ਪਾਕਿਸਤਾਨ ’ਚ ਕਿਸੇ ਵੀ ਪਾਰਟੀ ਨੂੰ ਨਹੀਂ ਮਿਲਿਆ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰ ਹੋਣਗੇ ਕਿੰਗਮੇਕਰ ?

By  Aarti February 10th 2024 10:01 AM

Pakistan Election 2024 Result Update: ਪਾਕਿਸਤਾਨ ਦੇ ਸਾਬਕਾ ਪੀਐਮ ਖਾਨ ਦੀ ਪਾਰਟੀ ਦੇ ਸਮਰਥਕ ਉਮੀਦਵਾਰਾਂ ਨੂੰ ਚੋਣਾਂ ਵਿੱਚ ਸਭ ਤੋਂ ਵੱਧ ਸੀਟਾਂ ਮਿਲੀਆਂ ਹਨ। ਇਸ ਦੇ ਬਾਵਜੂਦ ਇਮਰਾਨ ਦੀ ਪਾਰਟੀ ਸਰਕਾਰ ਬਣਾਉਂਦੀ ਨਜ਼ਰ ਨਹੀਂ ਆ ਰਹੀ। ਇਸ ਦੇ ਨਾਲ ਹੀ ਨਵਾਜ਼ ਸ਼ਰੀਫ਼ ਦੀ ਪਾਰਟੀ ਘੱਟ ਸੀਟਾਂ ਦੇ ਬਾਵਜੂਦ ਸਰਕਾਰ ਬਣਾਉਣ ਦਾ ਦਾਅਵਾ ਕਰ ਰਹੀ ਹੈ।

ਪਾਕਿਸਤਾਨ ਵਿੱਚ ਹੋਈਆਂ ਆਮ ਚੋਣਾਂ ਦੇ ਨਤੀਜਿਆਂ ਦੇ ਸਬੰਧ ਵਿੱਚ ਸਾਹਮਣੇ ਆਏ ਤੱਥਾਂ ਤੋਂ ਸਾਫ਼ ਹੈ ਕਿ ਕੋਈ ਵੀ ਉਥੋਂ ਦੀ ਸਮੁੱਚੀ ਚੋਣ ਪ੍ਰਕਿਰਿਆ ਉੱਤੇ ਭਰੋਸਾ ਨਹੀਂ ਕਰ ਸਕਦਾ। ਚੋਣ ਨਤੀਜਿਆਂ ਤੋਂ ਬਾਅਦ ਕੀ ਸਥਿਤੀ ਹੋਵੇਗੀ। ਸ਼ਨੀਵਾਰ ਨੂੰ ਸਾਹਮਣੇ ਆਉਣ ਦੀ ਸੰਭਾਵਨਾ ਹੈ। ਪਰ ਜੋ ਸੰਭਾਵਨਾਵਾਂ ਸਾਹਮਣੇ ਆ ਰਹੀਆਂ ਹਨ, ਉਨ੍ਹਾਂ ਤੋਂ ਨਵਾਜ਼ ਸ਼ਰੀਫ਼ ਦੀ ਅਗਵਾਈ ਵਿੱਚ ਗੱਠਜੋੜ ਦੀ ਸਰਕਾਰ ਬਣਨ ਦੀ ਸੰਭਾਵਨਾ ਹੈ। ਪਰ ਗਠਜੋੜ ਕਮਜ਼ੋਰ ਹੋਣ ਕਾਰਨ ਸਰਕਾਰ ਦੀ ਚਾਬੀ ਪਾਕਿਸਤਾਨੀ ਫੌਜ ਦੇ ਹੱਥਾਂ ਵਿੱਚ ਹੋਵੇਗੀ।

ਅਮਰੀਕਾ, ਬ੍ਰਿਟੇਨ ਅਤੇ ਯੂਰਪੀ ਸੰਘ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ 'ਚ ਵੋਟਿੰਗ ਦੇ ਮੱਦੇਨਜ਼ਰ ਪਾਕਿਸਤਾਨ ਦੀ ਚੋਣ ਪ੍ਰਕਿਰਿਆ ਨੂੰ ਲੈ ਕੇ ਵੱਖਰੇ ਤੌਰ 'ਤੇ ਚਿੰਤਾ ਜ਼ਾਹਰ ਕੀਤੀ ਅਤੇ ਧਾਂਦਲੀ ਦੇ ਦੋਸ਼ਾਂ ਦੀ ਜਾਂਚ ਦੀ ਮੰਗ ਕੀਤੀ।

ਪਾਕਿਸਤਾਨ ਚੋਣਾਂ ਵਿੱਚ ਇਮਰਾਨ ਸਮਰਥਿਤ ਉਮੀਦਵਾਰਾਂ ਨੂੰ ਸਭ ਤੋਂ ਵੱਧ ਸੀਟਾਂ ਮਿਲੀਆਂ ਹਨ। ਇਸ ਦੇ ਬਾਵਜੂਦ ਨਵਾਜ਼ ਸ਼ਰੀਫ਼ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਬਿਲਾਵਲ ਨਾਲ ਗੱਠਜੋੜ ਸਰਕਾਰ ਬਣਾਉਣ ਦੀ ਗੱਲ ਕੀਤੀ ਹੈ।

ਦੂਜੇ ਪਾਸੇ ਪਾਕਿਸਤਾਨ ’ਚ ਕਿਸੇ ਵੀ ਪਾਰਟੀ ਨੂੰ ਸਪਸ਼ਟ ਬਹੁਮਤ ਨਹੀਂ ਮਿਲਿਆ ਹੈ। ਬਹੁਮਤ ਲਈ 133 ਸੀਟਾਂ ਦੀ ਲੋੜ ਹੈ। ਜਿਸ ਤੋਂ ਬਾਅਦ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕੀ ਆਜਾਦ ਉਮੀਦਵਾਰ ਕਿੰਗਮੇਕਰ ਹੋਣਗੇ। ਚੋਣ ਕਮਿਸ਼ਨ ਮੁਤਾਬਿਕ ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਨੂੰ 72 ਸੀਟਾਂ ਮਿਲੀਆਂ ਹਨ। ਬਿਲਾਵਲ ਭੁੱਟੋ ਦੀ ਪਾਕਿਸਤਾਨ ਪੀਪਲਸ ਪਾਰਟੀ ਨੂੰ 52 ਸੀਟਾਂ ਮਿਲੀਆਂ ਹਨ। ਜਦਕਿ ਇਮਰਾਨ ਖਾਨ ਦੇ ਹਮਾਇਤੀ ਆਜ਼ਾਦ ਉਮੀਦਵਾਰਾਂ ਨੂੰ 97 ਸੀਟਾਂ ਮਿਲੀਆਂ ਹਨ।

ਇਹ ਵੀ ਪੜ੍ਹੋ: Andhra Pradesh ਦੇ ਟੋਲ ਪਲਾਜ਼ਾ 'ਤੇ ਲਾਰੀ ਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ; 4 ਲੋਕਾਂ ਦੀ ਮੌਤ, 15 ਜ਼ਖਮੀ

Related Post