Murder In Ludhiana: ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਦਾ ਕਤਲ, ਗੁਆਂਢੀ ਨੂੰ ਚਿੱਟਾ ਵੇਚਣ ਤੋਂ ਰੋਕਦਾ ਸੀ ਬਜ਼ੁਰਗ

ਲੁਧਿਆਣਾ ਜ਼ਿਲ੍ਹੇ ਦੇ ਪਿੰਡ ਧਨਾਨਸੂ ਵਿੱਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਦੇਰ ਰਾਤ ਦੋ ਗੁਆਂਢੀਆਂ ਵਿੱਚ ਖੂਨੀ ਝੜਪ ਹੋ ਗਈ।

By  Aarti August 21st 2023 09:22 AM

Old Man Murder In Ludhiana: ਲੁਧਿਆਣਾ ਜ਼ਿਲ੍ਹੇ ਦੇ ਪਿੰਡ ਧਨਾਨਸੂ ਵਿੱਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਦੇਰ ਰਾਤ ਦੋ ਗੁਆਂਢੀਆਂ ਵਿੱਚ ਖੂਨੀ ਝੜਪ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਇਸ ਦੌਰਾਨ ਇੱਕ ਬਜ਼ੁਰਗ ਵਿਅਕਤੀ ਦੇ ਸਿਰ ਵਿੱਚ ਇੱਟਾਂ ਮਾਰੀਆਂ ਗਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਕੰਧ ਦੀ ਮੁਰੰਮਤ ਨੂੰ ਲੈ ਕੇ ਮਾਮੂਲੀ ਤਕਰਾਰ ਹੋ ਗਈ ਸੀ ਜਿਸ ਤੋਂ ਬਾਅਦ ਦੋਹਾਂ ਧਿਰਾਂ ਵਿਚਾਲੇ ਆਪਸ ’ਚ ਝੜਪ ਹੋ ਗਈ ਜਿਸ ਤੋਂ ਬਾਅਦ ਬਜ਼ੁਰਗ ਦਾ ਬੇਹਰਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਦਾ ਕਾਰਨ ਪੁਰਾਣੀ ਦੁਸ਼ਮਣੀ ਵੀ ਦੱਸੀ ਜਾ ਰਹੀ ਹੈ। 

ਮਾਮਲੇ ਸਬੰਧੀ ਮ੍ਰਿਤਕ ਬਜ਼ੁਰਗ ਦੇ ਬੇਟੇ ਜਸਵੰਤ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਆਪਣੇ ਗੁਆਂਢੀ ਨੂੰ ਨਸ਼ਾ ਵੇਚਣ ਤੋਂ ਰੋਕਦੇ ਸੀ। ਜਿਸ ਨੂੰ ਲੈ ਕੇ ਗੁਆਂਢੀਆਂ ਦੇ ਤਕਰੀਬਨ 8-9 ਮੈਂਬਰਾਂ ਨੇ ਉਸ ਦੇ ਪਿਤਾ ’ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਜ਼ਖ਼ਮੀ ਹਾਲਤ ਵਿੱਚ ਉਸ ਦੇ ਪਿਤਾ ਨੂੰ ਲੁਧਿਆਣਾ ਸਿਵਲ ਹਸਪਤਾਲ ਦੇ ਵਿੱਚ ਲਿਆਂਦਾ ਗਿਆ ਅਤੇ ਇਲਾਜ ਦੇ ਦੌਰਾਨ ਮੌਤ ਹੋ ਗਈ। 

ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲਾ ਦੀ ਜਾਂਚ ਕਰ ਕੀਤੀ ਜਾ ਰਹੀ ਹੈ। ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। 

Related Post