ਪਛਵਾੜਾ ਕੋਲਾ ਖਾਣ ਤੋਂ ਸੂਬੇ ਨੂੰ ਸਾਲਾਨਾ 500 ਕਰੋੜ ਰੁਪਏ ਦਾ ਹੋਵੇਗਾ ਲਾਭ - ਈ.ਟੀ.ਓ.

ਜੇਕਰ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਸੂਬੇ ਵਿੱਚ ਬਿਜਲੀ ਦਰਾਂ 70 ਪੈਸੇ ਤੋਂ 90 ਪੈਸੇ ਪ੍ਰਤੀ ਯੂਨਿਟ ਤੱਕ ਵਧਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਵਿੱਤੀ ਸਾਲ 2023-24 ਦੌਰਾਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਘਾਟਾ ਵਧ ਕੇ 14,109 ਕਰੋੜ ਰੁਪਏ ਹੋਣ ਦੀ ਸੰਭਾਵਨਾ ਹੈ।

By  Jasmeet Singh January 4th 2023 05:15 PM -- Updated: January 5th 2023 06:06 PM

ਚੰਡੀਗੜ੍ਹ, 4 ਜਨਵਰੀ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਆਪਣੇ ਇੱਕ ਤਾਜ਼ੇ ਬਿਆਨ 'ਚ ਕਿਹਾ ਕਿ ਪਿਛਲੀਆਂ ਸਰਕਾਰਾਂ ਵੋਟਾਂ ਬਟੋਰਨ ਲਈ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਧੋਖਾ ਦਿੰਦੀਆਂ ਰਹੀਆਂ ਹਨ ਪਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਹੀ ਬਿਜਲੀ ਬਿੱਲ ਜ਼ੀਰੋ ਕਰਨ ਦਾ ਵਾਅਦਾ ਪੂਰਾ ਕਰ ਦਿੱਤਾ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਸਾਰੇ ਘਰੇਲੂ ਖਪਤਕਾਰਾਂ ਨੂੰ 5,629 ਕਰੋੜ ਰੁਪਏ ਦੀ ਸਾਲਾਨਾ ਸਬਸਿਡੀ ਦਾ ਲਾਭ ਦਿੰਦਿਆਂ 600 ਯੂਨਿਟ ਮੁਫ਼ਤ ਬਿਜਲੀ (300 ਯੂਨਿਟ ਪ੍ਰਤੀ ਮਹੀਨਾ) ਦੀ ਸਹੂਲਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਘਰੇਲੂ ਖਪਤਕਾਰਾਂ ਲਈ 7 ਕਿਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਦੀ ਸਬਸਿਡੀ ਜਾਰੀ ਰੱਖੀ ਗਈ ਜਿਸ ਨਾਲ 1,278 ਕਰੋੜ ਰੁਪਏ ਦਾ ਲਾਭ ਹੋਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਲਗਭਗ 90 ਫੀਸਦ ਪਰਿਵਾਰਾਂ ਦਾ ਬਿਜਲੀ ਬਿੱਲ ਹੁਣ “ਜ਼ੀਰੋ” ਆ ਰਿਹਾ ਹੈ ਅਤੇ ਜਨਵਰੀ, 2023 ਤੱਕ ਇਹ ਅੰਕੜਾ ਹੋਰ ਵਧਣ ਦੀ ਉਮੀਦ ਹੈ।

ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸਾਰੀਆਂ ਰਿਹਾਇਸ਼ੀ ਇਕਾਈਆਂ ਨੂੰ ਮੁਫਤ ਬਿਜਲੀ ਦੇਣ ਦੇ ਨਾਲ-ਨਾਲ 31 ਦਸੰਬਰ, 2021 ਤੱਕ ਦੇ ਸਾਰੇ ਬਕਾਇਆ ਬਿੱਲਾਂ ਨੂੰ ਮੁਆਫ ਕਰ ਦਿੱਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਬਿਜਲੀ ਦੇ ਕੱਟੇ ਸਾਰੇ ਕੁਨੈਕਸ਼ਨ ਮੁੜ ਬਹਾਲ ਕਰ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਹੋਰ ਲਾਭ ਦਿੰਦਿਆਂ ਪੰਜਾਬ ਸਰਕਾਰ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ 4750 ਰੁਪਏ ਪ੍ਰਤੀ ਐਚ.ਪੀ. ਤੋਂ ਘਟਾ ਕੇ 2500 ਰੁਪਏ ਪ੍ਰਤੀ ਐਚ.ਪੀ. ਕਰ ਦਿੱਤੀ ਹੈ, ਜਿਸ ਦੇ ਨਤੀਜੇ ਵਜੋਂ 1,87,000 ਕਿਸਾਨਾਂ ਨੂੰ ਲਾਭ ਹੋਇਆ।

ਬਿਜਲੀ ਦਰਾਂ 70 ਪੈਸੇ ਤੋਂ 90 ਪੈਸੇ ਪ੍ਰਤੀ ਯੂਨਿਟ ਤੱਕ ਵਧਣ ਦੀ ਸੰਭਾਵਨਾ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਆਉਣ ਵਾਲੇ ਵਿੱਤੀ ਸਾਲ ਲਈ 43,724 ਕਰੋੜ ਰੁਪਏ ਦੇ ਮਾਲੀਏ ਦੀ ਮੰਗ ਕੀਤੀ ਹੈ। ਇਹ ਪਿਛਲੇ ਸਾਲ ਦੀ ਸਾਲਾਨਾ ਮਾਲੀਆ ਲੋੜ (ARR) ਦੇ ਮੁਕਾਬਲੇ ਲਗਭਗ 7,000 ਕਰੋੜ ਰੁਪਏ ਦਾ ਮਹੱਤਵਪੂਰਨ ਵਾਧਾ ਦਰਸਾਉਂਦਾ ਹੈ।

ਜੇਕਰ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਸੂਬੇ ਵਿੱਚ ਬਿਜਲੀ ਦਰਾਂ 70 ਪੈਸੇ ਤੋਂ 90 ਪੈਸੇ ਪ੍ਰਤੀ ਯੂਨਿਟ ਤੱਕ ਵਧਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਵਿੱਤੀ ਸਾਲ 2023-24 ਦੌਰਾਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਘਾਟਾ ਵਧ ਕੇ 14,109 ਕਰੋੜ ਰੁਪਏ ਹੋਣ ਦੀ ਸੰਭਾਵਨਾ ਹੈ।

ਮੌਜੂਦਾ ਵਿੱਤੀ ਸਾਲ ਦੌਰਾਨ ਸੰਚਤ ਮਾਲੀਆ ਅੰਤਰ 9.961 ਰੁਪਏ ਹੈ। ਇਸ ਤੋਂ ਇਲਾਵਾ, ਸਰਕਾਰ ਦੁਆਰਾ ਮੁਹੱਈਆ ਕਰਵਾਈ ਗਈ ਸਬਸਿਡੀ ਕਿਸੇ ਵੀ ਕੈਰੀ ਫਾਰਵਰਡ ਦੇ ਨਾਲ ਵਧ ਕੇ 18,104 ਕਰੋੜ ਰੁਪਏ ਹੋਣ ਦੀ ਉਮੀਦ ਹੈ। PSPCL ਲਈ ਕਰਮਚਾਰੀਆਂ ਦੀ ਲਾਗਤ ਵੀ ਵਧ ਕੇ 6,827 ਕਰੋੜ ਰੁਪਏ ਹੋਣ ਦੀ ਉਮੀਦ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ....

Related Post