Who is Nikhil Gupta: ਜਾਣੋ ਕੌਣ ਹੈ ਨਿਖਿਲ ਗੁਪਤਾ ਜਿਸ ’ਤੇ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜਿਸ਼ ਰਚਣ ਦਾ ਲੱਗਿਆ ਇਲਜ਼ਾਮ
ਅਮਰੀਕੀ ਮੀਡੀਆ ਨੇ ਹਾਲ ਹੀ ਵਿੱਚ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਸੀ ਕਿ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚੀ ਗਈ ਸੀ।
Who is Nikhil Gupta: ਅਮਰੀਕੀ ਨਿਆਂ ਵਿਭਾਗ ਨੇ ਭਾਰਤੀ ਮੂਲ ਦੇ ਇੱਕ ਅਮਰੀਕੀ ਨਾਗਰਿਕ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਭਾਰਤੀ ਨਾਗਰਿਕ ਨਿਖਿਲ ਗੁਪਤਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਨਿਖਿਲ ਗੁਪਤਾ ਦੇ ਖਿਲਾਫ ਅਮਰੀਕਾ ਵੱਲੋਂ ਕਾਨੂੰਨੀ ਕਾਰਵਾਈ ਤੇਜ਼ ਕਰਨ ਤੋਂ ਬਾਅਦ ਭਾਰਤ ਨੇ ਭਰੋਸਾ ਦਿੱਤਾ ਹੈ ਕਿ ਉਹ ਅਗਲੀ ਕਾਰਵਾਈ ਜਲਦ ਕਰੇਗਾ।
ਦੱਸ ਦਈਏ ਕਿ ਅਮਰੀਕੀ ਨਿਆਂ ਵਿਭਾਗ ਨੇ ਬੁੱਧਵਾਰ ਨੂੰ ਭਾਰਤੀ ਮੂਲ ਦੇ ਇੱਕ ਅਮਰੀਕੀ ਨਾਗਰਿਕ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਇੱਕ ਭਾਰਤੀ ਵਿਰੁੱਧ ਕੇਸ ਦਰਜ ਕੀਤਾ ਹੈ। ਅਮਰੀਕੀ ਨਿਆਂ ਵਿਭਾਗ ਨੇ ਜਿਸ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ, ਉਸ ਦਾ ਨਾਂ ਨਿਖਿਲ ਗੁਪਤਾ ਉਰਫ਼ ਨਿੱਕ ਹੈ।
ਨਿਆਂ ਵਿਭਾਗ ਨੇ ਉਸ ਵਿਅਕਤੀ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਜਿਸ ਦੇ ਕਤਲ ਦੀ ਯੋਜਨਾ ਬਣਾਈ ਗਈ ਸੀ, ਪਰ ਅਮਰੀਕੀ ਮੀਡੀਆ ਨੇ ਹਾਲ ਹੀ ਵਿੱਚ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਸੀ ਕਿ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚੀ ਗਈ ਸੀ।
ਕੌਣ ਹੈ ਨਿਖਿਲ ਗੁਪਤਾ
ਅਮਰੀਕੀ ਨਿਆਂ ਵਿਭਾਗ ਦੀ ਪ੍ਰੈਸ ਰਿਲੀਜ਼ ਅਨੁਸਾਰ 52 ਸਾਲਾ ਨਿਖਿਲ ਗੁਪਤਾ ਭਾਰਤੀ ਨਾਗਰਿਕ ਹੈ, ਜਿਸ ਨੂੰ ਚੈੱਕ ਰਿਪਬਲਿਕ ਦੀ ਸਰਕਾਰ ਨੇ 30 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਚੈੱਕ ਗਣਰਾਜ ਨੇ ਹਵਾਲਗੀ ਸੰਧੀ ਤਹਿਤ ਨਿਖਿਲ ਗੁਪਤਾ ਨੂੰ ਅਮਰੀਕਾ ਹਵਾਲੇ ਕਰ ਦਿੱਤਾ।
ਭਾਰਤੀ ਮੂਲ ਦਾ ਨਿਖਿਲ ਗੁਪਤਾ
ਅਮਰੀਕੀ ਨਿਆਂ ਵਿਭਾਗ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਦੇ ਇੱਕ ਅਧਿਕਾਰੀ, ਜਿਸ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ, ਨਿਖਿਲ ਗੁਪਤਾ ਅਤੇ ਹੋਰ ਉਸ ਸਰਕਾਰੀ ਅਧਿਕਾਰੀ ਦੇ ਸੰਪਰਕ ਵਿੱਚ ਸਨ। ਇਹ ਲੋਕ ਅਮਰੀਕਾ ਵਿੱਚ ਇੱਕ ਸਿਆਸੀ ਕਾਰਕੁਨ, ਜੋ ਭਾਰਤੀ ਮੂਲ ਦਾ ਹੈ ਅਤੇ ਇੱਕ ਅਮਰੀਕੀ ਨਾਗਰਿਕ ਹੈ, ਦੇ ਕਤਲ ਦੀ ਸਾਜ਼ਿਸ਼ ਰਚ ਰਹੇ ਸਨ।
ਮਈ 2023 ’ਚ ਨਿਖਿਲ ਗੁਪਤਾ ਨੂੰ ਸਾਜਿਸ਼ ’ਚ ਕੀਤਾ ਗਿਆ ਸੀ ਸ਼ਾਮਲ
ਅਮਰੀਕੀ ਦਸਤਾਵੇਜ਼ ਮੁਤਾਬਕ ਇੱਕ ਨਿਖਿਲ ਗੁਪਤਾ ਨੂੰ ਸਰਕਾਰੀ ਅਧਿਕਾਰੀ ਨੇ ਮਈ 2023 ਵਿੱਚ ਹੀ ਸਾਜ਼ਿਸ਼ ਵਿੱਚ ਸ਼ਾਮਲ ਕੀਤਾ ਸੀ। ਨਿਖਿਲ ਗੁਪਤਾ ਨੇ ਅਮਰੀਕਾ ਵਿੱਚ ਇੱਕ ਹੋਰ ਵਿਅਕਤੀ ਨਾਲ ਸੰਪਰਕ ਕੀਤਾ ਜਿਸ ਬਾਰੇ ਮੰਨਿਆ ਜਾ ਰਿਹਾ ਸੀ ਕਿ ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਦੀ ਹੱਤਿਆ ਦੀ ਯੋਜਨਾ ਬਣਾ ਰਿਹਾ ਹੈ। ਜੂਨ ਵਿੱਚ ਨਿਖਿਲ ਗੁਪਤਾ ਨੇ ਕਤਲ ਕੀਤੇ ਜਾਣ ਵਾਲੇ ਵਿਅਕਤੀ ਦੀ ਜਾਣਕਾਰੀ ਕੰਟਰੈਕਟ ਕਿਲਰ ਨਾਲ ਸਾਂਝੀ ਕੀਤੀ ਸੀ।
ਇਹ ਵੀ ਪੜ੍ਹੋ: Telangana Election 2023 Polling: ਤੇਲੰਗਾਨਾ ਦੀਆਂ 119 ਸੀਟਾਂ ਲਈ ਵੋਟਿੰਗ ਜਾਰੀ, ਅਦਾਕਾਰ ਅੱਲੂ ਅਰਜੁਨ-ਜੂਨੀਅਰ NTR ਨੇ ਭੁਗਤਾਈ ਵੋਟ