Panjab University ਸੈਨੇਟ ਚੋਣਾਂ ਦਾ ਮਾਮਲਾ ਹਾਈਕੋਰਟ ਪਹੁੰਚਿਆ, ਵੀਸੀ ਸਮੇਤ ਪੰਜਾਬ ਤੇ ਕੇਂਦਰ ਸਰਕਾਰ ਨੂੰ ਬਣਾਇਆ ਧਿਰ

Panjab University Senate Elections : ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਖਲ ਕਰਕੇ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਜਲਦ ਤੋਂ ਜਲਦ ਕਰਵਾਉਣ ਦੀ ਮੰਗ ਕੀਤੀ ਗਈ ਹੈ। ਹਾਈਕੋਰਟ ਹੁਣ ਇਸ ਪਟੀਸ਼ਨ 'ਤੇ ਅਗਲੇ ਹਫ਼ਤੇ ਸੁਣਵਾਈ ਕਰੇਗੀ।

By  KRISHAN KUMAR SHARMA November 14th 2024 01:11 PM -- Updated: November 14th 2024 01:16 PM

Panjab University Senate Elections : ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਏ ਜਾਣ ਦਾ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਖਲ ਕਰਕੇ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਜਲਦ ਤੋਂ ਜਲਦ ਕਰਵਾਉਣ ਦੀ ਮੰਗ ਕੀਤੀ ਗਈ ਹੈ। ਹਾਈਕੋਰਟ ਹੁਣ ਇਸ ਪਟੀਸ਼ਨ 'ਤੇ ਅਗਲੇ ਹਫ਼ਤੇ ਸੁਣਵਾਈ ਕਰੇਗੀ।

ਪਟੀਸ਼ਨ ਵਿੱਚ ਕੀ ਕਿਹਾ ਗਿਆ ?

ਹਾਈਕੋਰਟ 'ਚ ਇਹ ਜਨਹਿਤ ਪਟੀਸ਼ਨ ਵਕੀਲ ਵੈਭਵ ਵਤਸ ਨੇ ਦਾਇਰ ਕੀਤੀ ਹੈ, ਜਿਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦਾ ਕਾਰਜਕਾਲ ਪਿਛਲੇ ਮਹੀਨੇ ਅਕਤੂਬਰ ਵਿੱਚ ਖਤਮ ਹੋ ਗਿਆ ਹੈ, ਇਸ ਦੇ ਬਾਵਜੂਦ ਅਜੇ ਤੱਕ ਇਹ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ। ਜਦੋਂ ਕਿ ਪੰਜਾਬ ਯੂਨੀਵਰਸਿਟੀ ਐਕਟ ਦੇ ਨਿਯਮਾਂ ਤਹਿਤ ਇਹ ਚੋਣਾਂ ਸੈਨੇਟ ਦਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਸਨ, ਪਰ ਅਜੇ ਤੱਕ ਇਹ ਨਹੀਂ ਦੱਸਿਆ ਗਿਆ ਕਿ ਚੋਣਾਂ ਕਦੋਂ ਹੋਣਗੀਆਂ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪੀਯੂ ਦੀ ਸੈਨੇਟ ਯੂਨੀਵਰਸਿਟੀ ਦੀ ਸਭ ਤੋਂ ਉੱਚੀ ਨੀਤੀ ਬਣਾਉਣ ਵਾਲੀ ਸੰਸਥਾ ਹੈ ਅਤੇ ਇਸਦੀ ਅਣਹੋਂਦ ਵਿੱਚ ਕਈ ਵੱਡੇ ਨੀਤੀਗਤ ਫੈਸਲੇ ਨਹੀਂ ਲਏ ਜਾ ਸਕਦੇ। ਹੁਣ ਸੈਨੇਟ ਦਾ ਕਾਰਜਕਾਲ ਖਤਮ ਹੋ ਗਿਆ ਹੈ, ਜਿਸ ਕਾਰਨ ਪੀਯੂ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ।

ਪਟੀਸ਼ਨਕਰਤਾ ਨੇ ਸੈਨੇਟ ਦੀਆਂ ਚੋਣਾਂ ਕਰਵਾਉਣ ਅਤੇ ਚੋਣਾਂ ਹੋਣ ਤੱਕ ਪੀਯੂ ਦੇ ਰੋਜ਼ਾਨਾ ਦੇ ਕੰਮਕਾਜ ਦੀ ਦੇਖਭਾਲ ਲਈ ਪੀਯੂ ਦੇ 10 ਸਭ ਤੋਂ ਸੀਨੀਅਰ ਪ੍ਰੋਫੈਸਰਾਂ ਦੀ ਇਕ ਸੰਸਥਾ ਦੀ ਨਿਯੁਕਤੀ ਦੀ ਮੰਗ ਕੀਤੀ ਹੈ।

ਕਿਸ-ਕਿਸ ਨੂੰ ਬਣਾਇਆ ਗਿਆ ਮਾਮਲੇ 'ਚ ਧਿਰ ?

ਪਟੀਸ਼ਨਰ ਨੇ ਰਜਿਸਟਰਾਰ ਅਤੇ ਪੀਯੂ ਦੇ ਵੀਸੀ ਸਮੇਤ ਹੋਰਾਂ ਨੂੰ ਵੀ ਰੀਪ੍ਰੈਜ਼ਟੇਸ਼ਨ ਦਿੱਤੀ ਸੀ, ਜਿਸ 'ਤੇ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਇਸ ਕਾਰਨ ਹੁਣ ਪਟੀਸ਼ਨਰ ਨੇ ਹਾਈਕੋਰਟ 'ਚ ਜਨਹਿੱਤ ਪਟੀਸ਼ਨ ਦਾਇਰ ਕਰਕੇ ਸੈਨੇਟ ਦੀਆਂ ਚੋਣਾਂ ਜਲਦੀ ਤੋਂ ਜਲਦੀ ਕਰਵਾਉਣ ਦੀ ਮੰਗ ਕੀਤੀ ਹੈ, ਜਿਸ 'ਤੇ ਹਾਈਕੋਰਟ ਅਗਲੇ ਹਫਤੇ ਸੁਣਵਾਈ ਕਰੇਗਾ। ਪਟੀਸ਼ਨ ਵਿੱਚ ਪੀਯੂ ਦੇ ਵੀਸੀ, ਰਜਿਸਟਰਾਰ ਸਮੇਤ ਪੀਯੂ ਦੇ ਚਾਂਸਲਰ ਅਤੇ ਕੇਂਦਰ ਤੇ ਪੰਜਾਬ ਸਰਕਾਰਾਂ ਨੂੰ ਵੀ ਧਿਰ ਬਣਾਇਆ ਗਿਆ ਹੈ।

Related Post