ਹੁਣ ਵਿਧਾਨ ਸਭਾ ਦਾ ਸੈਸ਼ਨ ਬਿਨ੍ਹਾਂ ਕਿਸੇ ਰੋਕ ਟੋਕ ਤੋਂ ਚੱਲੇਗਾ :CM ਭਗਵੰਤ ਮਾਨ

By  Pardeep Singh March 1st 2023 01:49 PM

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਤਕਰਾਰ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸੈਸ਼ਨ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਟਵੀਟ ਕਰਕੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ।ਹੁਣ ਵਿਧਾਨ ਸਭਾ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋਵੇਗਾ।


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿੱਚ ਲੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਦਾ ਧੰਨਵਾਦ। ਹੁਣ 3 ਕਰੋੜ ਪੰਜਾਬੀਆਂ ਦੀ ਆਵਾਜ਼ "ਵਿਧਾਨ ਸਭਾ ਦਾ ਸੈਸ਼ਨ" ਬਿਨਾਂ ਕਿਸੇ ਰੋਕ ਟੋਕ ਤੋਂ ਚੱਲੇਗਾ।

ਜ਼ਿਕਰਯੋਗ ਹੈ ਕਿ  ਮੰਤਰੀ ਮੰਡਲ ਦੀ ਮੀਟਿੰਗ ਵਿੱਚ 3 ਮਾਰਚ ਤੋਂ ਵਿਧਾਨ ਸਭਾ ਬਜਟ ਸੈਸ਼ਨ ਬਲਾਉਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਸਬੰਧੀ ਮਨਜ਼ੂਰੀ ਵਾਸਤੇ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਗਿਆ ਸੀ। ਪ੍ਰੰਤੂ ਪੰਜਾਬ ਦੇ ਰਾਜਪਾਲ ਨੇ ਮਨਜ਼ੂਰੀ ਦੇਣ ਤੋਂ ਮਨ੍ਹਾਂ ਕਰ ਦਿੱਤਾ ਸੀ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਗਈ ਸੀ। 

Related Post