ਨਵੇਂ ਰਾਜਪਾਲ ਦੀ ਪੰਜਾਬ ਸਰਕਾਰ ਨੂੰ ਪਹਿਲੀ ਝਾੜ, ਕਿਹਾ- ਕੇਂਦਰੀ ਪ੍ਰੋਜੈਕਟ ਬਿਨਾਂ ਦੇਰੀ ਮੁਕੰਮਲ ਕਰੋ

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸਾਸ਼ਕ ਗੁਲਾਬ ਚੰਦ ਕਟਾਰੀਆ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕੀ ਪੰਜਾਬ ਵਿੱਚ ਚੱਲ ਰਹੇ ਕੇਂਦਰੀ ਪ੍ਰੋਜੈਕਟ ਬਿਨਾਂ ਕਿਸੇ ਦੇਰੀ ਪੂਰੀ ਕੀਤੇ ਜਾਣ।

By  Dhalwinder Sandhu August 12th 2024 06:04 PM -- Updated: August 12th 2024 06:14 PM

Governor VS Punjab Government: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸਾਸ਼ਕ ਗੁਲਾਬ ਚੰਦ ਕਟਾਰੀਆ ਵਲੋਂ ਪੰਜਾਬ ਵਿੱਚ ਚੱਲ ਰਹੇ ਕੇਂਦਰੀ ਪ੍ਰੋਜੈਕਟਾਂ ਬਾਰੇ ਪ੍ਰਗਤੀ ਰਿਪੋਰਟ ਲੈਣ ਲਈ ਰਾਸ਼ਟਰੀ ਰਾਜ ਮਾਰਗ ਅਥਾਰਟੀ, ਰੇਲਵੇ ਅਧਕਿਾਰੀਆਂ, ਏਅਰਪੋਰਟ ਅਥਾਰਟੀ ਅਤੇ ਬੀ.ਐਸ.ਐਨ.ਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਰਾਜਪਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਕੇਂਦਰੀ ਪ੍ਰੋਜੈਕਟਾਂ ਨੂੰ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਕਿਸੇ ਪ੍ਰੋਜੈਕਟ ਨੂੰ ਨੇਪਰੇ ਚਾੜਨ ਵਿੱਚ ਕੋਈ ਵੀ ਦਿਕੱਤ ਆਂਉਦੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਲਿਖਤੀ ਤੌਰ ‘ਤੇ ਸੂਚਿਤ ਕੀਤਾ ਜਾਵੇ ਤਾਂ ਜੋ ਅਜਿਹੇ ਮਸਲੇ ਪਹਿਲ ਦੇ ਅਧਾਰ ‘ਤੇ ਕੇਂਦਰ ਅਤੇ ਸੂਬਾ ਸਰਕਾਰ ਦੀ ਸਹਾਇਤਾ ਨਾਲ ਹੱਲ ਕਰਵਾਏ ਜਾ ਸਕਣ।

ਇਸ ਮੌਕੇ ਰਾਜਪਾਲ ਨੇ ਕਿਹਾ ਕਿ ਸਾਰੇ ਕੇਂਦਰੀ ਪ੍ਰੋਜੈਕਟਾਂ ਦੀ ਪ੍ਰਗਤੀ ਰਿਪੋਰਟ ਲੈਣ ਲਈ ਹਰ ਤਿੰਨ ਮਹੀਨੇ ਬਾਅਦ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਾਰੇ ਪ੍ਰੋਜੈਕਟਾਂ ਬਾਰੇ ਸਮੇਂ ਸਮੇਂ ‘ਤੇ ਉਨ੍ਹਾਂ ਨੂੰ ਲਖਿਤੀ ਤੌਰ ‘ਤੇ ਜਾਣੂ ਕਰਵਾਇਆ ਜਾਵੇ। ਇਸ ਮੌਕੇ ਰਾਪਜਾਲ ਵਲੋਂ ਚੰਡੀਗੜ੍ਹ ਵਿੱਚ ਵਧ ਰਹੀ ਟਰੈਫਿਕ ਦੀ ਸਮੱਸਆਿ ਦਾ ਜ਼ਿਕਰ ਕਰਨ ‘ਤੇ ਰਾਸ਼ਟਰੀ ਰਾਜ ਮਾਰਗ ਅਥਾਰਟੀ ਦੇ ਅਧਕਿਾਰੀਆਂ ਨੇ ਦੱਸਆਿ ਕਿ ਪੰਚਕੁਲਾ ਤੋਂ ਸ਼ਿਮਲੇ ਨੂੰ ਜੋੜਨ ਅਤੇ ਮਾਜਰੀ ਤੋਂ ਬੱਦੀ ਨੂੰ ਜੋੜਨ ਵਾਲੇ ਰਾਸ਼ਟਰੀ ਰਾਜ ਮਾਰਗਾਂ ਦੇ ਬਣਨ ਨਾਲ ਇਹ ਸਮੱਸਆਿ ਕਾਫੀ ਹੱਦ ਤੱਕ ਕੰਟਰੋਲ ਵਿਚ ਆ ਜਾਵੇਗੀ।

