SGPC Meeting : ਹੁਣ 16 ਅਪ੍ਰੈਲ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

SGPC Meeting : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 16 ਅਪ੍ਰੈਲ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀ ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ 15 ਅਪ੍ਰੈਲ ਲਈ ਸੱਦੀ ਗਈ ਸੀ

By  Shanker Badra April 14th 2025 10:14 AM
SGPC Meeting : ਹੁਣ 16 ਅਪ੍ਰੈਲ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

SGPC Meeting : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 16 ਅਪ੍ਰੈਲ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀ ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ 15 ਅਪ੍ਰੈਲ ਲਈ ਸੱਦੀ ਗਈ ਸੀ, ਪ੍ਰੰਤੂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਣ ਹੁਣ ਇਹ ਮੀਟਿੰਗ 16 ਅਪ੍ਰੈਲ ਨੂੰ ਹੋਵੇਗੀ। 

ਉਨ੍ਹਾਂ ਦੱਸਿਆ ਕਿ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਸਵੇਰੇ 11 ਵਜੇ ਕੀਤੀ ਜਾਵੇਗੀ। ਪ੍ਰਤਾਪ ਸਿੰਘ ਨੇ ਦੱਸਿਆ ਕਿ ਵਿਭਾਗੀ ਕੰਮਾਂ-ਕਾਜਾਂ ਨਾਲ ਸੰਬੰਧਤ ਰੁਟੀਨ ਦੀ ਇਸ ਇਕੱਤਰਤਾ ਦਾ ਏਜੰਡਾ ਪਹਿਲਾਂ ਹੀ ਕਾਰਜਕਾਰਨੀ ਦੇ ਮੈਂਬਰਾਂ ਨੂੰ ਭੇਜਿਆ ਜਾ ਚੁੱਕਾ ਹੈ, ਜਿਸ ਅਨੁਸਾਰ ਕਾਰਵਾਈ ਮੁਕੰਮਲ ਕੀਤੀ ਜਾਵੇਗੀ।

Related Post