New Orleans Tragedy : ਨਵੇਂ ਸਾਲ 'ਤੇ ਅਮਰੀਕਾ 'ਚ ਖੌਫ਼ਨਾਕ ਹਾਦਸਾ! ਟਰੱਕ ਨੇ ਭੀੜ ਨੂੰ ਕੁਚਲਿਆ, 10 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖ਼ਮੀ
10 people killed in US by Truck : ਨਵੇਂ ਸਾਲ ਦੇ ਪਹਿਲੇ ਦਿਨ ਇੱਕ ਤੇਜ਼ ਰਫ਼ਤਾਰ ਪਿਕਅੱਪ ਟਰੱਕ ਭੀੜ ਵਿੱਚ ਟਕਰਾ ਗਿਆ। ਇਸ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਡਰਾਈਵਰ ਭੀੜ ਵਿੱਚ ਟਰੱਕ ਵਿੱਚੋਂ ਬਾਹਰ ਆਇਆ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ।
New Orleans Tragedy : ਦੱਖਣੀ ਅਮਰੀਕਾ ਦੇ ਸ਼ਹਿਰ ਨਿਊ ਓਰਲੀਨਜ਼ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਨਵੇਂ ਸਾਲ ਦੇ ਪਹਿਲੇ ਦਿਨ ਇੱਕ ਤੇਜ਼ ਰਫ਼ਤਾਰ ਪਿਕਅੱਪ ਟਰੱਕ ਭੀੜ ਵਿੱਚ ਟਕਰਾ ਗਿਆ। ਇਸ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਬੀਬੀਸੀ ਦੀ ਰਿਪੋਰਟ ਮੁਤਾਬਕ ਲੁਈਸਿਆਨਾ ਸ਼ਹਿਰ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਫ੍ਰੈਂਚ ਕੁਆਰਟਰ ਦੀ ਬੋਰਬਨ ਸਟਰੀਟ 'ਤੇ ਭਾਰੀ ਭੀੜ ਇਕੱਠੀ ਹੋ ਗਈ ਸੀ। ਇਸ ਦੌਰਾਨ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਚਸ਼ਮਦੀਦਾਂ ਨੇ ਦੱਸਿਆ ਕਿ ਡਰਾਈਵਰ ਭੀੜ ਵਿੱਚ ਟਰੱਕ ਵਿੱਚੋਂ ਬਾਹਰ ਆਇਆ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਮੀਡੀਆ ਰਿਪੋਰਟਾਂ ਮੁਤਾਬਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਲੋਕ ਨਵੇਂ ਸਾਲ ਦਾ ਜਸ਼ਨ ਮਨਾ ਰਹੇ ਸਨ, ਜਦੋਂ ਬੋਰਬਨ ਸਟ੍ਰੀਟ ਦੇ ਚੌਰਾਹੇ 'ਤੇ ਪਿਕਅੱਪ ਨੇ ਭੀੜ ਨੂੰ ਟੱਕਰ ਮਾਰ ਦਿੱਤੀ। ਨਿਊ ਓਰਲੀਨਜ਼ ਪੁਲਿਸ ਦੇ ਬੁਲਾਰੇ ਨੇ ਸੀਬੀਐਸ ਨਿਊਜ਼ ਨੂੰ ਦੱਸਿਆ ਕਿ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਕਾਰ ਨੇ ਲੋਕਾਂ ਦੇ ਇੱਕ ਸਮੂਹ ਨੂੰ ਟੱਕਰ ਮਾਰ ਦਿੱਤੀ ਹੈ। ਜ਼ਖਮੀਆਂ ਬਾਰੇ ਕੋਈ ਜਾਣਕਾਰੀ ਨਹੀਂ ਹੈ ਪਰ ਕੁਝ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ। ਲੋਕਾਂ ਨੂੰ ਕੈਨਾਲ ਅਤੇ ਬੋਰਬਨ ਸਟਰੀਟ ਦੇ ਖੇਤਰ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ ਜਿੱਥੇ ਇਹ ਘਟਨਾ ਵਾਪਰੀ ਹੈ।
ਪੁਲਿਸ ਵੱਲੋਂ ਲੋਕਾਂ ਨੂੰ ਅਪੀਲ
ਚਸ਼ਮਦੀਦਾਂ ਦੇ ਬਿਆਨਾਂ ਅਤੇ ਸੋਸ਼ਲ ਮੀਡੀਆ ਦੀਆਂ ਕਈ ਪੋਸਟਾਂ ਤੋਂ ਪਤਾ ਲੱਗਾ ਹੈ ਕਿ ਹਾਦਸਾ ਬਹੁਤ ਭਿਆਨਕ ਸੀ। ਹਾਦਸੇ ਤੋਂ ਬਾਅਦ ਕਈ ਵੀਡੀਓ ਫੁਟੇਜ ਅਤੇ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇਨ੍ਹਾਂ ਵਿੱਚ ਚੌਰਾਹੇ ਦੇ ਆਲੇ-ਦੁਆਲੇ ਪੁਲਿਸ ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਖੜ੍ਹੀਆਂ ਦੇਖੀਆਂ ਗਈਆਂ। ਅਧਿਕਾਰੀ ਮਾਮਲੇ ਦੀ ਜਾਂਚ ਵਿੱਚ ਜੁਟੇ ਹੋਏ ਹਨ। ਪੁਲਿਸ ਨੇ ਲੋਕਾਂ ਨੂੰ ਕਿਹਾ ਹੈ ਕਿ ਉਹ ਫ਼ਿਲਹਾਲ ਇਸ ਖੇਤਰ ਵਿੱਚ ਯਾਤਰਾ ਕਰਨ ਤੋਂ ਬਚਣ।