ਨਰਾਇਣ ਸਿੰਘ ਚੌੜਾ ਨੂੰ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਦੇ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।

By  Amritpal Singh December 11th 2024 04:16 PM -- Updated: December 11th 2024 04:22 PM

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਦੇ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਦੇ ਵੱਲੋਂ ਚੌੜਾ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।


ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਜਦੋਂ ਦਰਬਾਰ ਸਾਹਿਬ ਵਿੱਚ ਸੇਵਾ ਨਿਭਾ ਰਹੇ ਸਨ ਤਾਂ ਉਸ ਵੇਲੇ ਨਰਾਇਣ ਸਿੰਘ ਚੌੜਾ ਦੇ ਵੱਲੋਂ ਸੁਖਬੀਰ ਤੇ ਗੋਲੀ ਚਲਾ ਦਿੱਤੀ ਗਈ, ਜੋ ਕਿ ਸੁਖਬੀਰ ਨੂੰ ਤਾਂ ਨਹੀਂ ਵੱਜੀ, ਪਰ ਉੱਥੇ ਦਰਬਾਰ ਸਾਹਿਬ ਦੀ ਦੀਵਾਰ ਵਿੱਚ ਜਾ ਵੱਜੀ।


ਇਸ ਤੋਂ ਪਹਿਲਾਂ 8 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਦੇ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਦੇ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਸੀ। 

Related Post