Beating with women : ਘਰ ’ਚ ਸੁਰੱਖਿਆ ਨੂੰ ਲੈ ਕੇ ਸੀਸੀਟੀਵੀ ਕੈਮਰੇ ਲਗਾਉਣ ’ਤੇ ਭੜਕੇ ਗੁਆਂਢੀਆਂ ਨੇ ਮਹਿਲਾ ਨਾਲ ਕੀਤੀ ਕੁੱਟਮਾਰ
ਮਹਿਲਾ ਦੇ ਨਾਲ ਕੁੱਟਮਾਰ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਕਾਰਵਾਈ ਕਰਦੇ ਹੋਏ ਹਮਲਾਵਰਾਂ ’ਚੋਂ ਇੱਕ ਨੂੰ ਗ੍ਰਿਫਤਾਰ ਕਰ ਲਿਆ ਹੈ।
Hoshiarpur News : ਹੁਸ਼ਿਆਰਪੁਰ ਦੇ ਦਸੂਹਾ ’ਚ ਇੱਕ ਔਰਤ ਦੇ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਪਿੰਡ ਲਾਲੇਵਾਲ ਦਾ ਹੈ ਜਿੱਥੇ ਪੀੜਤ ਔਰਤ ਵੱਲੋਂ ਆਪਣੇ ਘਰ ਦੀ ਸੁਰੱਖਿਆ ਨੂੰ ਲੈ ਕੇ ਸੀਸੀਟੀਵੀ ਕੈਮਰੇ ਲਗਵਾਏ ਸੀ ਜਿਸ ਤੋਂ ਬਾਅਦ ਗੁਆਂਢ ’ਚ ਰਹਿਣ ਵਾਲੇ ਲੋਕਾਂ ਨੇ ਉਸ ਦੇ ਨਾਲ ਕੈਮਰਿਆਂ ਨੂੰ ਲੈ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਮਹਿਲਾ ਦੇ ਨਾਲ ਕੁੱਟਮਾਰ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਕਾਰਵਾਈ ਕਰਦੇ ਹੋਏ ਹਮਲਾਵਰਾਂ ’ਚੋਂ ਇੱਕ ਨੂੰ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਦਿੰਦੇ ਹੋਏ ਪਿੰਡ ਲਾਲੇਵਾਲ ਦੀ ਪੀੜਤ ਮਹਿਲਾ ਸਰਬਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਘਰ ’ਚ ਸੀਸੀਟੀਵੀ ਕੈਮਰੇ ਲਗਵਾਏ ਜਿਸ ਨੂੰ ਲੈ ਕੇ ਸਾਡੀ ਗਲੀ ’ਚ ਰਹਿਣ ਵਾਲੇ ਇੱਕ ਹੋਰ ਪਰਿਵਾਰ ਨੂੰ ਇਤਰਾਜ ਹੋਣ ਲੱਗਿਆ। ਜਿਸਦੇ ਚੱਲਦੇ ਉਨ੍ਹਾਂ ਨੇ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਕਈ ਵਾਰ ਗਲੀ ’ਚੋਂ ਕੈਮਰਾ ਹਟਾਉਣ ਨੂੰ ਲੈ ਕੇ ਗਾਲ੍ਹਾਂ ਵੀ ਕੱਢੀਆਂ। ਪਰ ਬੀਤੇ ਦਿਨ 11 ਤਰੀਖ ਦੁਪਹਿਰ ਸਾਢੇ 12 ਵਜੇ ਦੇ ਕਰੀਬ ਉਨ੍ਹਾਂ ਨੇ ਉਸ ’ਤੇ ਅਤੇ ਉਸਦੇ ਪਤੀ ’ਤੇ ਲਾਠੀ ਅਤੇ ਸੋਟੀਆਂ ਨਾਲ ਹਮਲਾ ਕਰ ਦਿੱਤਾ। ਹਮਲਾ ਕਰਨ ਵਾਲਿਆਂ ’ਚ ਕੁੱਲ ਪੰਜ ਲੋਕ ਸ਼ਾਮਲ ਸੀ ਜਿਨ੍ਹਾਂ ’ਚੋਂ 2 ਵਿਅਕਤੀਆਂ ਦੀ ਪਛਾਣ ਨਹੀਂ ਹੋ ਸਕੀ ਸੀ।
ਪੀੜਤਾ ਨੇ ਦੱਸਿਆ ਕਿ ਹਮਲਾਵਰਾਂ ਨੇ ਉਸ ਨੂੰ ਲਾਠੀਆਂ ਨਾਲ ਬੁਰੀ ਤਰ੍ਹਾਂ ਕੁੱਟਿਆ। ਉਸਦੇ ਗੁਆਂਢ ’ਚ ਰਹਿਣ ਵਾਲੀ ਇੱਕ ਹੋਰ ਮਹਿਲਾ ਜਿਸਦਾ ਨਾਂ ਕਮਲਜੀਤ ਕੌਰ ਹੈ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ਨਾਲ ਵੀ ਕੁੱਟਮਾਰ ਕੀਤੀ।
ਪੀੜਤ ਮਹਿਲਾ ਸਰਬਜੀਤ ਕੌਰ ਦਾ ਕਹਿਣਾ ਹੈ ਕਿ ਇਸ ਮਾਮਲੇ ’ਚ ਅਸੀਂ ਦਸੂਹਾ ਦੇ ਥਾਣਾ ’ਚ ਸ਼ਿਕਾਇਤ ਵੀ ਦਰਜ ਕਰਵਾਈ ਹੈ। ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ ਹੈ। ਅਜੇ ਵੀ ਲੋਕ ਸਾਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ। ਪੀੜਤ ਪਰਿਵਾਰ ਨੇ ਐਸਐਸਪੀ ਹੁਸ਼ਿਆਰਪੁਰ ਤੋਂ ਆਪਣੀ ਸੁਰੱਖਿਆ ਨੂੰ ਲੈ ਕੇ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ : Panjab University Student Protest : ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ 'ਤੇ ਪੁਲਿਸ ਨੇ ਕੀਤੀ ਲਾਠੀਚਾਰਜ, ਕਈ ਵਿਦਿਆਰਥੀ ਹੋਏ ਜ਼ਖਮੀ