Parliament Session 2024: 18ਵੀਂ ਲੋਕਸਭਾ ਦਾ ਪਹਿਲੇ ਇਜਲਾਸ ਦਾ ਦੂਜਾ ਦਿਨ, ਭਲਕੇ ਹੋਵੇਗੀ ਸਪੀਕਰ ਦੀ ਚੋਣ

ਸੰਸਦ ਦੇ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਅੱਜ ਐਨਡੀਏ ਆਪਣੇ ਲੋਕ ਸਭਾ ਸਪੀਕਰ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਸਕਦੀ ਹੈ। ਇਸ ਤੋਂ ਇਲਾਵਾ ਜਿਹੜੇ ਸੰਸਦ ਮੈਂਬਰ ਪਹਿਲੇ ਦਿਨ ਸਹੁੰ ਨਹੀਂ ਚੁੱਕ ਸਕੇ ਸਨ, ਉਨ੍ਹਾਂ ਨੂੰ ਅੱਜ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ।

By  Aarti June 25th 2024 09:26 AM -- Updated: June 25th 2024 12:54 PM

Parliament Session 2024: ਲੋਕ ਸਭਾ ਚੋਣਾਂ 2024 ਤੋਂ ਬਾਅਦ ਸੰਸਦ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋ ਗਿਆ ਹੈ। ਸੋਮਵਾਰ ਨੂੰ ਪ੍ਰੋਟੇਮ ਸਪੀਕਰ ਭਰਤਰਿਹਰੀ ਮਹਿਤਾਬ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀਆਂ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁਕਾਈ। ਹੁਣ ਸਾਰਿਆਂ ਦੀਆਂ ਨਜ਼ਰਾਂ ਲੋਕ ਸਭਾ ਸਪੀਕਰ ਦੀ ਚੋਣ 'ਤੇ ਟਿਕੀਆਂ ਹੋਈਆਂ ਹਨ। ਦੱਸ ਦਈਏ ਕਿ ਐਨਡੀਏ ਅੱਜ ਦੁਪਹਿਰ ਤੱਕ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਕਰੇਗੀ। 

ਪ੍ਰਧਾਨ ਮੰਤਰੀ ਮੋਦੀ ਐਨਡੀਏ ਉਮੀਦਵਾਰ ਦੇ ਨਾਮ ਦਾ ਪ੍ਰਸਤਾਵ ਕਰਨਗੇ। ਪਰ ਜੇਕਰ ਵਿਰੋਧੀ ਧਿਰ ਇਸ ਨਾਂ ਨਾਲ ਸਹਿਮਤ ਨਹੀਂ ਹੁੰਦੀ ਤਾਂ ਸਮੱਸਿਆ ਖੜ੍ਹੀ ਹੋ ਸਕਦੀ ਹੈ। ਜੇਕਰ ਐੱਨਡੀਏ ਉਮੀਦਵਾਰ ਦੇ ਨਾਂ 'ਤੇ ਸਹਿਮਤੀ ਨਹੀਂ ਬਣੀ ਤਾਂ ਇਸ ਅਹੁਦੇ ਲਈ ਚੋਣਾਂ ਕਰਵਾਈਆਂ ਜਾਣਗੀਆਂ। ਦੱਸ ਦਈਏ ਕਿ ਪ੍ਰੋਟੈਮ ਸਪੀਕਰ ਦੀ ਚੋਣ ਨੂੰ ਲੈ ਕੇ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਵਿਚਾਲੇ ਪਹਿਲਾਂ ਹੀ ਵਿਵਾਦ ਚੱਲ ਰਿਹਾ ਹੈ। 

ਦੱਸ ਦਈਏ ਕਿ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ਤੂਫਾਨੀ ਰਹੀ। ਸੰਸਦ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਪਹਿਲੇ ਦਿਨ ਹੋਇਆ। ਇਸ ਦੌਰਾਨ ਜਿਵੇਂ ਹੀ ਪ੍ਰਧਾਨ ਮੰਤਰੀ ਸਹੁੰ ਚੁੱਕਣ ਲਈ ਖੜ੍ਹੇ ਹੋਏ ਤਾਂ ਵਿਰੋਧੀ ਧਿਰ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਸੰਵਿਧਾਨ ਦੀਆਂ ਕਾਪੀਆਂ ਲਹਿਰਾਉਣੀਆਂ ਸ਼ੁਰੂ ਕਰ ਦਿੱਤੀਆਂ। 

ਇਸ ਦੌਰਾਨ ਪੀਐਮ ਮੋਦੀ ਨੇ ਐਮਰਜੈਂਸੀ ਨੂੰ ਯਾਦ ਕਰਦਿਆਂ ਕਿਹਾ ਕਿ 25 ਜੂਨ ਇੱਕ ਅਭੁੱਲ ਦਿਨ ਹੈ। 50 ਸਾਲ ਪਹਿਲਾਂ ਇਸ ਦਿਨ ਸੰਵਿਧਾਨ ਨੂੰ ਕੁਚਲਿਆ ਗਿਆ ਸੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਭਾਜਪਾ ਦੇ ਸੰਸਦ ਮੈਂਬਰ ਭਰਿਥਰੀ ਮਹਿਤਾਬ ਨੂੰ ਪ੍ਰੋਟੇਮ ਸਪੀਕਰ ਵਜੋਂ ਅਹੁਦੇ ਦੀ ਸਹੁੰ ਚੁਕਾਈ।

ਇਹ ਵੀ ਪੜ੍ਹੋ: Atishi Hunger Strike: ਚਾਰ ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਆਤਿਸ਼ੀ ਦੀ ਵਿਗੜੀ ਤਬੀਅਤ, ਹਸਪਤਾਲ ਕਰਵਾਇਆ ਭਰਤੀ

Related Post