Sidhu Moosewala Murder Case: ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਸ਼ਾਮਲ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਪੁਲਿਸ ਨੇ ਕੀਤਾ ਕਾਬੂ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੰਜਾਬ ਪੁਲਿਸ ਨੇ ਇੱਕ ਹੋਰ ਗ੍ਰਿਫਤਾਰੀ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਨੇ ਹਰਿਆਣਾ ਦੇ ਗੁਰੂਗ੍ਰਾਮ ਤੋਂ ਜੋਗਿੰਦਰ ਸਿੰਘ ਉਰਫ਼ ਜੋਗਾ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਨੂੰ ਮਾਨਸਾ ਅਦਾਲਤ ਚ ਪੇਸ਼ ਕੀਤਾ ਗਿਆ।

By  Aarti June 26th 2023 05:56 PM

Sidhu Moosewala Murder Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੰਜਾਬ ਪੁਲਿਸ ਨੇ ਇੱਕ ਹੋਰ ਗ੍ਰਿਫਤਾਰੀ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਨੇ ਹਰਿਆਣਾ ਦੇ ਗੁੜਗਾਓਂ ਤੋਂ ਜੋਗਿੰਦਰ ਸਿੰਘ ਉਰਫ਼ ਜੋਗਾ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਨੂੰ ਮਾਨਸਾ ਅਦਾਲਤ ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਨੂੰ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜੋਗਿੰਦਰ ਸਿੰਘ ਉਰਫ਼ ਜੋਗਾ ਨੇ ਹਰਿਅਣਾ ਮੋਡੀਊਲ ਨੂੰ ਸਿੱਧੂ ਮੂਸੇਵਾਲਾ ਕਤਲ ਤੋਂ ਬਾਅਦ ਠਹਿਰ ਦਿੱਤੀ ਸੀ। 

ਮਿਲੀ ਜਾਣਕਾਰੀ ਮੁਤਾਬਿਕ ਜੋਗਿੰਦਰ ਸਿੰਘ ਮਾਨਸਾ ਪੁਲਿਸ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਅਤੇ ਰੇਕੀ ਕਰਨ ਵਾਲੇ ਹਰਿਆਣਾ ਮਾਡਿਊਲ ਨੂੰ  ਪਨਾਹ ਦੇਣ ਦੇ ਮਾਮਲੇ ਵਿੱਚ ਲੋੜੀਂਦਾ ਸੀ।ਜੋਗਿੰਦਰ ਸਿੰਘ ਜੀਂਦ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਸਬੰਧ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਦੱਸੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਜੋਗਿੰਦਰ ਸਿੰਘ ਉਰਫ਼ ਜੋਗਾ 'ਤੇ ਮਾਨਸਾ ਦੀ ਸੀਆਈਏ ਥਾਣੇ ਚੋਂ ਦੀਪਕ ਟੀਨੁੰ ਨੁੰ ਭੱਜਣ ਵਿੱਚ ਮਦਦ ਕਰਨ ਦਾ ਵੀ ਇਲਜ਼ਾਮ ਹੈ।  

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੁਲਿਸ ਅਨੁਸਾਰ ਜੋਗਿੰਦਰ ਸਿੰਘ ਉਰਫ਼ ਜੋਗਾ 'ਤੇ ਹਰਿਆਣਾ ਦੇ ਵੱਖ-ਵੱਖ ਥਾਣਿਆਂ ਵਿੱਚ ਗੰਭੀਰ ਇਲਜ਼ਾਮਾਂ ਦੇ ਤਹਿਤ 14 ਤੋਂ 15 ਕੇਸ ਦਰਜ ਹਨ ਜਿਸ ਕਰਕੇ ਉਹ ਗੁਰੂਗ੍ਰਾਮ ਜੇਲ੍ਹ ਵਿੱਚ ਬੰਦ ਸੀ। ਹੁਣ ਮਾਨਸਾ ਪੁਲਿਸ ਅੜਿੱਕੇ ਚੜ੍ਹ ਗਿਆ ਹੈ। 

Related Post