Panchayat Election 2024 : ਸੁਪਰੀਮ ਕੋਰਟ ਪਹੁੰਚਿਆ 206 ਪੰਚਾਇਤੀ ਚੋਣਾਂ ਦਾ ਮਾਮਲਾ, HC ਦੇ ਫੈਸਲੇ ਨੂੰ ਦਿੱਤੀ ਗਈ ਚੁਣੌਤੀ

Panchayat Election 2024 : ਪਟੀਸ਼ਨਕਰਤਾ ਵੱਲੋਂ ਸੁਪਰੀਮ ਕੋਰਟ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਦੇ ਸੋਮਵਾਰ ਦਿੱਤੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਵਿੱਚ ਹਾਈਕੋਰਟ ਵੱਲੋਂ 206 ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ 'ਤੇ ਲਾਏ ਆਪਣੇ ਹੀ ਫੈਸਲੇ ਨੂੰ ਬਦਲ ਦਿੱਤਾ ਗਿਆ ਸੀ।

By  KRISHAN KUMAR SHARMA October 15th 2024 12:07 PM -- Updated: October 15th 2024 12:24 PM

Panchayat Election 2024 : ਪੰਜਾਬ ਦੀਆਂ ਪੰਚਾਇਤੀ ਚੋਣਾਂ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਪਟੀਸ਼ਨਕਰਤਾ ਵੱਲੋਂ ਸੁਪਰੀਮ ਕੋਰਟ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਦੇ ਸੋਮਵਾਰ ਦਿੱਤੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਵਿੱਚ ਹਾਈਕੋਰਟ ਵੱਲੋਂ 206 ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ 'ਤੇ ਲਾਏ ਆਪਣੇ ਹੀ ਫੈਸਲੇ ਨੂੰ ਬਦਲ ਦਿੱਤਾ ਗਿਆ ਸੀ।

ਕਈ ਪਟੀਸ਼ਨਕਰਤਾ ਨੇ ਸੁਪਰੀਮ ਕੋਰਟ 'ਚ ਦਾਖਲ ਅਪੀਲ ਅਰਜ਼ੀ ਵਿੱਚ ਕਿਹਾ ਹੈ ਕਿ ਹਾਈਕੋਰਟ ਨੇ ਉਨ੍ਹਾਂ ਦਾ ਪੱਖ ਸੁਣੇ ਬਿਨਾਂ ਹੀ 206 ਪੰਚਾਇਤਾਂ 'ਤੇ ਲੱਗੀ ਰੋਕ ਦੇ ਆਪਣੇ ਹੁਕਮਾਂ ਨੂੰ ਪਲਟਣ ਦਾ ਫੈਸਲਾ ਸੁਣਾਇਆ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਨੇ 206 ਪੰਚਾਇਤੀ ਚੋਣਾਂ ਦੇ ਮਾਮਲੇ 'ਚ ਚੋਣਾਂ 'ਤੇ ਰੋਕ ਲਗਾਉਣ ਖਿਲਾਫ਼ ਮਾਮਲੇ ਦੀ 16 ਅਕਤੂਬਰ ਦੀ ਥਾਂ 14 ਅਕਤੂਬਰ ਨੂੰ ਸੁਣਵਾਈ ਕਰਨ ਦੀ ਮੰਗ ਕੀਤੀ ਸੀ, ਜਿਸ 'ਚ ਇਨ੍ਹਾਂ 206 ਪਟੀਸ਼ਨਰਾਂ ਦਾ ਪੱਖ ਸੁਣੇ ਬਿਨਾਂ ਹੀ ਸਟੇਅ ਆਰਡਰ ਰੱਦ ਕਰ ਦਿੱਤੇ ਗਏ ਸਨ।

ਸੁਪਰੀਮ ਕੋਰਟ ਨੇ ਫਿਲਹਾਲ ਮਾਮਲੇ 'ਚ ਚੋਣਾਂ ਨੂੰ ਲੈ ਕੇ ਰੋਕ ਲਗਾਉਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਅੱਜ ਵੋਟਿੰਗ ਸ਼ੁਰੂ ਹੋ ਗਈ ਹੈ, ਇਸ ਲਈ ਹੁਣ ਇਸ 'ਤੇ ਪਾਬੰਦੀ ਨਹੀਂ ਲਗਾਈ ਜਾ ਸਕਦੀ। ਇਸ ਦੇ ਬਾਵਜੂਦ ਸੁਪਰੀਮ ਕੋਰਟ ਨੇ ਇਸ ਪਟੀਸ਼ਨ 'ਤੇ ਸੁਣਵਾਈ ਕਰਨਾ ਸਵੀਕਾਰ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਲੰਘੇ ਸੋਮਵਾਰ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਚਾਇਤੀ ਚੋਣਾਂ 'ਚ ਧੱਕੇਸ਼ਾਹੀ ਕੀਤੇ ਜਾਣ ਨੂੰ ਲੈ ਕੇ 1000 ਦੇ ਲਗਭਗ ਦਾਖਲ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਸੀ। ਨਾਲ ਹੀ 206 ਪਿੰਡਾਂ ਦੀਆਂ 250 ਪਟੀਸ਼ਨਾਂ 'ਤੇ ਦਿੱਤੀ ਆਪਣੀ ਸਟੇਅ ਦੇ ਫੈਸਲੇ ਨੂੰ ਵੀ ਪਲਟ ਦਿੱਤਾ ਸੀ।

Related Post