ਸਾਕਾ ਨੀਲਾ ਤਾਰਾ ਨੂੰ ਭਾਵੇਂ 400 ਸਾਲ ਹੋ ਜਾਣ ਪਰ ਇਸਦੇ ਜ਼ਖ਼ਮ ਸਿੱਖਾਂ ਦੇ ਦਿਲਾਂ 'ਚ ਹਮੇਸ਼ਾ ਰਹਿਣਗੇ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਗੱਲਬਾਤ ਦੌਰਾਨ ਕਿਹਾ ਕਿ ਸਾਕਾ ਨੀਲਾ ਤਾਰਾ (Operation Blue Star) ਨੂੰ ਭਾਵੇਂ 40 ਸਾਲ ਹੋ ਜਾਣ ਜਾਂ 400 ਸਾਲ, ਇਸ ਦੇ ਜ਼ਖਮ ਸਿੱਖਾਂ ਦੇ ਦਿਲਾਂ ਵਿਚ ਹਮੇਸ਼ਾ ਹੀ ਰਹਿਣਗੇ।

By  KRISHAN KUMAR SHARMA June 3rd 2024 10:49 AM -- Updated: June 3rd 2024 10:57 AM

ਤਲਵੰਡੀ ਸਾਬੋ : ਦੇਸ਼ ਭਰ ਦੀਆਂ ਸਿੱਖ ਸੰਗਤਾਂ ਵੱਲੋਂ ਜੂਨ 1984 ਘੱਲੂਘਾਰੇ ਨੂੰ ਲੈ ਕੇ ਸ਼ਹੀਦੀ ਹਫ਼ਤਾ ਮਨਾਇਆ ਜਾ ਰਿਹਾ ਹੈ। ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਘੱਲੂਘਾਰੇ ਦੇ ਸ਼ਹੀਦਾਂ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ (Takht Sri Damdama Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਗੱਲਬਾਤ ਦੌਰਾਨ ਕਿਹਾ ਕਿ ਸਾਕਾ ਨੀਲਾ ਤਾਰਾ (Operation Blue Star) ਨੂੰ ਭਾਵੇਂ 40 ਸਾਲ ਹੋ ਜਾਣ ਜਾਂ 400 ਸਾਲ, ਇਸ ਦੇ ਜ਼ਖਮ ਸਿੱਖਾਂ ਦੇ ਦਿਲਾਂ ਵਿਚ ਹਮੇਸ਼ਾ ਹੀ ਰਹਿਣਗੇ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 1 ਜੂਨ ਤੋਂ 6 ਜੂਨ ਦਾ ਸਮਾਂ ਸਿੱਖਾਂ ਲਈ ਦੁਖਦਾਈ ਹੈ। ਸਿੱਖ ਕਿਉਂਕਿ ਅੱਜ ਦੇ ਦਿਨ ਭਾਰਤ ਸਰਕਾਰ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਕੀਤਾ ਸੀ ਜਿਸ ਵਿਚ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੂੰ ਦਰਦਨਾਕ ਢੰਗ ਨਾਲ ਸ਼ਹੀਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਨੂੰ ਇਕ ਕੇਸ ਵਿਚ ਬਰੀ ਕਰ ਦਿੱਤਾ ਗਿਆ ਸੀ ਅਤੇ ਕਿਹਾ ਸੀ ਕਿ ਅਦਾਲਤਾਂ ਸਬੂਤਾਂ ਨੂੰ ਦੇਖਦੀਆਂ ਹਨ ਤੇ ਦਲੀਲਾਂ।

ਉਨ੍ਹਾਂ ਕਿਹਾ ਕਿ ਜੇ ਸਰਕਾਰ ਹੋਵੇ ਤਾਂ ਸਭ ਕੁਝ ਉਸਦੇ ਹੱਥ ਵਿੱਚ ਹੁੰਦਾ ਹੈ ਅਤੇ ਜਿਸਦਾ ਸਰਕਾਰ ਨਾਲ ਸਮਝੌਤਾ ਹੁੰਦਾ ਹੈ ਉਹ ਬਰੀ ਹੋ ਜਾਂਦਾ ਹੈ, ਪਰ ਜਿਸਦਾ ਸਰਕਾਰ ਨਾਲ ਸਮਝੌਤਾ ਨਹੀਂ ਹੁੰਦਾ ਉਹ ਜੇਲ੍ਹ ਵਿੱਚ ਰਹਿੰਦਾ ਹੈ। ਦੂਜੇ ਪਾਸੇ ਬੰਦੀ ਸਿੱਖ ਆਪਣੀ ਸਜ਼ਾ ਪੂਰੀ ਕਰਨ ਦੇ ਬਾਵਜੂਦ ਬੇਗੁਨਾਹਾਂ ਦੀ ਸਜ਼ਾ ਕੱਟ ਰਹੇ ਹਨ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਚੋਣ ਪ੍ਰਚਾਰ ਦੌਰਾਨ ਕਿਹਾ ਸੀ ਕਿ ਬੇਅੰਤ ਸਿੰਘ ਦੇ ਕਾਤਲਾਂ ਨੂੰ ਰਿਹਾਅ ਨਹੀਂ ਕੀਤਾ ਜਾਵੇਗਾ ਪਰ ਸਰਕਾਰ ਪ੍ਰਚਾਰ ਦੌਰਾਨ ਅਜਿਹੇ ਬਿਆਨ ਦਿੰਦੀ ਹੈ।

ਉਨ੍ਹਾਂ ਨੇ ਯੂ.ਪੀ. 'ਚ ਗ੍ਰੰਥੀ ਸਿੰਘ ਦੀ ਧੀ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

Related Post