Nuh Violence: ਹਰਿਆਣਾ 'ਚ ਹਾਈ ਅਲਰਟ, ਨੂੰਹ , ਗੁਰੂਗ੍ਰਾਮ, ਪਲਵਲ 'ਚ ਸਕੂਲ-ਕਾਲਜ ਬੰਦ, ਧਾਰਾ-144 ਲਾਗੂ

Nuh Violence: ਹਰਿਆਣਾ ਦੇ ਨੂੰਹ 'ਚ ਹਿੰਦੂਤਵੀ ਸੰਗਠਨਾਂ ਵਲੋਂ ਕੱਢੀ ਜਾ ਰਹੀਂ ਯਾਤਰਾ ਦੌਰਾਨ ਹੋਈ ਹਿੰਸਾ ਅਤੇ ਹੰਗਾਮੇ ਤੋਂ ਬਾਅਦ ਤਣਾਅ ਬਣਿਆ ਹੋਇਆ ਹੈ।

By  Amritpal Singh August 1st 2023 10:08 AM

Nuh Violence: ਹਰਿਆਣਾ ਦੇ ਨੂੰਹ 'ਚ ਹਿੰਦੂਤਵੀ ਸੰਗਠਨਾਂ ਵਲੋਂ ਕੱਢੀ ਜਾ ਰਹੀਂ ਯਾਤਰਾ ਦੌਰਾਨ ਹੋਈ ਹਿੰਸਾ ਅਤੇ ਹੰਗਾਮੇ ਤੋਂ ਬਾਅਦ ਤਣਾਅ ਬਣਿਆ ਹੋਇਆ ਹੈ। ਨੂੰਹ ਵਿੱਚ ਦੋ ਦਿਨਾਂ ਲਈ ਕਰਫਿਊ ਲਗਾਇਆ ਗਿਆ ਹੈ। ਸਥਿਤੀ 'ਤੇ ਕਾਬੂ ਪਾਉਣ ਲਈ ਪੂਰੇ ਇਲਾਕੇ 'ਚ ਅਰਧ ਸੈਨਿਕ ਬਲਾਂ ਦੀਆਂ 20 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।

ਹੁਣ ਇਹ ਹਿੰਸਾ ਮੇਵਾਤ, ਸੋਹਾਣਾ, ਰੇਵਾੜੀ, ਗੁੜਗਾਓਂ, ਪਲਵਲ, ਫਰੀਦਾਬਾਦ ਤੱਕ ਫੈਲ ਗਈ ਹੈ। ਇਸ ਦੇ ਮੱਦੇਨਜ਼ਰ 5 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇੰਟਰਨੈੱਟ ਬੰਦ ਹੈ। ਨੂੰਹ , ਫਰੀਦਾਬਾਦ ਅਤੇ ਪਲਵਲ 'ਚ ਮੰਗਲਵਾਰ ਯਾਨੀ 1 ਅਗਸਤ ਨੂੰ ਸਾਰੇ ਵਿਦਿਅਕ ਅਦਾਰੇ ਅਤੇ ਕੋਚਿੰਗ ਸੈਂਟਰ ਬੰਦ ਰਹਿਣਗੇ।



ਨੂੰਹ 'ਚ ਬੋਰਡ ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਪ੍ਰੀਖਿਆਵਾਂ 1 ਅਤੇ 2 ਅਗਸਤ ਨੂੰ ਹੋਣੀਆਂ ਸਨ। ਡੀਸੀ ਪ੍ਰਸ਼ਾਂਤ ਪੰਵਾਰ ਨੇ ਸ਼ਾਂਤੀ ਬਹਾਲੀ ਨੂੰ ਲੈ ਕੇ ਅੱਜ ਫਿਰ 11 ਵਜੇ ਸਰਵ ਸਮਾਜ ਦੀ ਮੀਟਿੰਗ ਸੱਦੀ ਹੈ।

Related Post