NIA Raid Update : ਪੰਜਾਬ 'ਚ ਮਹਿਲਾ ਕਿਸਾਨ ਆਗੂ 'ਤੇ NIA ਦਾ ਛਾਪਾ, ਗੁੱਸੇ 'ਚ ਆਏ ਕਿਸਾਨਾਂ ਨੇ ਕੀਤਾ ਰੋਡ ਜਾਮ
ਐਨਆਈਏ ਵੱਲੋਂ ਬਠਿੰਡਾ ਦੇ ਰਾਮਪੁਰਾ ਫੂਲ ਦੇ ਸਰਾਭਾ ਨਗਰ ਵਿੱਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮਹਿਲਾ ਆਗੂ ਸੁਖਵਿੰਦਰ ਕੌਰ ਖੰਡੀ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ।
NIA Raid Farmer Leader : ਐਨਆਈਏ ਵੱਲੋਂ ਪੰਜਾਬ, ਹਰਿਆਣਾ ਤੇ ਕਈ ਹੋਰ ਸੂਬਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਟੀਮ ਬਠਿੰਡਾ ਦੇ ਰਾਮਪੁਰਾ ਫੂਲ ਦੇ ਸਰਾਭਾ ਨਗਰ ਵਿੱਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮਹਿਲਾ ਆਗੂ ਸੁਖਵਿੰਦਰ ਕੌਰ ਖੰਡੀ ਦੇ ਘਰ ਪਹੁੰਚੀ ਹੈ। ਘਰ ਦੇ ਬਾਹਰ ਪੁਲਿਸ ਮੁਲਾਜ਼ਮ ਤਾਇਨਾਤ ਹਨ। ਹਾਲਾਂਕਿ ਛਾਪੇਮਾਰੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਕਿਸਾਨਾਂ ਨੇ ਕੀਤਾ ਵਿਰੋਧ
ਇਸ ਦੇ ਨਾਲ ਹੀ ਰਾਮਪੁਰਾ ਫੂਲ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਉੱਥੇ ਧਰਨਾ ਦਿੱਤਾ ਹੈ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਛਾਪੇਮਾਰੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਜਾਂਦਾ, ਉਦੋਂ ਤੱਕ ਕਿਸੇ ਨੂੰ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ।
ਐਨਆਈਏ ਦੀ ਟੀਮ ਸਵੇਰੇ 5 ਵਜੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਸੂਬਾ ਜਨਰਲ ਸਕੱਤਰ ਸੁਖਵਿੰਦਰ ਕੌਰ ਦੇ ਘਰ ਪਹੁੰਚੀ। ਕਿਸੇ ਨੂੰ ਵੀ ਘਰੋਂ ਬਾਹਰ ਨਹੀਂ ਜਾਣ ਦਿੱਤਾ ਗਿਆ। ਨਾ ਹੀ ਕਿਸੇ ਨੂੰ ਫੋਨ ਕਰਨ ਦੀ ਇਜਾਜ਼ਤ ਦਿੱਤੀ ਗਈ।
ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਘਰ ਵਿੱਚ ਇੱਕ 85 ਸਾਲ ਦਾ ਬਜ਼ੁਰਗ ਵੀ ਹੈ। ਇੱਥੋਂ ਤੱਕ ਕਿ ਉਸ ਦੇ ਨੌਕਰ ਨੂੰ ਵੀ ਘਰ ਅੰਦਰ ਵੜਨ ਨਹੀਂ ਦਿੱਤਾ ਗਿਆ। ਇਸ ਗੱਲ ਦਾ ਪਤਾ ਲੱਗਦਿਆਂ ਹੀ ਉਹ ਇੱਥੇ ਪਹੁੰਚ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਐਨਆਈਏ ਨੂੰ ਸਾਫ਼ ਕਹਿ ਦਿੱਤਾ ਹੈ ਕਿ ਜੇਕਰ ਕੋਈ ਜਾਂਚ ਕਰਨੀ ਹੈ ਤਾਂ ਉਨ੍ਹਾਂ ਦੇ ਮੈਂਬਰ ਹਾਜ਼ਰ ਹੋਣ। ਇਸ ਲਈ ਅਸੀਂ ਆਪਣੇ ਵਕੀਲ ਸਮੇਤ ਤਿੰਨ ਲੋਕਾਂ ਨੂੰ ਅੰਦਰ ਭੇਜਿਆ ਹੈ।
ਹਰਿਆਣਾ ਵਿੱਚ ਵੀ ਛਾਪੇਮਾਰੀ
ਹਰਿਆਣਾ ਦੇ ਸੋਨੀਪਤ ਵਿੱਚ NIA ਨੇ ਛਾਪੇਮਾਰੀ ਕੀਤੀ। ਟੀਮ ਸੋਨੀਪਤ ਦੇ ਰਹਿਣ ਵਾਲੇ ਪੰਕਜ ਤਿਆਗੀ ਦੇ ਘਰ ਪਹੁੰਚ ਗਈ ਹੈ। ਇਹ ਛਾਪੇਮਾਰੀ ਵਰਧਮਾਨ ਗਾਰਡਨੀਆ ਟਾਵਰ ਰਾਏਪੁਰ ਦੀ 11ਵੀਂ ਮੰਜ਼ਿਲ 'ਤੇ ਫਲੈਟ ਨੰਬਰ 1101 'ਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Punjab Weather : ਪੰਜਾਬ 'ਚ ਰੁਕ-ਰੁਕ ਕੇ ਪੈ ਰਿਹੈ ਮੀਂਹ, ਅਲਰਟ ਜਾਰੀ; ਜਾਣੋ ਚੰਡੀਗੜ੍ਹ ਦਾ ਵੀ ਮੌਸਮ