ਇਸ ਮੌਕੇ ਰਾਜਪਾਲ ਨੇ ਕਹਿਾ ਕਿ ਉਦੇਪੁਰ-ਚੰਡੀਗੜ੍ਹ-ਜੰਮੂ ਸੈਰ ਸਪਾਟੇ ਲਈ ਕਾਫੀ ਮਹੱਤਵਪੂਰਨ ਸ਼ਹਰਿ ਹਨ, ਜਿਸ ਨੂੰ ਦੇਖਦਿਆਂ ਜੰਮੂ ਤਵੀ ਰੇਲ ਨੂੰ ਰੋਜਾਨਾਂ ਕਰਨ ਬਾਰੇ ਪ੍ਰਸਤਾਵ ਤਿਆਰ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਵੇਂ ਬਣ ਰਹੇ ਅੰਮ੍ਰਤਿ ਸਟੇਸ਼ਨਾਂ ਅਤੇ ਨਵੀਆਂ ਵਿਛ ਰਹੀਆਂ ਰੇਲ ਲਾਈਨਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਆਿ।

ਮੀਟਿੰਗ ਦੌਰਾਨ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੇ ਚੰਡੀਗੜ੍ਹ ਤੋਂ ਸਿੱਧਾ ਸ਼ਹੀਦ ਭਗਤ ਸਿੰਘ ਅੰਤਰਾਸ਼ਟਰੀ ਏਅਰਪੋਰਟ ਨੂੰ ਜੋੜਨ ਵਾਲੀ ਪ੍ਰਸਤਾਵਿਤ ਸੜਕ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਆਿ ਕਿ ਇਸ ਸੜਕ ਦੇ ਬਨਣ ਨਾਲ ਚੰਡੀਗੜ੍ਹ ਤੋਂ ਏਅਰਪੋਰਟ ਤੱਕ 10 ਕਿਲੋਮੀਟਰ ਦੀ ਦੂਰੀ ਘੱਟ ਜਾਵੇਗੀ। ਬੀ.ਐਸ.ਐਨ.ਐਲ ਦੇ ਅਧਿਕਾਰੀਆਂ ਨੇ ਵੀ ਇਸ ਮੌਕੇ ਆਪਣੇ ਚੱਲ ਰਹੇ ਪ੍ਰੋਜੈਕਟਾਂ ਬਾਰੇ ਰਾਜਪਾਲ ਨੂੰ ਜਾਣਕਾਰੀ ਦਿੱਤੀ। 

ਇਹ ਵੀ ਪੜ੍ਹੋ : ਮਨੂ ਭਾਕਰ ਤੇ ਉਸਦੀ ਮਾਂ ਨਾਲ ਨੀਰਜ ਚੋਪੜਾ ਦਾ ਵੀਡੀਓ ਵਾਇਰਲ, ਲੋਕੀ ਕਹਿਣ ਲੱਗੇ ਰਿਸ਼ਤਾ ਪੱਕਾ !

Related Post