Golden Temple : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਦੀਪਮਾਲਾ ਤੇ ਅਲੌਕਿਕ ਆਤਿਸ਼ਬਾਜੀ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਇੱਕ ਲੱਖ ਦੀਵਿਆਂ ਦਾ ਪ੍ਰਬੰਧ ਕੀਤਾ ਗਿਆ ਹੈ।

By  Dhalwinder Sandhu October 19th 2024 07:54 PM

Prakash Purab : ਸੋਢੀ ਸੁਲਤਾਨ ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਇੱਕ ਲੱਖ ਦੀਵਿਆਂ ਦਾ ਪ੍ਰਬੰਧ ਕੀਤਾ ਗਿਆ ਹੈ।  

ਇਸ ਤੋਂ ਇਲਾਵਾ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਦੇ ਘੰਟਾ ਘਰ ਦੇ ਪ੍ਰਵੇਸ਼ ਦੁਆਰ ਦੇ ਬਾਹਰ ਲੇਜ਼ਰ ਸ਼ੋਅ ਦਾ ਪ੍ਰਬੰਧ ਕੀਤਾ ਗਿਆ ਹੈ। ਸ਼ਰਧਾਲੂਆਂ ਵੱਲੋਂ ਪਵਿਤਰ ਸਰੋਵਰ ਦੇ ਕਿਨਾਰੇ ਰੰਗ ਬਿਰੰਗੀਆਂ ਮੋਮਬਤੀਆਂ ਤੇ ਘਿਓ ਦੇ ਦੀਵੇ ਬਾਲ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਸਾਂਝੀ ਕੀਤੀ ਗਈ।


ਇਸ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ। ਰਹਿਰਾਸ ਸਾਹਿਬ ਦੇ ਪਾਠ ਉਪਰੰਤ ਪ੍ਰਬੰਧਕਾਂ ਵੱਲੋਂ ਪ੍ਰਦੂਸ਼ਣ ਰਹਿਤ ਅਤਿ ਸੁੰਦਰ ਆਤਿਸ਼ਬਾਜੀ ਕੀਤੀ ਗਈ। ਸੁੰਦਰ ਐਲਈਡੀ ਲਾਈਟਾਂ ਨਾਲ ਸਜੇ ਸ੍ਰੀ ਦਰਬਾਰ ਸਾਹਿਬ ਦਾ ਅਲੌਕਿਕ ਨਜ਼ਾਰਾ ਤੇ ਮਨਮੋਹਕ ਆਤਿਸ਼ਬਾਜੀ ਦਾ ਆਨੰਦ ਮਾਨਣ ਲਈ ਦੇਸ਼-ਵਿਦੇਸ਼ ਦੀ ਸੰਗਤ ਲੱਖਾਂ ਦੀ ਗਿਣਤੀ ਵਿੱਚ ਪੁੱਜੀ ਹੈ।

ਸ਼ਰਧਾਲੂਆਂ ਅਨੁਸਾਰ ਉਹ ਆਪਣੇ ਆਪ ਨੂੰ ਬੇਹੱਦ ਖੁਸ਼ਕਿਸਮਤ ਮੰਨਦੇ ਹਨ ਕਿ ਉਨ੍ਹਾਂ ਨੂੰ ਇਹ ਅਦਭੁੱਤ ਨਜ਼ਾਰਾ ਦੇਖਣ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ : MP Amritpal Singh ਦੇ ਪਿਤਾ ਨੇ ਕੀਤੀ ਪ੍ਰੈੱਸ ਕਾਨਫਰੰਸ, ਕਿਹਾ- ਅੰਮ੍ਰਿਤਪਾਲ ਸਿੰਘ ਨੂੰ ਫਸਾਉਣ ਦੀ ਕੀਤੀ ਜਾ ਰਹੀ ਹੈ ਸਾਜ਼ਿਸ਼

Related Post