Partap Bajwa 50 bombs claim : ਸੰਮਨ ਮਿਲਣ ਦੇ ਬਾਵਜੂਦ ਪੁਲਿਸ ਥਾਣੇ ਨਹੀਂ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਜਾਣੋਂ ਪੂਰਾ ਮਾਮਲਾ

Partap Bajwa '50 bombs' claim : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਉਨ੍ਹਾਂ ਦੀਆਂ ਮੁਸੀਬਤਾਂ ਵੱਧ ਗਈਆਂ ਹਨ। ਉਨ੍ਹਾਂ ਵਿਰੁੱਧ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ

By  Shanker Badra April 14th 2025 01:29 PM
Partap Bajwa 50 bombs claim : ਸੰਮਨ ਮਿਲਣ ਦੇ ਬਾਵਜੂਦ ਪੁਲਿਸ ਥਾਣੇ ਨਹੀਂ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਜਾਣੋਂ ਪੂਰਾ ਮਾਮਲਾ

Partap Bajwa '50 bombs' claim : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਉਨ੍ਹਾਂ ਦੀਆਂ ਮੁਸੀਬਤਾਂ ਵੱਧ ਗਈਆਂ ਹਨ। ਉਨ੍ਹਾਂ ਵਿਰੁੱਧ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਬਾਜਵਾ 'ਤੇ ਬੀਐਨਐਸ ਦੀ ਧਾਰਾ 197 (1) (ਡੀ) ਅਤੇ 353 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੂੰ ਅੱਜ ਦੁਪਹਿਰ 12 ਵਜੇ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਥਾਣੇ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਪਰ ਨਹੀਂ ਪਹੁੰਚੇ। 

ਪ੍ਰਤਾਪ ਸਿੰਘ ਬਾਜਵਾ ਦੇ ਵਕੀਲਾਂ ਨੇ ਮੋਹਾਲੀ ਪਹੁੰਚ ਕੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਅੱਜ ਪੇਸ਼ ਨਹੀਂ ਹੋ ਸਕਦੇ। ਅਜਿਹੀ ਸਥਿਤੀ ਵਿੱਚ ਉਨ੍ਹਾਂ ਨੂੰ ਇੱਕ ਦਿਨ ਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ, ਅਧਿਕਾਰੀਆਂ ਨੇ ਇਸ 'ਤੇ ਸਹਿਮਤੀ ਪ੍ਰਗਟਾਈ। ਵਕੀਲਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਜੇ ਤੱਕ ਜ਼ਮਾਨਤ ਪਟੀਸ਼ਨ ਦਾਇਰ ਨਹੀਂ ਕੀਤੀ ਹੈ। ਬੀਤੀ ਰਾਤ ਨੋਟਿਸ ਭੇਜ ਕੇ ਪੁੱਛਗਿੱਛ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ ਸੀ। ਹਾਲਾਂਕਿ ਜਦੋਂ ਸੰਮਨ ਭੇਜੇ ਗਏ ਤਾਂ ਉਹ ਘਰ ਨਹੀਂ ਸਨ।

ਦੂਜੇ ਪਾਸੇ ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਸੰਸਦ ਮੈਂਬਰ ਬਾਜਵਾ ਦੇ ਸਮਰਥਨ ਵਿੱਚ ਸਾਹਮਣੇ ਆਏ ਹਨ। ਉਨ੍ਹਾਂ ਸਰਕਾਰ ਦੀ ਇਸ ਕਾਰਵਾਈ ਨੂੰ ਗਲਤ ਦੱਸਿਆ ਹੈ। ਇਸ ਦੇ ਨਾਲ ਹੀ ਸਾਬਕਾ ਡਿਪਟੀ ਸੀਐਮ ਅਤੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸਰਕਾਰ ਨੂੰ ਘੇਰਿਆ ਅਤੇ ਪੁੱਛਿਆ ਕਿ ਕੀ ਲਾਰੈਂਸ ਦਾ ਲਾਈਵ ਇੰਟਰਵਿਊ ਜੇਲ੍ਹ ਦੇ ਅੰਦਰੋਂ ਕੀਤਾ ਗਿਆ ਸੀ। ਕੀ ਉਸ ਚੈਨਲ ਦੇ ਐਂਕਰ ਤੋਂ ਇਸ ਬਾਰੇ ਸੂਤਰ ਪੁੱਛਿਆ ਗਿਆ ਸੀ? ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਐਫ਼.ਆਈ.ਆਰ. ਦਰਜ ਕਰਨ ਦੇ ਫੈਸਲੇ ’ਤੇ ਮੰਗਲਵਾਰ ਨੂੰ ਸਵੇਰੇ 10 ਵਜੇ ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਇਕ ਕਾਂਗਰਸ ਪਾਰਟੀ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।

