Afghanistan Floods: ਅਫਗਾਨਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, 300 ਤੋਂ ਵੱਧ ਲੋਕਾਂ ਦੀ ਗਈ ਜਾਨ; ਸੈਂਕੜੇ ਜ਼ਖਮੀ

ਸੰਯੁਕਤ ਰਾਸ਼ਟਰ ਦੀ ਫੂਡ ਏਜੰਸੀ ਨੇ ਕਿਹਾ ਹੈ ਕਿ ਅਫਗਾਨਿਸਤਾਨ 'ਚ ਹੜ੍ਹਾਂ ਕਾਰਨ 300 ਤੋਂ ਜ਼ਿਆਦਾ ਅਫਗਾਨ ਲੋਕਾਂ ਦੀ ਮੌਤ ਹੋ ਗਈ ਹੈ। ਅਜਨਲੀ ਨੇ ਦੱਸਿਆ ਕਿ ਹੜ੍ਹ ਕਾਰਨ ਅਫਗਾਨਿਸਤਾਨ ਦੇ ਉੱਤਰੀ ਸੂਬੇ ਬਗਲਾਨ ਵਿੱਚ ਵੀ 1,000 ਤੋਂ ਵੱਧ ਘਰ ਤਬਾਹ ਹੋ ਗਏ ਹਨ।

By  Aarti May 12th 2024 09:19 AM

Afghanistan Floods: ਅਫਗਾਨਿਸਤਾਨ ਵਿੱਚ ਮੌਸਮੀ ਬਾਰਸ਼ ਕਾਰਨ ਆਏ ਹੜ੍ਹਾਂ ਕਾਰਨ ਸੈਂਕੜੇ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਜ਼ਖਮੀ ਹੋ ਗਏ ਹਨ। ਸਹੀ ਅੰਕੜੇ ਦਿੱਤੇ ਬਿਨਾਂ ਤਾਲਿਬਾਨ ਦੇ ਇਕ ਅਧਿਕਾਰੀ ਨੇ ਕਿਹਾ ਕਿ ਉੱਤਰੀ ਖੇਤਰ ਹੜ੍ਹਾਂ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਦੂਜੇ ਪਾਸੇ ਸੰਯੁਕਤ ਰਾਸ਼ਟਰ ਨੇ ਕਿਹਾ ਕਿ ਇਸ ਅਚਾਨਕ ਆਏ ਹੜ੍ਹ ਕਾਰਨ ਇਕੱਲੇ ਬਘਲਾਨ ਸੂਬੇ ਵਿਚ 300 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਹਜ਼ਾਰਾਂ ਘਰ ਤਬਾਹ ਤੇ ਨੁਕਸਾਨੇ ਗਏ ਹਨ।

ਸੰਯੁਕਤ ਰਾਸ਼ਟਰ ਦੀ ਫੂਡ ਏਜੰਸੀ ਨੇ ਕਿਹਾ ਹੈ ਕਿ ਅਫਗਾਨਿਸਤਾਨ 'ਚ ਹੜ੍ਹਾਂ ਕਾਰਨ 300 ਤੋਂ ਜ਼ਿਆਦਾ ਅਫਗਾਨ ਲੋਕਾਂ ਦੀ ਮੌਤ ਹੋ ਗਈ ਹੈ। ਅਜਨਲੀ ਨੇ ਦੱਸਿਆ ਕਿ ਹੜ੍ਹ ਕਾਰਨ ਅਫਗਾਨਿਸਤਾਨ ਦੇ ਉੱਤਰੀ ਸੂਬੇ ਬਗਲਾਨ ਵਿੱਚ ਵੀ 1,000 ਤੋਂ ਵੱਧ ਘਰ ਤਬਾਹ ਹੋ ਗਏ ਹਨ। ਸੰਯੁਕਤ ਰਾਸ਼ਟਰ ਵਿਸ਼ਵ ਖੁਰਾਕ ਪ੍ਰੋਗਰਾਮ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਹੜ੍ਹ ਪੀੜਤਾਂ ਨੂੰ ਬਿਸਕੁਟ ਵੰਡ ਰਿਹਾ ਹੈ। ਅਫ਼ਗਾਨਿਸਤਾਨ ਵਿੱਚ ਪਿਛਲੇ ਕੁਝ ਹਫ਼ਤਿਆਂ ਵਿੱਚ ਹੋਈ ਭਾਰੀ ਬਾਰਿਸ਼ ਤੋਂ ਬਾਅਦ ਹੜ੍ਹ ਆਇਆ ਹੈ।

ਤਾਲਿਬਾਨ ਸਰਕਾਰ ਦੇ ਮੁੱਖ ਬੁਲਾਰੇ ਜ਼ਬੀਉੱਲ੍ਹਾ ਮੁਜਾਹਿਦ ਨੇ ਸ਼ਨਿਚਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ ਕਿ ਇਸ ਵਿਨਾਸ਼ਕਾਰੀ ਹੜ੍ਹ 'ਚ ਸੈਂਕੜੇ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਵੱਡੀ ਗਿਣਤੀ 'ਚ ਲੋਕ ਜ਼ਖਮੀ ਹੋਏ ਹਨ। ਮੁਜਾਹਿਦ ਨੇ ਬਦਖਸ਼ਾਨ, ਬਘਲਾਨ, ਘੋਰ ਅਤੇ ਹੇਰਾਤ ਸੂਬਿਆਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਦੱਸਿਆ ਹੈ। ਉਸਨੇ ਕਿਹਾ ਕਿ "ਵਿਆਪਕ ਤਬਾਹੀ" ਦੇ ਨਤੀਜੇ ਵਜੋਂ ਕਾਫ਼ੀ ਵਿੱਤੀ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ: ਸਿੱਖ ਆਗੂ ਹਰਦੀਪ ਨਿੱਝਰ ਕਤਲ ਕਾਂਡ ਨਾਲ ਜੁੜੀ ਵੱਡੀ ਖਬਰ, ਕੈਨੇਡੀਅਨ ਪੁਲਿਸ ਨੇ ਚੌਥੇ ਸ਼ੱਕੀ ਨੂੰ ਕੀਤਾ ਗ੍ਰਿਫਤਾਰ

Related Post