ਅਟਕਲਾਂ ਦੇ ਵਿਚਕਾਰ ਇਹ ਘਟਨਾਕ੍ਰਮ ਸਾਹਮਣੇ ਆਇਆ ਹੈ।

Big Breaking: ਹਰਿਆਣਾ ਦੇ ਮੁੱਖ ਮੰਤਰੀ ਹੋਣਗੇ ਨਾਇਬ ਸੈਣੀ

Big Breaking: ਹਰਿਆਣਾ ਦੇ ਮੁੱਖ ਮੰਤਰੀ ਹੋਣਗੇ ਨਾਇਬ ਸੈਣੀ ਵਿਧਾਇਕ ਦਲ ਦੀ ਮੀਟਿੰਗ 'ਚ ਨਾਇਬ ਸੈਣੀ ਦੇ ਨਾਂ 'ਤੇ ਲੱਗੀ ਮੋਹਰ ਹਰਿਆਣਾ ਭਾਜਪਾ ਦੇ ਪ੍ਰਧਾਨ ਹਨ ਨਾਇਬ ਸੈਣੀ

Posted by PTC News on Tuesday, March 12, 2024

ਭਾਜਪਾ ਦੇ ਇਕ ਸੀਨੀਅਰ ਨੇਤਾ ਨੇ ਮੰਗਲਵਾਰ ਨੂੰ ਵਿਧਾਇਕ ਦਲ ਦੀ ਬੈਠਕ ਤੋਂ ਬਾਅਦ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਹੁੰ ਚੁੱਕ ਸਮਾਗਮ ਸ਼ਾਮ ਪੰਜ ਵਜੇ ਹੋਵੇਗਾ। ਮੀਟਿੰਗ ਵਿੱਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਹਰਿਆਣਾ ਮਾਮਲਿਆਂ ਦੇ ਇੰਚਾਰਜ ਬਿਪਲਬ ਦੇਬ ਵੀ ਕੇਂਦਰੀ ਅਬਜ਼ਰਵਰ ਵਜੋਂ ਹਾਜ਼ਰ ਸਨ।

ਹੁਣ ਤੱਕ ਇਹ ਕਿਹਾ ਜਾ ਰਿਹਾ ਸੀ ਕਿ ਮਨੋਹਰ ਲਾਲ ਖੱਟਰ ਮੁੜ ਸੂਬੇ ਦੇ ਮੁੱਖ ਮੰਤਰੀ ਬਣਨਗੇ ਅਤੇ ਸ਼ਾਮ 5 ਵਜੇ ਦੇ ਕਰੀਬ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣਗੇ। ਹਾਲਾਂਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਉਨ੍ਹਾਂ ਦੀ ਥਾਂ ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਨਾਇਬ ਸਿੰਘ ਸੈਣੀ ਸਹੁੰ ਚੁੱਕਣਗੇ।

ਕੌਣ ਹੈ ਨਾਇਬ ਸਿੰਘ ਸੈਣੀ?

ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ, ਜੋ ਕਿ ਓਬੀਸੀ ਭਾਈਚਾਰੇ ਤੋਂ ਆਉਂਦੇ ਹਨ, ਨੂੰ ਪਿਛਲੇ ਸਾਲ ਅਕਤੂਬਰ ਵਿੱਚ ਹਰਿਆਣਾ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ।

ਭਾਜਪਾ ਦੇ ਅੰਦਰ ਸੈਣੀ ਦਾ ਸਿਆਸੀ ਸਫ਼ਰ 1996 ਵਿੱਚ ਸ਼ੁਰੂ ਹੋਇਆ, ਜਦੋਂ ਉਹ ਹਰਿਆਣਾ ਭਾਜਪਾ ਸੰਗਠਨ ਵਿੱਚ ਦਾਖ਼ਲ ਹੋਏ ਅਤੇ 2000 ਤੱਕ ਸੂਬਾ ਜਨਰਲ ਸਕੱਤਰ ਵਜੋਂ ਕੰਮ ਕੀਤਾ।

ਸੰਗਠਨ ਵਿੱਚ ਵੱਖ-ਵੱਖ ਅਹੁਦਿਆਂ 'ਤੇ ਲਗਾਤਾਰ ਤਰੱਕੀ ਕਰਦੇ ਹੋਏ, ਉਸਨੇ 2002 ਵਿੱਚ ਅੰਬਾਲਾ ਵਿੱਚ ਭਾਜਪਾ ਯੂਥ ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਦੀ ਭੂਮਿਕਾ ਨਿਭਾਈ, ਉਸ ਤੋਂ ਬਾਅਦ 2005 ਵਿੱਚ ਅੰਬਾਲਾ ਵਿੱਚ ਉਨ੍ਹਾਂ ਦੀ ਜ਼ਿਲ੍ਹਾ ਪ੍ਰਧਾਨ ਵਜੋਂ ਨਿਯੁਕਤੀ ਹੋਈ।

ਪਾਰਟੀ ਪ੍ਰਤੀ ਸਮਰਪਣ ਭਾਵਨਾ ਕਾਰਨ ਉਨ੍ਹਾਂ ਨੂੰ 2009 ਵਿੱਚ ਹਰਿਆਣਾ ਵਿੱਚ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ਅਤੇ 2012 ਵਿੱਚ ਅੰਬਾਲਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਵੱਖ-ਵੱਖ ਅਹਿਮ ਅਹੁਦਿਆਂ ’ਤੇ ਕੰਮ ਕਰਨ ਦਾ ਮੌਕਾ ਦਿੱਤਾ ਗਿਆ।

2014 ਵਿੱਚ ਪਹਿਲੀ ਵਾਰ ਵਿਧਾਇਕ ਬਣੇ

ਉਨ੍ਹਾਂ ਦਾ ਰਾਜਨੀਤਿਕ ਕੈਰੀਅਰ ਉਦੋਂ ਸ਼ੁਰੂ ਹੋਇਆ ਜਦੋਂ, ਉਹ 2014 ਵਿੱਚ ਨਰਾਇਣਗੜ੍ਹ ਹਲਕੇ ਤੋਂ ਵਿਧਾਨ ਸਭਾ ਦੇ ਮੈਂਬਰ ਵਜੋਂ ਚੁਣਿਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ 2016 ਵਿੱਚ ਹਰਿਆਣਾ ਸਰਕਾਰ ਵਿੱਚ ਮੰਤਰੀ ਵਜੋਂ ਨਿਯੁਕਤ ਕੀਤਾ ਗਿਆ।

Related Post