Nepal Plane Crash : ਨੇਪਾਲ ਦੇ ਕਾਠਮੰਡੂ 'ਚ ਹਾਦਸਾ, ਟੇਕਆਫ ਦੌਰਾਨ ਅੱਗ ਦਾ ਗੋਲਾ ਬਣਿਆ ਜਹਾਜ਼, 18 ਲੋਕਾਂ ਦੀ ਮੌਤ

ਨੇਪਾਲ ਦੇ ਕਾਠਮੰਡੂ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਉਡਾਣ ਭਰਨ ਦੌਰਾਨ ਜਹਾਜ਼ ਹਾਦਸਾਗ੍ਰਸਤ ਹੋ ਗਿਆ।

By  Aarti July 24th 2024 11:55 AM -- Updated: July 24th 2024 03:19 PM

Nepal Plane Crash : ਨੇਪਾਲ ਦੇ ਕਾਠਮੰਡੂ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਬੁੱਧਵਾਰ ਨੂੰ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸੌਰਿਆ ਏਅਰਲਾਈਨਜ਼ ਦਾ ਜਹਾਜ਼ ਟੇਕਆਫ ਦੌਰਾਨ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ 'ਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤੱਕ ਕੁੱਲ 18 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਇਸ ਹਾਦਸੇ ’ਚ ਜਹਾਜ ਦਾ ਪਾਇਲਟ ਬਚ ਗਿਆ ਹੈ। 

ਸੌਰਯਾ ਏਅਰਲਾਈਨਜ਼ ਮੁਤਾਬਕ ਜਹਾਜ਼ 'ਚ ਕੰਪਨੀ ਦੇ 17 ਕਰਮਚਾਰੀ ਸਵਾਰ ਸਨ। ਇਸ ਵਿਚ ਚਾਲਕ ਦਲ ਦੇ ਮੈਂਬਰ ਵੀ ਸ਼ਾਮਲ ਸਨ। ਫਿਲਹਾਲ ਜਹਾਜ਼ 'ਚ ਸਵਾਰ ਲੋਕਾਂ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ।


ਮਿਲੀ ਜਾਣਕਾਰੀ ਮੁਤਾਬਿਕ ਜਹਾਜ਼ 'ਚ ਏਅਰ ਕਰੂ ਸਮੇਤ 19 ਲੋਕ ਸਵਾਰ ਸਨ। ਇਹ ਹਾਦਸਾ ਕਰੀਬ 11 ਵਜੇ ਵਾਪਰਿਆ। ਪੁਲਿਸ ਅਤੇ ਫਾਇਰ ਬ੍ਰਿਗੇਡ ਹਾਦਸੇ ਵਾਲੀ ਥਾਂ 'ਤੇ ਪਹੁੰਚ ਗਏ ਹਨ। ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਇਸ ਹਾਦਸੇ 'ਚ ਜਹਾਜ਼ ਦੇ ਪਰਖੱਚੇ ਉੱਡ ਗਏ ਹਨ ਅਤੇ ਯਾਤਰੀਆਂ ਦੇ ਬਚਣ ਦੀ ਸੰਭਾਵਨਾ ਘੱਟ ਜਾਪਦੀ ਹੈ। ਘਟਨਾ ਵਾਲੀ ਥਾਂ ਤੋਂ ਸਾਹਮਣੇ ਆਏ ਵੀਡੀਓ ਵਿੱਚ ਇਸ ਗੱਲ ਦੀ ਪੁਸ਼ਟੀ ਹੋਈ ਹੈ।


ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਟੀਮ ਮੌਕੇ 'ਤੇ ਪਹੁੰਚ ਗਈ ਹੈ। ਬਚਾਅ ਕਾਰਜ ਤੇਜ਼ੀ ਨਾਲ ਚੱਲ ਰਿਹਾ ਹੈ। ਫਿਲਹਾਲ ਬਚਾਅ ਟੀਮ ਜਲਦ ਤੋਂ ਜਲਦ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਜਹਾਜ਼ 'ਚ ਸਵਾਰ ਯਾਤਰੀਆਂ ਦਾ ਪਤਾ ਲਗਾਇਆ ਜਾ ਸਕੇ।

