ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਦੀ ਚੋਣ ਮੁਹਿੰਮ ਭਖਾਈ

ਐਨ.ਕੇ. ਸ਼ਰਮਾ ਨੇ ਕਿਹਾ ਕਿ ਪਰਮਿੰਦਰ ਢੀਂਡਸਾ ਉਨ੍ਹਾਂ ਦੇ ਵੱਡੇ ਭਰਾ ਹਨ, ਜਿਨ੍ਹਾਂ ਨਾਲ ਮਿਲ ਕੇ ਉਨ੍ਹਾਂ ਨੇ ਵਿਧਾਨ ਸਭਾ ਵਿਚ ਇਕੱਠਿਆਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਢੀਂਡਸਾ ਨੇ ਉਨ੍ਹਾਂ ਦੀ ਚੋਣ ਮੁਹਿੰਮ ਭਖਾਉਂਦਿਆਂ ਉਨ੍ਹਾਂ ਦੀ ਤਨ, ਮਨ, ਧਨ ਨਾਲ ਮਦਦ ਕੀਤੀ, ਜਿਸ ਲਈ ਉਹ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ।

By  KRISHAN KUMAR SHARMA May 15th 2024 07:46 PM

ਪਟਿਆਲਾ: ਸਾਬਕਾ ਵਿੱਤ ਮੰਤਰੀ ਤੇ ਸੀਨੀਅਰ ਆਗੂ ਪਰਮਿੰਦਰ ਢੀਂਡਸਾ (Parminder Singh Dhindsa) ਨੇ ਬੁੱਧਵਾਰ ਪਟਿਆਲਾ ਪਾਰਲੀਮਾਨੀ ਹਲਕੇ (Patiala Lok Sabha) ਤੋਂ ਸ਼੍ਰੋਮਣੀ ਅਕਾਲੀ ਦਲ (SAD) ਦੇ ਉਮੀਦਵਾਰ ਐਨ.ਕੇ. ਸ਼ਰਮਾ (NK Sharma) ਦੀ ਚੋਣ ਮੁਹਿੰਮ ਭਖਾਈ। ਉਨ੍ਹਾਂ ਨੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਦੇ ਗ੍ਰਹਿ ਵਿਖੇ ਪਹੁੰਚ ਕੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਅਤੇ ਐਨ.ਕੇ. ਸ਼ਰਮਾ ਦੇ ਹੱਕ 'ਚ ਡੱਟ ਕੇ ਪ੍ਰਚਾਰ ਕਰਨ ਵਾਸਤੇ ਆਖਿਆ।

ਇਸ ਮੀਟਿੰਗ ਮਗਰੋਂ ਜਾਣਕਾਰੀ ਦਿੰਦਿਆਂ ਐਨ.ਕੇ. ਸ਼ਰਮਾ ਨੇ ਕਿਹਾ ਕਿ ਪਰਮਿੰਦਰ ਢੀਂਡਸਾ ਉਨ੍ਹਾਂ ਦੇ ਵੱਡੇ ਭਰਾ ਹਨ, ਜਿਨ੍ਹਾਂ ਨਾਲ ਮਿਲ ਕੇ ਉਨ੍ਹਾਂ ਨੇ ਵਿਧਾਨ ਸਭਾ ਵਿਚ ਇਕੱਠਿਆਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਢੀਂਡਸਾ ਨੇ ਉਨ੍ਹਾਂ ਦੀ ਚੋਣ ਮੁਹਿੰਮ ਭਖਾਉਂਦਿਆਂ ਉਨ੍ਹਾਂ ਦੀ ਤਨ, ਮਨ, ਧਨ ਨਾਲ ਮਦਦ ਕੀਤੀ, ਜਿਸ ਲਈ ਉਹ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਦੱਸਿਆ ਕਿ ਪਰਮਿੰਦਰ ਢੀਂਡਸਾ ਨੇ ਨਾਭਾ ਹਲਕੇ ਵਿਚ ਰਣਧੀਰ ਸਿੰਘ ਰੱਖੜਾ ਦੀ ਡਿਊਟੀ ਲਗਾਈ ਹੈ। ਇਸੇ ਤਰੀਕੇ ਸਨੌਰ ਹਲਕੇ ਵਿਚ ਤੇ ਹੋਰ ਹਲਕਿਆਂ ਵਿਚ ਪਾਰਟੀ ਆਗੂਆਂ ਦੀ ਡਿਊਟੀ ਲਗਾਈ ਹੈ ਜਿਸ ਲਈ ਉਹ ਉਨ੍ਹਾਂ ਦੇ ਧੰਨਵਾਦੀ ਹਨ।

ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਢੀਂਡਸਾ ਪਰਿਵਾਰ ’ਤੇ ਅਕਾਲੀ ਦਲ ਨੂੰ ਪੂਰਾ ਮਾਣ ਹੈ। ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਦੀ ਅਕਾਲੀ ਦਲ ਨਾਲ ਕੋਈ ਨਾਰਾਜ਼ਗੀ ਨਹੀਂ ਹੈ। ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਪੂਰੀ ਤਰ੍ਹਾਂ ਪਟਿਆਲਾ ਵਿਚ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਦਾ ਹਿੱਸਾ ਹੈ ਤੇ ਇਸੇ ਲਈ ਉਨ੍ਹਾਂ ਨੇ ਵਰਕਰਾਂ ਦੀ ਡਿਊਟੀ ਲਗਾਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਪੂਰੀ ਟੀਮ ਪੂਰੀ ਤਰ੍ਹਾਂ ਇਕਜੁੱਟ ਹੋ ਕੇ ਐਨ.ਕੇ. ਸ਼ਰਮਾ ਦੀ ਚੋਣ ਮੁਹਿੰਮ ਦਾ ਹਿੱਸਾ ਬਣੀ ਹੋਈ ਹੈ ਤੇ ਪੂਰੀ ਤਨਦੇਹੀ ਨਾਲ ਪਾਰਟੀ ਦੀ ਜਿੱਤ ਵਾਸਤੇ ਕੰਮ ਕਰ ਰਹੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ, ਰਣਧੀਰ ਸਿੰਘ ਰੱਖੜਾ ਤੇ ਹੋਰ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ।

Related Post