Haryana New CM : ਹਰਿਆਣਾ ਦੇ ਮੁੱਖ ਮੰਤਰੀ ਹੋਣਗੇ ਨਾਇਬ ਸਿੰਘ ਸੈਣੀ, ਚੁਣੇ ਗਏ ਵਿਧਾਇਕ ਦਲ ਦੇ ਆਗੂ

ਨਾਇਬ ਸਿੰਘ ਸੈਣੀ ਹਰਿਆਣਾ ਦੇ ਮੁੱਖ ਮੰਤਰੀ ਹੋਣਗੇ। ਉਨ੍ਹਾਂ ਨੂੰ ਭਾਜਪਾ ਵਿਧਾਇਕ ਦਲ ਦੀ ਬੈਠਕ 'ਚ ਨੇਤਾ ਚੁਣਿਆ ਗਿਆ ਹੈ। ਕੱਲ੍ਹ ਯਾਨੀ 17 ਅਕਤੂਬਰ ਨੂੰ ਉਹ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

By  Dhalwinder Sandhu October 16th 2024 01:06 PM -- Updated: October 16th 2024 02:29 PM

Nayab Singh Saini Haryana New CM : ਹਰਿਆਣਾ 'ਚ ਭਾਜਪਾ ਆਪਣੇ ਦਮ 'ਤੇ ਸਰਕਾਰ ਬਣਾਉਣ ਜਾ ਰਹੀ ਹੈ। ਸੂਬੇ ਵਿੱਚ ਲਗਾਤਾਰ ਤੀਜੀ ਵਾਰ ਭਗਵਾ ਲਹਿਰਾਇਆ ਗਿਆ ਹੈ। ਨਾਇਬ ਸਿੰਘ ਸੈਣੀ ਇੱਕ ਵਾਰ ਫਿਰ ਮੁੱਖ ਮੰਤਰੀ ਬਣਨ ਜਾ ਰਹੇ ਹਨ। ਉਨ੍ਹਾਂ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਉਹ ਭਲਕੇ ਸਹੁੰ ਚੁੱਕਣਗੇ। ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿੱਚ ਉਨ੍ਹਾਂ ਨੂੰ ਆਗੂ ਚੁਣਿਆ ਗਿਆ। ਮੀਟਿੰਗ ਵਿੱਚ ਹਰਿਆਣਾ ਦੇ ਇੰਚਾਰਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ, ਸਹਿ ਇੰਚਾਰਜ ਵਿਪਲਵ ਦੇਬ, ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੀ ਹਾਜ਼ਰ ਸਨ। ਇਸ ਮੀਟਿੰਗ ਲਈ ਅਮਿਤ ਸ਼ਾਹ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੂੰ ਕੇਂਦਰੀ ਨਿਗਰਾਨ ਨਿਯੁਕਤ ਕੀਤਾ ਗਿਆ ਸੀ। ਮੀਟਿੰਗ ਪੰਚਕੂਲਾ ਸਥਿਤ ਭਾਜਪਾ ਦਫ਼ਤਰ ਵਿੱਚ ਹੋਈ।

ਭਾਜਪਾ ਦੇ ਅਨਿਲ ਵਿੱਜ ਅਤੇ ਰਾਓ ਇੰਦਰਜੀਤ ਸਿੰਘ ਨੇ ਵੀ ਮੁੱਖ ਮੰਤਰੀ ਅਹੁਦੇ ਲਈ ਦਾਅਵਾ ਪੇਸ਼ ਕੀਤਾ ਸੀ। ਪਰ ਪਾਰਟੀ ਨੇ ਇੱਕ ਵਾਰ ਫਿਰ ਨਾਇਬ ਸਿੰਘ ਸੈਣੀ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਹੈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਪ੍ਰਸਤਾਵ ਪਾਸ ਕੀਤਾ ਗਿਆ। ਅਨਿਲ ਵਿੱਜ ਅਤੇ ਮਨੋਹਰ ਲਾਲ ਖੱਟਰ ਨੇ ਸੈਣੀ ਦੇ ਨਾਂ ਦਾ ਪ੍ਰਸਤਾਵ ਰੱਖਿਆ। ਬੈਠਕ 'ਚ ਅਮਿਤ ਸ਼ਾਹ ਨੇ ਕਿਹਾ ਕਿ ਇਹ ਭਾਜਪਾ ਦੀਆਂ ਨੀਤੀਆਂ ਦੀ ਜਿੱਤ ਹੈ। ਭਾਜਪਾ ਤੋਂ ਇਲਾਵਾ 80 ਦੇ ਦਹਾਕੇ ਤੋਂ ਬਾਅਦ ਕਿਸੇ ਹੋਰ ਪਾਰਟੀ ਨੇ ਤੀਜੀ ਵਾਰ ਆਪਣਾ ਮੁੱਖ ਮੰਤਰੀ ਨਹੀਂ ਚੁਣਿਆ।


ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਜਾਰੀ

ਚੋਣਾਂ ਦੌਰਾਨ ਅਮਿਤ ਸ਼ਾਹ ਨੇ ਖੁਦ ਪੰਚਕੂਲਾ ਵਿੱਚ ਕਿਹਾ ਸੀ ਕਿ ਨਾਇਬ ਸਿੰਘ ਹੀ ਮੁੱਖ ਮੰਤਰੀ ਬਣੇ ਰਹਿਣਗੇ। 17 ਅਕਤੂਬਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। 

ਇਹ ਵੀ ਪੜ੍ਹੋ : Toll Plaza Free : ਕੱਲ੍ਹ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਫਰੀ, 18 ਅਕਤੂਬਰ ਨੂੰ ਭਾਜਪਾ ਤੇ 'ਆਪ' ਆਗੂਆਂ ਦੇ ਘਰਾਂ ਦੇ ਬਾਹਰ ਧਰਨਾ

Related Post