ਆਪਰੇਸ਼ਨ ਬਲੂ ਸਟਾਰ ਦੀ 40ਵੀਂ ਬਰਸੀ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਨੇ ਸਿੱਖ ਕੌਮ ਦੇ ਨਾਂ ਜਾਰੀ ਕੀਤਾ ਆਦੇਸ਼

June 1984 Ghallughara : ਸ਼ਹੀਦੀ ਹਫ਼ਤੇ ਨੂੰ ਮੁੱਖ ਰੱਖਦਿਆਂ ਪੰਜ ਸਿੰਘ ਸਾਹਿਬਾਨ ਨੇ ਹੁਕਮ ਜਾਰੀ ਕੀਤਾ ਹੈ ਕਿ 4 ਤੋਂ 6 ਜੂਨ ਨੂੰ ਸਾਰੇ ਸਿੱਖ ਕਾਲੀਆਂ ਦਸਤਾਰਾਂ ਪਹਿਨਣ ਅਤੇ ਸਿੱਖ ਬੀਬੀਆਂ ਕਾਲੇ ਦੁਪੱਟੇ ਪਾ ਕੇ ਸਾਕਾ ਨੀਲਾ ਤਾਰਾ ਪ੍ਰਤੀ ਆਪਣਾ ਗੁੱਸਾ ਜ਼ਾਹਰ ਕਰਨ।

By  KRISHAN KUMAR SHARMA June 3rd 2024 12:09 PM -- Updated: June 3rd 2024 12:28 PM

June 1984 Ghallughara : ਦੁਨੀਆ ਭਰ 'ਚ ਸਿੱਖ ਕੌਮ ਵੱਲੋਂ ਜੂਨ 1984 ਦੇ ਘੱਲੂਘਾਰਾ ਦਿਵਸ ਨੂੰ ਲੈ ਕੇ ਸ਼ਹੀਦੀ ਹਫਤਾ ਮਨਾਇਆ ਜਾ ਰਿਹਾ ਹੈ। ਸ਼ਹੀਦੀ ਹਫ਼ਤੇ ਨੂੰ ਮੁੱਖ ਰੱਖਦਿਆਂ ਪੰਜ ਸਿੰਘ ਸਾਹਿਬਾਨ ਨੇ ਹੁਕਮ ਜਾਰੀ ਕੀਤਾ ਹੈ ਕਿ 4 ਤੋਂ 6 ਜੂਨ ਨੂੰ ਸਾਰੇ ਸਿੱਖ ਕਾਲੀਆਂ ਦਸਤਾਰਾਂ ਪਹਿਨਣ ਅਤੇ ਸਿੱਖ ਬੀਬੀਆਂ ਕਾਲੇ ਦੁਪੱਟੇ ਪਾ ਕੇ ਸਾਕਾ ਨੀਲਾ ਤਾਰਾ (Operation Blue Star 40th Anniversary) ਪ੍ਰਤੀ ਆਪਣਾ ਗੁੱਸਾ ਜ਼ਾਹਰ ਕਰਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਕਿਹਾ ਕਿ 6 ਜੂਨ ਨੂੰ ਸਾਕਾ ਨੀਲਾ ਤਾਰਾ ਦੇ 40 ਸਾਲ ਪੂਰੇ ਹੋਣ ਜਾ ਰਹੇ ਹਨ ਅਤੇ ਸਿੱਖਾਂ ਦੇ ਜ਼ਖਮ ਅਜੇ ਵੀ ਭਰੇ ਨਹੀਂ ਹਨ।

ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਭਾਰਤੀ ਫ਼ੌਜ ਨੇ ਹਮਲਾ ਕੀਤਾ ਤਾਂ ਵੀ ਸਿੱਖ ਕੌਮ ਦੇ ਯੋਧਿਆਂ ਨੇ ਡਟ ਕੇ ਮੁਕਾਬਲਾ ਕੀਤਾ। ਇਸ ਦੇ ਰੋਸ ਵਿੱਚ ਬੰਦੀ ਸਿੱਖਾਂ ਨੇ ਵੀ ਕੁੱਝ ਕਾਰਵਾਈਆਂ ਕੀਤੀਆਂ, ਪਰ ਉਨ੍ਹਾਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਭਾਰਤ ਵਿੱਚ ਬੰਦੀ ਸਿੱਖਾਂ ਜਿੰਨੀ ਕੌਣ ਸਜ਼ਾ ਕੱਟ ਰਿਹਾ ਹੈ ਤਾਂ ਸਰਕਾਰ ਦੱਸੇ, ਬੰਦੀ ਸਿੱਖ 30 ਸਾਲ ਤੋਂ ਜੇਲ੍ਹ ਵਿੱਚ ਬੰਦ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਦਿੱਲੀ ਸਿੱਖ ਕਤਲੇਆਮ ਦਾ ਵੀ ਇਨਸਾਫ਼ ਨਹੀਂ ਮਿਲਿਆ ਹੈ, ਦਿੱਲੀ ਦੇ ਪੀੜਤ ਅਜੇ ਵੀ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ। ਅਪ੍ਰੇਸ਼ਨ ਬਲੂ ਸਟਾਰ ਵਿੱਚ ਸਿੱਖਾਂ ਦਾ ਬੇਸ਼ਕੀਮਤੀ ਖ਼ਜਾਨਾ ਅਤੇ ਲਾਇਬਰੇਰੀ ਦਾ ਵੀ ਸਿੱਖਾਂ ਨੂੰ ਕੁੱਝ ਨਹੀਂ ਮਿਲਿਆ।

ਪੰਜ ਸਿੰਘ ਸਾਹਿਬਾਨ ਨੇ ਜਾਰੀ ਕੀਤਾ ਆਦੇਸ਼

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਆਦੇਸ਼ ਜਾਰੀ ਕੀਤਾ ਹੈ ਕਿ 4 ਤੋਂ 6 ਜੂਨ ਨੂੰ ਸਾਰੇ ਸਿੱਖ ਕਾਲੀ ਦਸਤਾਰ ਸਜਾਉਣ ਅਤੇ ਸਿੱਖ ਔਰਤਾਂ ਕਾਲੇ ਦੁਪੱਟੇ ਲੈ ਕੇ ਅਪ੍ਰੇਸ਼ਨ ਬਲੂ ਸਟਾਰ ਪ੍ਰਤੀ ਆਪਣਾ ਰੋਸ ਜ਼ਾਹਰ ਕਰਨ।

4 ਜੂਨ ਨੂੰ ਚੋਣ ਨਤੀਜਿਆਂ ਬਾਰੇ ਐਗਜ਼ਿਟ ਪੋਲ 'ਤੇ ਉਨ੍ਹਾਂ ਕਿਹਾ ਕਿ ਹੁਣ ਕੱਲ ਸਭ ਕੁੱਝ ਸਾਫ਼ ਹੋ ਜਾਵੇਗਾ।

Related Post