ਪਾਕਿ ਦੀ ਨਾਪਾਕ ਹਰਕਤ, ਭਾਰਤ-ਪਾਕਿ ਸਰਹੱਦ 'ਤੇ ਫਿਰ ਡਰੋਨ ਦੀ ਹਲਚਲ

By  Pardeep Singh November 4th 2022 02:40 PM

 ਅੰਮ੍ਰਿਤਸਰ:ਪਾਕਿਸਤਾਨ ਵੱਲੋਂ ਡਰੋਨ ਰਾਹੀਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਪਾਕਿਸਤਾਨੀ ਡਰੋਨ ਸ਼ੁੱਕਰਵਾਰ ਸਵੇਰੇ 3 ਵਜੇ ਭਾਰਤੀ ਸਰਹੱਦ ਪਾਰ ਕਰ ਗਿਆ। ਅੰਮ੍ਰਿਤਸਰ ਸਰਹੱਦ 'ਤੇ ਬੀਓਪੀ ਚੰਡੀਗੜ੍ਹ ਵਿਖੇ ਡਰੋਨ ਆਉਣ ਦੀ ਸੂਚਨਾ ਮਿਲੀ ਹੈ। ਬੀਐਸਐਫ ਦੇ ਜਵਾਨ ਗਸ਼ਤ 'ਤੇ ਸਨ। ਡਰੋਨ ਦੀ ਆਵਾਜ਼ ਸੁਣ ਕੇ ਸਾਰਿਆਂ ਨੇ ਪੋਜ਼ੀਸ਼ਨ ਲੈ ਕੇ ਆਵਾਜ਼ ਵੱਲ ਫਾਇਰ ਕੀਤੇ ਗਏ। ਡਰੋਨ ਦੀ ਹਰਕਤ ਦੇਖਣ ਲਈ ਰੋਸ਼ਨੀ ਬੰਬ ਵੀ ਸੁੱਟੇ ਗਏ। ਗੋਲੀਬਾਰੀ ਤੋਂ ਬਾਅਦ ਡਰੋਨ ਫਿਰ ਪਾਕਿਸਤਾਨੀ ਸਰਹੱਦ ਵੱਲ ਪਰਤਿਆ।

ਡਰੋਨ ਨੂੰ ਵਾਪਸ ਭਜਾਉਣ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਇਸ ਦੀ ਜਾਣਕਾਰੀ ਆਪਣੇ ਉੱਚ ਅਧਿਕਾਰੀਆਂ ਨੂੰ ਦਿੱਤੀ। ਬੀਐਸਐਫ ਦੇ ਜਵਾਨ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਹੁਣ ਬੀਓਪੀ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਦੀ ਤਲਾਸ਼ੀ ਲੈ ਰਹੇ ਹਨ, ਪਰ ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।

ਦੱਸ ਦੇਈਏ ਕਿ 27 ਅਕਤੂਬਰ ਨੂੰ ਫਿਰੋਜ਼ਪੁਰ ਵਿੱਚ ਡਰੋਨ ਰਾਹੀਂ ਬੈਗ ਸੁੱਟਿਆ ਗਿਆ ਸੀ, ਜਿਸ ਵਿੱਚ 3 ਏ.ਕੇ.-47, 3 ਪਿਸਤੌਲ ਅਤੇ ਗੋਲੀਆਂ ਬਰਾਮਦ ਹੋਈਆਂ ਹਨ। ਬੀ.ਐਸ.ਐਫ ਨੇ ਬੀ.ਓ.ਪੀ ਛੰਨਾ ਵਿਖੇ 17 ਅਕਤੂਬਰ ਨੂੰ 2.5 ਕਿਲੋ ਹੈਰੋਇਨ ਲੈ ਕੇ ਜਾ ਰਹੇ ਪਾਕਿ ਡਰੋਨ ਨੂੰ ਡੇਗ ਦਿੱਤਾ ਸੀ। 16 ਅਕਤੂਬਰ ਨੂੰ ਵੀ ਬੀ.ਐੱਸ.ਐੱਫ. ਦੇ ਜਵਾਨ ਅੰਮ੍ਰਿਤਸਰ ਸਰਹੱਦ 'ਤੇ ਇਕ ਡਰੋਨ ਨੂੰ ਡੇਗਣ 'ਚ ਸਫਲ ਰਹੇ ਸਨ। ਇਸ ਦੇ ਨਾਲ ਹੀ 2 ਕਿਲੋ ਹੈਰੋਇਨ ਬਰਾਮਦ ਹੋਈ। ਇਸ ਤੋਂ ਤਿੰਨ ਦਿਨ ਪਹਿਲਾਂ ਬੀਐਸਐਫ ਨੇ ਅੰਮ੍ਰਿਤਸਰ ਅਧੀਨ ਪੈਂਦੇ ਰਮਦਾਸ ਇਲਾਕੇ ਵਿੱਚ ਇੱਕ ਡਰੋਨ ਨੂੰ ਡੇਗ ਦਿੱਤਾ ਸੀ।

ਇਹ ਵੀ ਪੜ੍ਹੋ: EXCLUSIVE: ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤੇ ਝੂਠੇ ਅੰਕੜੇ? CAG ਦੀ ਰਿਪੋਰਟ ਨੇ ਜ਼ਾਹਿਰ ਕੀਤਾ ਸੱਚ


Related Post