ਦਰਅਸਲ 'ਚ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਨਿੱਜੀ ਚੈਨਲ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ। ਜਦੋਂ ਐਂਕਰ ਨੇ ਉਨ੍ਹਾਂ ਨੂੰ ਸੂਬੇ ਦੀ ਸੁਰੱਖਿਆ ਨਾਲ ਜੁੜੇ ਮੁੱਦੇ 'ਤੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ, "ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਇਸਤੇਮਾਲ ਹੋ ਚੁੱਕੇ ਹਨ, ਜਦੋਂ ਕਿ 32 ਬਾਕੀ ਹਨ। ਜਿਸ ਮਗਰੋਂ ਪੰਜਾਬ ਸਰਕਾਰ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ।

ਓਥੇ ਹੀ ਬੀਤੇ ਦਿਨੀਂ ਏਆਈਜੀ ਕਾਊਂਟਰ ਇੰਟੈਲੀਜੈਂਸ ਰਵਜੋਤ ਗਰੇਵਾਲ ਅਤੇ ਐਸਪੀ ਸਿਟੀ ਮੋਹਾਲੀ ਹਰਬੀਰ ਸਿੰਘ ਅਟਵਾਲ ਪ੍ਰਤਾਪ ਸਿੰਘ ਬਾਜਵਾ ਤੋਂ ਪੁੱਛਗਿੱਛ ਲਈ ਉਨ੍ਹਾਂ ਦੇ ਚੰਡੀਗੜ੍ਹ ਦੇ ਸੈਕਟਰ- 8 ਸਥਿਤ ਘਰ ਪਹੁੰਚੇ ਸੀ। ਬਾਜਵਾ ਤੋਂ ਗ੍ਰਨੇਡ ਮੁੱਦੇ ਬਾਰੇ ਉਨ੍ਹਾਂ ਦਾ ਸੋਰਸ ਪੁੱਛਿਆ ਗਿਆ ਸੀ। ਪੁਲਿਸ ਸੂਤਰਾਂ ਮੁਤਾਬਿਕ ਤਕਰੀਬਨ ਅੱਧੇ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਵੀ ਬਾਜਵਾ ਵਲੋਂ ਕੁੱਝ ਵੀ ਨਹੀਂ ਸਪਸ਼ਟ ਦੱਸਿਆ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਰਵਜੋਤ ਗਰੇਵਾਲ ਨੇ ਕਿਹਾ ਸੀ ਕਿ ਬਾਜਵਾ ਸਹਿਯੋਗ ਨਹੀਂ ਕਰ ਰਹੇ। ਇਸ ਤੋਂ ਬਾਅਦ ਸ਼ਾਮ 8 ਵਜੇ ਬਾਜਵੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ।

ਮੁੱਖ ਮੰਤਰੀ ਨੇ ਕਿਹਾ- ਸੋਰਸ ਦੱਸੋ, ਨਹੀਂ ਤਾਂ ਕਾਰਵਾਈ ਹੋਵੇਗੀ

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਭਗ ਢਾਈ ਮਿੰਟ ਦਾ ਇੱਕ ਵੀਡੀਓ ਜਾਰੀ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਜਾਰੀ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੂੰ ਸਵਾਲ ਪੁੱਛਿਆ ਹੈ ਕਿ ਉਨ੍ਹਾਂ ਨੂੰ ਪੰਜਾਬ ਵਿਚ ਇੰਨੇ ਬੰਬ ਆਉਣ ਸਬੰਧੀ ਜਾਣਕਾਰੀ ਕਿੱਥੋਂ ਮਿਲੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਜਾਣਕਾਰੀ ਨਾ ਤਾਂ ਇੰਟੈਲੀਜੈਂਸ ਕੋਲ ਹੈ ਅਤੇ ਨਾ ਹੀ ਕੇਂਦਰ ਸਰਕਾਰ ਕੋਲ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਜਾਣਕਾਰੀ ਵਿਰੋਧੀ ਧਿਰ ਦੇ ਆਗੂ ਕੋਲ ਆਈ ਹੈ ਤਾਂ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਸੀ ਕਿ ਇਸ ਦੀ ਸੂਚਨਾ ਉਹ ਤੁਰੰਤ ਪੰਜਾਬ ਪੁਲੀਸ ਨੂੰ ਦਿੰਦੇ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਕੀ ਇਸ ਗੱਲ ਦਾ ਇੰਤਜ਼ਾਰ ਕਰ ਰਹੇ ਸਨ ਕਿ ਬੰਬ ਫਟਣ ਅਤੇ ਲੋਕ ਮਰਨ ਤਾਂ ਜੋ ਉਹ ਰਾਜਨੀਤੀ ਕਰ ਸਕਣ। ਜੇ ਅਜਿਹਾ ਨਹੀਂ ਹੈ ਤਾਂ ਉਹ ਝੂਠ ਬੋਲ ਕੇ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦਾ ਕੰਮ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਇਹ ਸਪਸ਼ਟ ਕਰਨਾ ਪਵੇਗਾ ਕਿ ਇਹ ਜਾਣਕਾਰੀ ਉਨ੍ਹਾਂ ਕੋਲ ਕਿੱਥੋਂ ਆਈ ਹੈ, ਨਹੀਂ ਤਾਂ ਦਹਿਸ਼ਤ ਫੈਲਾਉਣ ਸਬੰਧੀ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

 


Related Post