ਗੁਰਦਾਸਪੁਰ : ਪਾਕਿ ਵੱਲੋਂ ਹਮੇਸ਼ਾ ਨਾਪਾਕ ਹਰਕਤਾਂ ਕੀਤੀਆਂ ਜਾਦੀਆਂ ਹਨ। ਪਾਕਿ ਵੱਲੋਂ ਡਰੋਨ ਦੁਆਰਾ ਨਸ਼ੇ ਦੀ ਤਸਕਰੀ ਕੀਤੀ ਜਾਂਦੀ ਹੈ। ਡੇਰਾ ਬਾਬਾ ਨਾਨਕ ਖੇਤਰ ਵਿੱਚ ਪੈਂਦੀ ਬੀ.ਐੱਸ.ਐੱਫ ਦੀ ਚੰਦੂ ਵਡਾਲਾ ਚੌਕੀ 'ਤੇ 250 ਮੀਟਰ ਦੀ ਉਚਾਈ 'ਤੇ ਇਕ ਵਾਰ ਫੇਰ ਪਾਕਿਸਤਾਨੀ ਡਰੋਨ ਦੇਖਿਆ ਗਿਆ, ਜੋ 15 ਸੈਕਿੰਡ ਤੱਕ ਭਾਰਤੀ ਖੇਤਰ ਦੇ ਅੰਦਰ ਰਿਹਾ, ਜਿਸ 'ਤੇ ਬੀਐੱਸਐੱਫ ਦੇ ਜਵਾਨਾਂ ਨੇ 40 ਰਾਉਂਡ ਫਾਇਰ ਕੀਤੇ ਅਤੇ 6 ਈਲੂ ਬੰਬ ਸੁੱਟੇ। ਜਿਸ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਵਾਪਸ ਮੁੜ ਗਿਆ। ਬੀਐਸਐਫ ਜਵਾਨਾਂ ਵੱਲੋਂ ਆਲੇ ਦੁਆਲੇ ਦੇ ਇਲਾਕੇ ਨੂੰ ਘੇਰ ਕੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।
ਦੱਸ ਦੇਈਏ ਕਿ 27 ਅਕਤੂਬਰ ਨੂੰ ਫਿਰੋਜ਼ਪੁਰ ਵਿੱਚ ਡਰੋਨ ਰਾਹੀਂ ਬੈਗ ਸੁੱਟਿਆ ਗਿਆ ਸੀ, ਜਿਸ ਵਿੱਚ 3 ਏ.ਕੇ.-47, 3 ਪਿਸਤੌਲ ਅਤੇ ਗੋਲੀਆਂ ਬਰਾਮਦ ਹੋਈਆਂ ਹਨ। ਪਾਕਿਸਤਾਨ ਵੱਲੋਂ ਅਕਤੂਬਰ ਤੋਂ ਲੈ ਕੇ ਦਸੰਬਰ ਤੱਕ ਡਰੋਨ ਰਾਹੀ ਨਸ਼ੇ ਦੀ ਤਸਕਰੀ ਲਗਾਤਾਰ ਜਾਰੀ ਹੈ।
ਬੀਐਸਐਫ ਵੱਲੋਂ ਪਾਕਿਸਤਾਨ ਦੇ ਇਰਾਦਿਆ ਨੂੰ ਨਾਕਾਮ ਕੀਤਾ ਜਾਂਦਾ ਹੈ। ਪਾਕਿ ਵੱਲੋਂ ਭਾਰਤ ਵਿੱਚ ਡਰੋਨ ਲਈ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।