Dera Chief Parole: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁੜ੍ਹ ਮਿਲੀ 30 ਦਿਨਾਂ ਦੀ ਪੈਰੋਲ

ਨਵੀਂ ਦਿੱਲੀ: ਕਤਲ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਜੇਲ੍ਹ ਵਿੱਚ ਬੰਦ ਸਿਰਸਾ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਇੱਕ ਵਾਰ ਫਿਰ ਤੀਹ ਦਿਨਾਂ ਦੀ ਪੈਰੋਲ ਮਿਲ ਗਈ ਹੈ। ਅਦਾਲਤ ਨੇ ਡੇਰਾ ਮੁਖੀ ਦੀ 30 ਦਿਨਾਂ ਦੀ ਪੈਰੋਲ ਮਨਜ਼ੂਰ ਕਰ ਲਈ ਹੈ। ਉਹ ਕੁਝ ਸਮੇਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਜਾਵੇਗਾ।
ਫਿਰ ਤੋਂ ਜਾਵੇਗਾ ਬਾਗਪਤ ਸਥਿਤ ਬਰਨਾਵਾ ਆਸ਼ਰਮ
ਇਸ ਵਾਰ ਵੀ ਰਾਮ ਰਹੀਮ ਯੂ.ਪੀ. ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿੱਚ ਹੀ ਰਹੇਗਾ। ਦੱਸ ਦੇਈਏ ਕਿ ਰਾਮ ਰਹੀਮ ਨੂੰ ਹੁਣ ਤੱਕ 6 ਵਾਰ ਪੈਰੋਲ ਮਿਲ ਚੁੱਕੀ ਹੈ। ਹਾਲਾਂਕਿ ਇਸ ਵਾਰ ਵੀ ਰਾਮ ਰਹੀਮ ਨੂੰ ਸਿਰਸਾ ਡੇਰੇ 'ਚ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸਿਰਸਾ ਤੋਂ ਉਸ ਲਈ ਘੋੜੇ ਅਤੇ ਗਾਵਾਂ ਲਿਆਂਦੀਆਂ ਜਾ ਚੁੱਕੀਆਂ ਹਨ ਅਤੇ ਉੱਥੇ ਸੁਰੱਖਿਆ ਵਧਾ ਦਿੱਤੀ ਗਈ ਹੈ।
ਸਾਧਵੀਆਂ ਨਾਲ ਜਿਨਸੀ ਸ਼ੋਸ਼ਣ ਮਾਮਲੇ 'ਚ 20 ਸਾਲ ਦੀ ਸਜ਼ਾ
ਦੱਸ ਦੇਈਏ ਕਿ ਸਾਲ 2017 ਵਿੱਚ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਪੰਚਕੂਲਾ ਦੀ ਸੀ.ਬੀ.ਆਈ ਅਦਾਲਤ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 20 ਸਾਲ ਦੀ ਸਜ਼ਾ ਸੁਣਾਈ ਸੀ। ਉਦੋਂ ਤੋਂ ਉਹ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਆਪਣੀ ਸਜ਼ਾ ਕੱਟ ਰਿਹਾ ਹੈ।
ਸੀ.ਬੀ.ਆਈ ਦੀ ਪੰਚਕੂਲਾ ਅਦਾਲਤ ਨੇ ਡੇਰਾ ਮੁਖੀ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਵਿੱਚ ਵੀ ਦੋਸ਼ੀ ਕਰਾਰ ਦਿੱਤਾ ਸੀ। ਗੁਰਮੀਤ ਰਾਮ ਰਹੀਮ ਸਿੰਘ 'ਤੇ ਸਿੱਖ ਭਾਈਚਾਰੇ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਲਾਜ਼ਮ ਲਗਾਇਆ ਗਿਆ ਸੀ। ਇੰਨਾ ਹੀ ਨਹੀਂ ਡੇਰੇ ਦੇ ਮੁਖੀ 'ਤੇ ਸਾਧੂਆਂ ਨੂੰ ਨਪੁੰਸਕ ਬਣਾਉਣ ਦਾ ਵੀ ਇਲਜ਼ਾਮ ਹੈ।
ਸਰਕਾਰਾਂ ਅਪਰਾਧੀ ਰਾਮ ਰਹੀਮ ’ਤੇ ਮਿਹਰਬਾਨ ਕਿਉਂ? - ਸਿੱਖ ਸੰਸਥਾਵਾਂ
ਸੰਗੀਨ ਦੋਸ਼ਾਂ ਤਹਿਤ ਜੇਲ੍ਹ ਵਿਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਾਰ-ਬਾਰ ਪੈਰੋਲ ਦੇਣ ’ਤੇ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਨੇ ਕਿਹਾ ਕਿ ਇਕ ਪਾਸੇ ਸਰਕਾਰਾਂ ਵੱਲੋਂ ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਪ੍ਰਤੀ ਵਿਤਕਰੇ ਵਾਲੀ ਨੀਤੀ ਅਪਨਾਈ ਜਾ ਰਹੀ ਹੈ, ਜਦਕਿ ਦੂਸਰੇ ਪਾਸੇ ਕਈ ਦੋਸ਼ਾਂ ਤਹਿਤ ਜੇਲ੍ਹ ਵਿਚ ਬੰਦ ਅਪਰਾਧੀ ਸੌਦਾ ਸਾਧ ’ਤੇ ਮਿਹਰਬਾਨੀ ਦਿਖਾਈ ਜਾ ਰਹੀ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ.........