Haryana Vidhan Sabha New Building : ਚੰਡੀਗੜ੍ਹ 'ਚ ਜਲਦ ਬਣੇਗੀ ਵਿਧਾਨ ਸਭਾ ਦੀ ਨਵੀਂ ਇਮਾਰਤ, ਕੇਂਦਰੀ ਵਾਤਾਵਰਣ ਮੰਤਰਾਲੇ ਨੇ ਦਿੱਤੀ ਮਨਜ਼ੂਰੀ

ਦੱਸ ਦਈਏ ਕਿ ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਨੇ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਲਈ ਯਤਨ ਸ਼ੁਰੂ ਕੀਤਾ ਸੀ।

By  Aarti November 13th 2024 01:46 PM -- Updated: November 13th 2024 02:45 PM

Haryana Vidhan Sabha New Building : ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਰਾਹ ਪੱਧਰਾ ਹੋ ਗਿਆ ਹੈ। ਕੇਂਦਰੀ ਵਾਤਾਵਰਨ ਮੰਤਰਾਲੇ ਨੇ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੀ ਇਮਾਰਤ ਦੀ ਉਸਾਰੀ ਲਈ ਜ਼ਮੀਨ ਦੀ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਨੇ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਲਈ ਯਤਨ ਸ਼ੁਰੂ ਕੀਤਾ ਸੀ। 

ਚੰਡੀਗੜ੍ਹ ਪ੍ਰਸ਼ਾਸਨ ਨੇ ਵਿਧਾਨ ਸਭਾ ਦੀ ਇਮਾਰਤ ਬਣਾਉਣ ਲਈ ਹਰਿਆਣਾ ਨੂੰ ਜ਼ਮੀਨ ਦੇਣ ਦੇ ਪ੍ਰਸਤਾਵ 'ਤੇ ਸਹਿਮਤੀ ਜਤਾਈ ਸੀ। ਪਰ ਵਾਤਾਵਰਨ ਅਤੇ ਜੰਗਲਾਂ ਦੀ ਮਨਜ਼ੂਰੀ ਦਾ ਹਵਾਲਾ ਦਿੰਦੇ ਹੋਏ ਇਸ ਨੂੰ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਬਦਲਾਅ ਲਈ ਕੇਂਦਰੀ ਵਾਤਾਵਰਣ ਮੰਤਰਾਲੇ ਨੂੰ ਪ੍ਰਸਤਾਵ ਭੇਜਿਆ ਸੀ।

ਜਿਸ 'ਤੇ ਕੇਂਦਰ ਸਰਕਾਰ ਨੇ ਹੁਣ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪ੍ਰਸ਼ਾਸਨ ਮੁਤਾਬਕ ਪੰਚਕੂਲਾ ਖੇਤਰ ਤੋਂ ਹਰਿਆਣਾ ਨੂੰ ਮਿਲੀ ਜ਼ਮੀਨ ਚੰਡੀਗੜ੍ਹ ਦੇ ਆਈਟੀ ਪਾਰਕ ਦੀ 123 ਏਕੜ ਜ਼ਮੀਨ ਦੇ ਨਾਲ ਲੱਗਦੀ ਹੈ।

ਜੁਲਾਈ 2022 ਵਿੱਚ ਜੈਪੁਰ ਵਿੱਚ NZC ਦੀ ਮੀਟਿੰਗ ਵਿੱਚ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਵੀਂ ਵਿਧਾਨ ਸਭਾ ਦੀ ਇਮਾਰਤ ਲਈ ਚੰਡੀਗੜ੍ਹ ਵਿੱਚ ਜ਼ਮੀਨ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ। ਨਵੀਂ ਅਸੈਂਬਲੀ ਲਈ ਚੰਡੀਗੜ੍ਹ ਵੱਲੋਂ ਰੇਲਵੇ ਸਟੇਸ਼ਨ ਤੋਂ ਆਈ.ਟੀ ਪਾਰਕ ਨੂੰ ਜਾਣ ਵਾਲੀ ਸੜਕ ਨੇੜੇ 10 ਏਕੜ ਜ਼ਮੀਨ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਛੱਡੀ Z ਸੁਰੱਖਿਆ : ਸੂਤਰ

Related Post