ਅੰਮ੍ਰਿਤਸਰ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਏ ਓਪੀ ਸੋਨੀ, ਮੰਗਿਆ ਜਾਇਦਾਦ ਦਾ ਵੇਰਵਾ
ਅੰਮ੍ਰਿਤਸਰ, 29 ਨਵੰਬਰ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵਿਜੀਲੈਂਸ ਬਿਊਰੋ ਵੱਲੋਂ ਜਾਰੀ ਕੀਤੇ ਸੰਮਨ ਤੋਂ ਬਾਅਦ ਆਪਣਾ ਪੱਖ ਪੇਸ਼ ਕਰਨ ਲਈ ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਬਿਊਰੋ ਦੇ ਦਫ਼ਤਰ ਪੁੱਜੇ ਹਨ। ਜ਼ਿਕਰਯੋਗ ਹੈ ਕਿ ਸਾਬਕਾ ਕਾਂਗਰਸੀ ਮੰਤਰੀਆਂ ਤੋਂ ਬਾਅਦ ਹੁਣ ਸਾਬਕਾ ਡਿਪਟੀ ਸੀਐੱਮ ਓਮ ਪ੍ਰਕਾਸ਼ ਸੋਨੀ ਵੀ ਵਿਜੀਲੈਂਸ ਬਿਊਰੋ ਦੇ ਰਡਾਰ 'ਤੇ ਆ ਗਏ ਹਨ। ਹਾਲ ਹੀ ਵਿੱਚ ਵਿਜੀਲੈਂਸ ਵਿਭਾਗ ਦਾ ਇੱਕ ਨੋਟਿਸ ਰਾਣੀ ਕਾ ਬਾਗ ਸਥਿਤ ਸਾਬਕਾ ਉਪ ਮੁੱਖ ਮੰਤਰੀ ਦੇ ਘਰ ਪਹੁੰਚਿਆ ਸੀ। ਜਿਸ ਵਿੱਚ ਉਨ੍ਹਾਂ ਨੂੰ 25 ਨਵੰਬਰ ਦਿਨ ਸ਼ਨਿੱਚਰਵਾਰ ਨੂੰ ਐਸਐਸਪੀ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ। ਪਰ ਉਨ੍ਹਾਂ ਇਹ ਕਹਿ ਕੇ ਕਿ ਉਹ ਰੁੱਝੇ ਹੋਏ ਨੇ ਅਤੇ ਸ਼ਹਿਰ ਤੋਂ ਬਾਹਰ ਨੇ, ਉਨ੍ਹਾਂ ਕੁੱਝ ਦਿਨਾਂ ਦਾ ਸਮਾਂ ਮੰਗਿਆ ਸੀ।
ਚੌਥੇ ਕਾਂਗਰਸੀ ਨੇਤਾ ਨੂੰ ਹੱਥ ਪਾਉਣ ਜਾ ਰਹੀ ਵਿਜੀਲੈਂਸ
ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ ਜਿਨ੍ਹਾਂ ਅਸਾਸਿਆਂ ਦਾ ਚੋਣ ਕਮਿਸ਼ਨ ਕੋਲ ਵੱਖ ਵੱਖ ਸਮਿਆਂ ’ਤੇ ਹਲਫੀਆ ਬਿਆਨ ਜ਼ਰੀਏ ਖੁਲਾਸਾ ਕੀਤਾ ਹੈ, ਉਨ੍ਹਾਂ ਨੂੰ ਦੇਖੀਏ ਤਾਂ ਉਨ੍ਹਾਂ ਦੀ ਜਾਇਦਾਦ ਛੜੱਪੇ ਮਾਰ ਕੇ ਵਧੀ ਹੈ। 2007 ਦੀਆਂ ਵਿਧਾਨ ਸਭਾ ਚੋੋਣਾਂ ਮੌਕੇ ਸੋਨੀ ਨੇ ਆਪਣੀ ਚੱਲ-ਅਚੱਲ ਜਾਇਦਾਦ 1.94 ਕਰੋੜ ਦੀ ਦੱਸੀ ਜੋ ਕਿ ਲੰਘੀਆਂ 2022 ਦੀਆਂ ਚੋਣਾਂ ਮੌਕੇ ਵਧ ਕੇ 27.98 ਕਰੋੜ ਦੀ ਹੋ ਗਈ ਹੈ। 2009 ਦੀ ਲੋਕ ਸਭਾ ਚੋੋਣ ਮੌਕੇ ਸੋਨੀ ਦੀ ਜਾਇਦਾਦ 3.80 ਕਰੋੜ ਰੁਪਏ ਸੀ। ਲੰਘੀ ਕਾਂਗਰਸੀ ਹਕੂਮਤ ਸਮੇਂ ਸਭ ਤੋਂ ਵੱਧ ਜਾਇਦਾਦ ਵਧੀ ਹੈ ਅਤੇ ਇਸ ਵਿੱਚ ਕਰੀਬ 10 ਕਰੋੜ ਦਾ ਵਾਧਾ ਹੋਇਆ ਜਦਕਿ ਕਰਜ਼ਾ ਇਕਦਮ ਘਟਿਆ ਹੈ। ਪੂਰੀ ਖ਼ਬਰ ਪੜ੍ਹਨ ਲਈ ਇਥੇ ਕਲਿੱਕ ਕਰੋ
200 ਕਰੋੜ ਦੇ ਘੁਟਾਲਾ ਨੂੰ ਲੈ ਕੇ ਓਪੀ ਸੋਨੀ ਨੇ ਦਿੱਤੀ ਸਫ਼ਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਤਾ ਸੰਭਾਲਦੇ ਹੀ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਵੱਢੀ ਹੈ। ਹੁਣ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ’ਤੇ 200 ਕਰੋੜ ਰੁਪਏ ਦਾ ਘੁਟਾਲਾ ਕਰਨ ਦਾ ਇਲਜ਼ਾਮ ਲੱਗਿਆ ਹੈ। ਜਿਸ ਨੂੰ ਲੈ ਕੇ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੇ ਕਿਹਾ ਹੈ ਕਿ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਖਿਲਾਫ਼ ਘੁਟਾਲਿਆ ਦੀ ਖ਼ਬਰਾਂ ਝੂਠੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਕੋਲ ਵਿਕਾਸ ਲਈ ਕੋਈ ਏਜੰਡਾ ਨਹੀਂ ਹੈ ਕਿਉਂਕਿ ਮੁੱਖ ਮੰਤਰੀ ਦੇ ਆਸ-ਪਾਸ ਕੰਮ ਕਰਨ ਵਾਲੇ ਅਧਿਕਾਰੀ ਉਨ੍ਹਾਂ ਨੂੰ ਗੁੰਮਰਾਹ ਕਰ ਰਹੇ ਹਨ। ਇਹ ਅਧਿਕਾਰੀ ਪੂਰੀ ਤਰ੍ਹਾਂ ਗੈਰ-ਪੇਸ਼ੇਵਰ, ਚਾਪਲੂਸ ਤੇ ਨਕਾਰੇ ਹਨ। ਪੂਰੀ ਖ਼ਬਰ ਪੜ੍ਹਨ ਲਈ ਇਥੇ ਕਲਿੱਕ ਕਰੋ