ਮੀਡੀਆ ਰਿਪੋਰਟਾਂ ਮੁਤਾਬਿਕ ਸੂਰਿਆ ਏਅਰਲਾਈਨਜ਼ ਦੇ ਜਹਾਜ਼ ਨੂੰ ਅੱਗ ਲੱਗ ਗਈ ਸੀ ਅਤੇ ਉਸ ਵਿੱਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਹਵਾਈ ਅੱਡੇ 'ਤੇ ਤਾਇਨਾਤ ਇਕ ਸੁਰੱਖਿਆ ਅਧਿਕਾਰੀ ਨੇ ਸਮਾਚਾਰ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਜਹਾਜ਼ ਦੇ ਪਾਇਲਟ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਹਾਜ਼ ਵਿੱਚ ਲੱਗੀ ਅੱਗ ਨੂੰ ਬੁਝਾਇਆ ਗਿਆ ਹੈ। ਪੁਲਿਸ ਅਤੇ ਫਾਇਰਫਾਈਟਰ ਹਾਦਸੇ ਵਾਲੀ ਥਾਂ 'ਤੇ ਬਚਾਅ ਕਾਰਜਾਂ 'ਚ ਲੱਗੇ ਹੋਏ ਹਨ। ਸੌਰੀ ਏਅਰਲਾਈਨਜ਼ ਦਾ ਇਹ ਜਹਾਜ਼ ਪੋਖਰਾ ਲਈ ਰਵਾਨਾ ਹੋਇਆ ਸੀ। ਨੇਪਾਲ ਦਾ ਹਵਾਬਾਜ਼ੀ ਉਦਯੋਗ ਹਾਲ ਹੀ ਦੇ ਸਾਲਾਂ ਵਿੱਚ ਤੇਜ਼ੀ ਨਾਲ ਵਧ ਰਿਹਾ ਹੈ, ਜਿਸ ਨਾਲ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਸਥਾਨਕ ਲੋਕਾਂ ਦੇ ਨਾਲ-ਨਾਲ ਵਿਦੇਸ਼ੀ ਟ੍ਰੈਕਰਾਂ ਅਤੇ ਪਰਬਤਾਰੋਹੀਆਂ ਨੂੰ ਵੀ ਫਾਇਦਾ ਹੋ ਰਿਹਾ ਹੈ।

ਪਰ ਨਾਕਾਫ਼ੀ ਸਿਖਲਾਈ ਅਤੇ ਰੱਖ-ਰਖਾਅ ਕਾਰਨ ਇਸ 'ਤੇ ਕੁਝ ਸਵਾਲ ਹਨ। ਯੂਰਪੀਅਨ ਯੂਨੀਅਨ ਨੇ ਸੁਰੱਖਿਆ ਕਾਰਨਾਂ ਕਰਕੇ ਸਾਰੀਆਂ ਨੇਪਾਲੀ ਏਅਰਲਾਈਨਾਂ ਨੂੰ ਆਪਣੇ ਹਵਾਈ ਖੇਤਰ ਤੋਂ ਰੋਕ ਦਿੱਤਾ ਹੈ।

ਇਹ ਵੀ ਪੜ੍ਹੋ: Nepal Plane Crash : ਪਿਛਲੇ ਸਾਲ ਨੇਪਾਲ ਜਹਾਜ਼ ਹਾਦਸੇ 'ਚ ਮਾਰੇ ਗਏ ਸਨ 72 ਲੋਕ, ਜਾਣੋ ਪਿਛਲੇ 10 ਸਾਲਾਂ 'ਚ ਕਿੰਨੇ ਹੋਏ ਜਹਾਜ਼ ਹਾਦਸੇ

Related Post