ਪਟਿਆਲਾ ਦਾ ਨੌਜਵਾਨ ਯੂਕਰੇਨ ਦੀ ਜੰਗ ਵਿੱਚ ਲੜਨ ਲਈ ਮਜਬੂਰ - MP ਪ੍ਰਨੀਤ ਕੌਰ

By  Jasmeet Singh April 2nd 2024 03:05 PM

Patiala News: ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਯੂਕਰੇਨ ਯੁੱਧ ਵਿੱਚ ਫਸੇ ਪਟਿਆਲਾ ਦੇ ਨੌਜਵਾਨ ਦੀ ਸੁਰੱਖਿਅਤ ਘਰ ਵਾਪਸੀ ਨੂੰ ਯਕੀਨੀ ਬਣਾਉਣ।

Patiala News

ਮਦਦ ਦੀ ਅਪੀਲ ਵਿੱਚ ਪ੍ਰਨੀਤ ਕੌਰ ਨੇ ਕਿਹਾ, “ਮੇਰੇ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਡਕਾਲਾ ਦਾ ਗੁਰਪ੍ਰੀਤ ਸਿੰਘ ਪੁੱਤਰ ਨਾਇਬ ਸਿੰਘ ਜਨਵਰੀ ਵਿੱਚ ਟੂਰਿਸਟ ਵੀਜ਼ੇ ’ਤੇ ਰੂਸ ਗਿਆ ਸੀ ਅਤੇ ਰੂਸ ਵੱਲੋਂ ਫੜੇ ਗਏ ਸੱਤ ਭਾਰਤੀ ਨਾਗਰਿਕਾਂ ਵਿੱਚੋਂ ਇੱਕ ਹੈ। ਜਿਸਨੂੰ ਫੌਜੀ ਅਫਸਰਾਂ ਦੇ ਹਵਾਲੇ ਕਰ ਦਿੱਤਾ, ਜਿਨ੍ਹਾਂ ਨੂੰ ਹੁਣ ਜੰਗ ਦੇ ਦੌਰਾਨ ਯੂਕਰੇਨ ਦੇ ਵਿਰੁੱਧ ਲੜਨ ਲਈ ਜ਼ਬਰਦਸਤੀ ਫੌਜ ਵਿੱਚ ਭਰਤੀ ਕੀਤਾ ਗਿਆ ਹੈ।"

ਉਨ੍ਹਾਂ ਨੇ ਅੱਗੇ ਕਿਹਾ, "ਗੁਰਪ੍ਰੀਤ ਦਾ ਪਰਿਵਾਰ ਆਰਥਿਕ ਤੌਰ 'ਤੇ ਕਮਜ਼ੋਰ ਪਿਛੋਕੜ ਨਾਲ ਸਬੰਧਤ ਹੈ ਅਤੇ ਉਹ ਇੱਕ ਰਸੋਈਏ ਜਾਂ ਡਰਾਈਵਰ ਵਜੋਂ ਨੌਕਰੀ ਦੀ ਉਮੀਦ ਵਿੱਚ ਰੂਸ ਗਿਆ ਸੀ। ਉਸ ਦਾ ਪਰਿਵਾਰ ਆਇਆ ਅਤੇ ਮੈਨੂੰ ਮਿਲਿਆ ਅਤੇ ਆਪਣੇ ਪੁੱਤਰ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਮਦਦ ਮੰਗੀ। ਹਾਲ ਹੀ ਵਿੱਚ ਇਹਨਾਂ ਸੱਤ ਲੜਕਿਆਂ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਹੈ ਜਿਸ ਵਿੱਚ ਉਹ ਬਚਣ ਲਈ ਕਹਿ ਰਹੇ ਹਨ।"

ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ, "ਮੈਂ ਸਾਡੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਬੇਨਤੀ ਕਰਦੀ ਹਾਂ ਕਿ ਉਹ ਤੁਰੰਤ ਦਖਲ ਦੇਣ ਅਤੇ ਸਾਰੇ 7 ਲੜਕਿਆਂ ਦੇ ਸੁਰੱਖਿਅਤ ਘਰ ਵਾਪਸ ਜਾਣ ਨੂੰ ਯਕੀਨੀ ਬਣਾਉਣ ਲਈ ਰੂਸੀ ਅਧਿਕਾਰੀਆਂ ਕੋਲ ਮਾਮਲਾ ਉਠਾਉਣ।"

ਪਟਿਆਲਾ ਦੇ ਸੰਸਦ ਮੈਂਬਰ ਨੇ ਵੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਇਸ ਦੀ ਮੰਗ ਕੀਤੀ ਹੈ।

ਇਹ ਖਬਰਾਂ ਵੀ ਪੜ੍ਹੋ: 

Related Post