Pakistani Man: ਭਾਰਤੀ ਸਰਹੱਦ ’ਚ ਪਾਕਿਸਤਾਨੀ ਨੌਜਵਾਨ ਨੂੰ ਬੀਐਸਐਫ ਨੇ ਕੀਤਾ ਕਾਬੂ, ਇੱਥੇ ਜਾਣੋ ਪੂਰਾ ਮਾਮਲਾ

ਬੀਐਸਐਫ ਨੇ ਅੰਮ੍ਰਿਤਸਰ ਸੈਕਟਰ ਰਾਹੀਂ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਏ ਪਾਕਿਸਤਾਨੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

By  Aarti September 16th 2023 03:20 PM -- Updated: September 16th 2023 03:39 PM

ਮਨਿੰਦਰ ਮੋਂਗਾ (ਅੰਮ੍ਰਿਤਸਰ): ਬੀਐਸਐਫ ਨੇ ਅੰਮ੍ਰਿਤਸਰ ਸੈਕਟਰ ਰਾਹੀਂ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਏ ਪਾਕਿਸਤਾਨੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਪਛਾਣ ਅਲੀ ਰਜ਼ਾ ਵਾਸੀ ਫੈਸਲਾਬਾਦ ਪਾਕਿਸਤਾਨ ਵਜੋਂ ਹੋਈ ਹੈ। ਉਹ ਸਰਹੱਦੀ ਪਿੰਡ ਧਨੋਏ ਖੁਰਦ ਵਿੱਚ ਸਥਿਤ ਕੰਡਿਆਲੀ ਤਾਰ ਕੋਲ ਪਹੁੰਚ ਗਿਆ ਸੀ ਪਰ ਜਵਾਨਾਂ ਨੇ ਚੌਕਸ ਹੋ ਕੇ ਉਸ ਨੂੰ ਫੜ ਲਿਆ। 

ਹਾਲਾਂਕਿ ਚੈਕਿੰਗ ਦੌਰਾਨ ਨੌਜਵਾਨ ਕੋਲੋਂ ਕੋਈ ਵੀ ਸ਼ੱਕੀ ਵਸਤੂ ਜਾਂ ਸਮਾਨ ਨਹੀਂ ਮਿਲਿਆ। ਫਿਲਹਾਲ ਨੌਜਵਾਨ ਨੂੰ ਥਾਣਾ ਘਰਿੰਡਾ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਿੱਥੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਥਾਣਾ ਘਰਿੰਡਾ ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਪਾਕਿਸਤਾਨੀ ਨਾਗਰਿਕ ਨੂੰ ਭਾਰਤੀ ਸਰਹੱਦ ਵਿੱਚ ਘੁੰਮਦਾ ਦੇਖ ਕੇ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਲਲਕਾਰਿਆ ਅਤੇ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਤੋਂ ਬਾਅਦ ਉਸ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨੀ ਘੁਸਪੈਠੀਏ ਨੂੰ ਸਰਹੱਦੀ ਪਿੰਡ ਧਰੋਏ ਖੁਰਦ ਤੋਂ ਫੜਿਆ ਗਿਆ ਹੈ। ਉਹ ਭਾਰਤੀ ਸਰਹੱਦ 'ਤੇ ਲਗਾਈ ਗਈ ਕੰਡਿਆਲੀ ਤਾਰ ਦੇ ਨੇੜੇ ਪਹੁੰਚ ਗਿਆ ਸੀ। 

ਫੜੇ ਗਏ ਪਾਕਿਸਤਾਨੀ ਨਾਗਰਿਕ ਦੀ ਪਛਾਣ ਫੈਸਲਾਬਾਦ ਦੇ ਰਹਿਣ ਵਾਲੇ ਅਲੀ ਰਾਜਾ ਵਜੋਂ ਹੋਈ ਹੈ। ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਥਾਣਾ ਘਰਿੰਡਾ ਦੀ ਪੁਲਿਸ ਨੇ ਵਿਦੇਸ਼ੀ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Hoshiarpur Loot: ਬੇਖੌਫ ਲੁਟੇਰਿਆਂ ਨੇ ਸਪੈਸ਼ਲ ਚਾਇਲਡ ਨੂੰ ਬਣਾਇਆ ਲੁੱਟ ਦਾ ਸ਼ਿਕਾਰ, ਘਟਨਾ CCTV ’ਚ ਕੈਦ

Related Post