Canada ’ਚ NDP ਲੀਡਰ ਜਗਮੀਤ ਸਿੰਘ ਨਾਲ ਪੰਗਾ ਲੈ ਫਸਿਆ ਗੋਰਾ, ਫਿਰ ਗੋਰੇ ਨੂੰ ਸੁਣਾਈਆਂ ਤੱਤੀਆਂ-ਤੱਤੀਆਂ, ਦੇਖੋ ਵੀਡੀਓ
ਦੱਸ ਦਈਏ ਕਿ ਫੈਡਰਲ ਸਿਆਸਤਦਾਨਾਂ ਨੇ ਹਾਲ ਹੀ ਵਿੱਚ ਜਨਤਕ ਪਰੇਸ਼ਾਨੀ ਦਾ ਸਾਹਮਣਾ ਕਰਨ ਦੀ ਰਿਪੋਰਟ ਕੀਤੀ ਹੈ ਅਤੇ ਓਟਾਵਾ ਵਿੱਚ ਵੈਲਿੰਗਟਨ ਸਟਰੀਟ 'ਤੇ ਤਾਇਨਾਤ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ ਨੇ ਸੰਸਦ ਵੱਲ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਧਮਕੀ ਦਿੱਤੀ ਹੈ।
NDP Leader Jagmeet Singh : ਐਨਡੀਪੀ ਆਗੂ ਜਗਮੀਤ ਸਿੰਘ ਨੂੰ ਮੰਗਲਵਾਰ ਨੂੰ ਸੰਸਦ ਦੇ ਬਾਹਰ ਪ੍ਰਦਰਸ਼ਨਕਾਰੀਆਂ ਦਾ ਸਾਹਮਣਾ ਕਰਨਾ ਪਿਆ ਜਦੋਂ ਇੱਕ ਪ੍ਰਦਰਸ਼ਨਕਾਰੀ ਨੇ ਉਨ੍ਹਾਂ ਨੂੰ ਭ੍ਰਿਸ਼ਟਚਾਰੀ ਹੋਣ ਦਾ ਇਲਜ਼ਾਮ ਲਗਾਇਆ।
ਦੱਸ ਦਈਏ ਕਿ ਫੈਡਰਲ ਸਿਆਸਤਦਾਨਾਂ ਨੇ ਹਾਲ ਹੀ ਵਿੱਚ ਜਨਤਕ ਪਰੇਸ਼ਾਨੀ ਦਾ ਸਾਹਮਣਾ ਕਰਨ ਦੀ ਰਿਪੋਰਟ ਕੀਤੀ ਹੈ ਅਤੇ ਓਟਾਵਾ ਵਿੱਚ ਵੈਲਿੰਗਟਨ ਸਟਰੀਟ 'ਤੇ ਤਾਇਨਾਤ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ ਨੇ ਸੰਸਦ ਵੱਲ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਧਮਕੀ ਦਿੱਤੀ ਹੈ।
ਐਕਸ 'ਤੇ ਪੋਸਟ ਕੀਤੀ ਗਈ ਇੱਕ ਵੀਡੀਓ ਦੇਖਿਆ ਜਾ ਸਕਦਾ ਹੈ ਕਿ ਘੱਟੋ-ਘੱਟ ਦੋ ਪ੍ਰਦਰਸ਼ਨਕਾਰੀਆਂ ਨੂੰ ਪਾਰਕਿੰਗ ਵਿੱਚ ਜਗਮੀਤ ਸਿੰਘ ਦਾ ਪਿੱਛਾ ਕਰ ਰਹੇ ਸੀ। ਉਨ੍ਹਾਂ ਵਿੱਚੋਂ ਇੱਕ ਨੇ ਉਨ੍ਹਾਂ ਨੂੰ ਪੁੱਛਿਆ ਕਿ ਕੀ ਉਹ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਵਿੱਚ ਬੇਭਰੋਸਗੀ ਦੇ ਪ੍ਰਸਤਾਵ ਦਾ ਸਮਰਥਨ ਕਰਨਗੇ। ਜਦੋਂ ਐਨਡੀਪੀ ਨੇਤਾ ਇਸ ਨੂੰ ਅਣਸੁਣਾ ਕਰਦੇ ਹੋਏ ਅੱਗੇ ਵਧਦੇ ਹਨ ਤਾਂ ਪਿੱਛੇ ਤੋਂ ਕਿਸੇ ਨੇ ਕਿਹਾ ਭ੍ਰਿਸ਼ਟਚਾਰੀ । ਜਿਸ ਤੋਂ ਬਾਅਦ ਜਾਂਦੇ ਹੋਏ ਜਗਮੀਤ ਸਿੰਘ ਵਾਪਸ ਆਉਂਦੇ ਹਨ ਅਤੇ ਉਨ੍ਹਾਂ ਨੂੰ ਮੂੰਹ ਤੇ ਬੋਲਣ ਦੀ ਗੱਲ ਆਖਦੇ ਹਨ। ਜਿਸ ਤੋਂ ਬਾਅਦ ਉਕਤ ਵਿਅਕਤੀ ਕੁਝ ਵੀ ਕਹਿਣ ਤੋਂ ਮੁਕਰ ਜਾਂਦਾ ਹੈ।
ਐਨਡੀਪੀ ਦੇ ਬੁਲਾਰੇ ਨੇ ਕਿਹਾ ਕਿ ਸੰਸਦ ਦੇ ਬਾਹਰ ਇਕੱਠੇ ਹੋਏ ਪ੍ਰਦਰਸ਼ਨਕਾਰੀ ਸਿਆਸਤਦਾਨਾਂ, ਉਨ੍ਹਾਂ ਦੇ ਸਟਾਫ਼ ਅਤੇ ਹੋਰਾਂ ਨੂੰ ਧਮਕਾਉਣ ਅਤੇ ਪ੍ਰੇਸ਼ਾਨ ਕਰ ਰਹੇ ਸਨ। ਬੁਲਾਰੇ ਨੇ ਇੱਕ ਈਮੇਲ ਵਿੱਚ ਕਿਹਾ ਕਿ ਜਗਮੀਤ ਸਿੰਘ ਗੁੰਡਿਆਂ ਨੂੰ ਬਰਦਾਸ਼ਤ ਨਹੀਂ ਕਰਦੇ ਅਤੇ ਹਿੰਸਾ ਦਾ ਸਮਰਥਨ ਨਹੀਂ ਕਰਦੇ ਹਨ।
ਇਹ ਵੀ ਪੜ੍ਹੋ : Diljit Dosanjh : ਵਿਵਾਦਾਂ 'ਚ ਘਿਰਿਆ ਦਿਲਜੀਤ ਦਾ Dil-Luminati ਇੰਡੀਆ ਟੂਰ, ਫੈਨ ਨੇ ਦਿਲਜੀਤ ਦੋਸਾਂਝ ਨੂੰ ਭੇਜਿਆ ਕਾਨੂੰਨੀ ਨੋਟਿਸ