PAU ਦੇ ਮੁਲਾਜ਼ਮ ਨੂੰ ਮੁਅੱਤਲ ਕਰਨ ਦਾ ਮਾਮਲਾ ਭਖਿਆ; ਮੁਲਾਜ਼ਮ ਜਥੇਬੰਦੀ ਨੇ ਕੀਤਾ ਮੁਜ਼ਾਹਰਾ, AAP ਆਗੂ ਨਾਲ ਜੁੜਿਆ ਮਾਮਲਾ
ਸੂਤਰਾਂ ਦੇ ਮੁਤਾਬਿਕ ਪੁਲਿਸ ਨੇ 18 ਦੇ ਕਰੀਬ ਮੁਲਾਜ਼ਮਾਂ ਨੂੰ ਹਿਰਾਸਤ ’ਚ ਲਿਆ ਹੈ। ਸੂਤਰਾਂ ਮੁਤਾਬਿਕ ਇਹ ਮਾਮਲਾ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਨਾਲ ਜੁੜਿਆ ਹੋਇਆ ਹੈ।

PAU Ludhiana News : ਲੁਧਿਆਣਾ ਦੇ ਮੁਲਾਜ਼ਮ ਨੂੰ ਮੁਅੱਤਲ ਕੀਤੇ ਜਾਣ ਦਾ ਮਾਮਲਾ ਭਖ ਗਿਆ ਹੈ। ਦੱਸ ਦਈਏ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਜਥੇਬੰਦੀਆਂ ਨੇ ਲੁਧਿਆਣਾ ਦੇ ਵਾਈਸ ਚਾਂਸਲਰ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ।
ਸੂਤਰਾਂ ਦੇ ਮੁਤਾਬਿਕ ਪੁਲਿਸ ਨੇ 18 ਦੇ ਕਰੀਬ ਮੁਲਾਜ਼ਮਾਂ ਨੂੰ ਹਿਰਾਸਤ ’ਚ ਲਿਆ ਹੈ। ਸੂਤਰਾਂ ਮੁਤਾਬਿਕ ਇਹ ਮਾਮਲਾ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਨਾਲ ਜੁੜਿਆ ਹੋਇਆ ਹੈ। ਜਿਸ ’ਚ ਮੁਅੱਤਲ ਕੀਤੇ ਮੁਲਾਜ਼ਮ ਦਾ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਨਾਲ ਝਗੜਾ ਹੋ ਗਿਆ ਸੀ। ਜਿਸ ਤੋਂ ਬਾਅਦ ਉਸ ਵੱਲੋਂ ਵਾਈਸ ਚਾਂਸਲਰ ਨੂੰ ਸ਼ਿਕਾਇਤ ਕੀਤੀ ਗਈ। ਸ਼ਿਕਾਇਤ ਮਿਲਣ ਮਗਰੋਂ ਵਾਈਸ ਚਾਂਸਲਰ ਨੇ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ।
ਇਹ ਵੀ ਪੜ੍ਹੋ : Viral Chat Case : ਵਾਇਰਲ ਚੈਟ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਖੰਨਾ ਦਾ ਮਾਂਸ ਕਾਰੋਬਾਰੀ ਕਾਬੂ