Punjab Monsoon Update: ਪੰਜਾਬ ਦੇ 12 ਜ਼ਿਲ੍ਹਿਆਂ ’ਚ ਅੱਜ ਮੀਂਹ ਲਈ ਔਰੇਂਜ ਅਲਰਟ, ਤਾਪਮਾਨ ’ਚ ਗਿਰਾਵਟ, ਜਾਣੋ ਆਪਣੇ ਸ਼ਹਿਰ ਦਾ ਮੌਸਮ

ਪੰਜਾਬ ਦੇ 12 ਜ਼ਿਲ੍ਹਿਆਂ ’ਚ ਅੱਜ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੜ੍ਹੋ ਪੂਰੀ ਖ਼ਬਰ...

By  Dhalwinder Sandhu July 5th 2024 09:03 AM

Punjab Weather Report: ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਵਿੱਚ ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਪਏ ਮੀਂਹ ਕਾਰਨ ਔਸਤ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦਾ ਤਾਪਮਾਨ 1.8 ਡਿਗਰੀ ਹੇਠਾਂ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਰਹਿਣ ਦਾ ਅਨੁਮਾਨ ਹੈ। 

12 ਜ਼ਿਲ੍ਹਿਆਂ ’ਚ ਅੱਜ ਮੀਂਹ ਲਈ ਔਰੇਂਜ ਅਲਰਟ

ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਮੁਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ ਸੂਬਿਆਂ 'ਚ ਬਾਰਿਸ਼ ਦਾ ਅਲਰਟ ਹੈ, ਪਰ ਸਥਿਤੀ ਆਮ ਵਾਂਗ ਰਹੇਗੀ।

5 ਤੋਂ 11 ਜੁਲਾਈ ਵਿਚਕਾਰ ਚੰਗੀ ਬਾਰਿਸ਼ ਦੀ ਭਵਿੱਖਬਾਣੀ

ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ 5 ਤੋਂ 11 ਜੁਲਾਈ ਤੱਕ ਰੋਜ਼ਾਨਾ 5 ਤੋਂ 10 ਮਿਲੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ-ਗੁਰਦਾਸਪੁਰ ਤੋਂ ਇਲਾਵਾ ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਖਰੜ, ਅਬੋਹਰ ਅਤੇ ਮਾਨਸਾ ਦੇ ਨਾਲ ਲੱਗਦੇ ਕੁਝ ਇਲਾਕਿਆਂ ਵਿੱਚ ਰੋਜ਼ਾਨਾ 10 ਤੋਂ 15 ਮਿਲੀਮੀਟਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਹਾਲਾਂਕਿ ਮੌਸਮ ਵਿਭਾਗ ਨੇ 5-6 ਜੁਲਾਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਉਸ ਤੋਂ ਬਾਅਦ ਸਥਿਤੀ ਆਮ ਵਾਂਗ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।


ਮੀਂਹ ਪਿਆ ਘੱਟ

ਪੰਜਾਬ 'ਚ ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਸੂਬਾ ਘੱਟ ਬਾਰਿਸ਼ ਦੀ ਸਥਿਤੀ ਤੋਂ ਉਭਰਿਆ ਹੈ। ਵੀਰਵਾਰ ਨੂੰ ਸੂਬੇ 'ਚ ਔਸਤਨ 14.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਪਿਛਲੇ 4 ਦਿਨਾਂ ਦੀ ਗੱਲ ਕਰੀਏ ਤਾਂ ਸੂਬੇ 'ਚ 22.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ ਲਗਭਗ 45 ਫੀਸਦੀ ਜ਼ਿਆਦਾ ਹੈ। ਇਸ ਦੇ ਨਾਲ ਹੀ ਅੱਜ ਵੀ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ: Amritpal Singh Oath Ceremony Update: ਜੇਲ੍ਹ ਤੋਂ ਬਾਹਰ ਆਏ ਅੰਮ੍ਰਿਤਪਾਲ ਸਿੰਘ, ਡਿਬਰੂਗੜ੍ਹ ਜੇਲ੍ਹ ਤੋਂ ਤੜਕੇ 4 ਵਜੇ ਲੈ ਕੇ ਨਿਕਲੀ ਪੁਲਿਸ, ਜਾਣੋ ਕਦੋਂ ਪਹੁੰਚਣਗੇ ਦਿੱਲੀ

Related Post