Pearl Group : ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਲਈ ਕਮੇਟੀ ਦਾ ਗਠਨ, ਲਗਾਏ ਜਾਣਗੇ ਬੋਰਡ

By  Ravinder Singh February 24th 2023 03:51 PM

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਉਤੇ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖਤ ਕਰਨ ਲਈ ਬਣੀ ਲੋਢਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਟਿਆਲਾ ਜ਼ਿਲ੍ਹੇ 'ਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਨੇ ਇਸ ਕੰਪਨੀ ਵਿਚ ਪੈਸਾ ਨਿਵੇਸ਼ ਕੀਤਾ ਹੈ, ਉਨ੍ਹਾਂ ਨੂੰ ਕਲੇਮ ਸਬੰਧੀ ਕੋਈ ਮੁਸ਼ਕਲ ਨਾ ਆਵੇ ਇਸ ਲਈ ਜ਼ਿਲ੍ਹਾ ਮਾਲ ਅਫ਼ਸਰ ਪਟਿਆਲਾ ਨੂੰ ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ ਜਿਨ੍ਹਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ ਏ ਦੇ ਕਮਰਾ ਨੰਬਰ 331 'ਚ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਸਪੀ (ਹੈਡਕੁਆਟਰ) ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।



ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਪਛਾਣ ਕਰਨ ਲਈ ਡਿਪਟੀ ਕਮਿਸ਼ਨਰਾਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ 'ਚ ਪਰਲ ਗਰੁੱਪ ਦੀ 309 ਏਕੜ ਜ਼ਮੀਨ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਤੇ ਹੋਰਨਾਂ ਜਾਇਦਾਦਾਂ ਦੀ ਪਛਾਣ ਲਈ ਐਸ.ਡੀ.ਐਮਜ਼, ਡੀ.ਐਸ.ਪੀਜ਼ ਅਤੇ ਤਹਿਸੀਲਦਾਰ ਦੀ ਅਗਵਾਈ 'ਚ ਸਪੈਸ਼ਲ ਟੀਮਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਪਛਾਣ ਕਰਨ ਤੋਂ ਬਾਅਦ ਉਸਦੀ ਨਿਸ਼ਾਨਦੇਹੀ ਕਰਵਾਕੇ, ਉਥੇ ਬੋਰਡ ਵੀ ਲਗਾਏ ਜਾਣਗੇ ਤਾਂ ਜੋ ਲੋਕ ਵਿਵਾਦਿਤ ਜਾਇਦਾਦਾਂ ਸਬੰਧੀ ਸੁਚੇਤ ਹੋ ਸਕਣ।

Ajnala clash :ਲਵਪ੍ਰੀਤ ਸਿੰਘ ਤੂਫਾਨ ਅੰਮ੍ਰਿਤਸਰ ਜੇਲ੍ਹ 'ਚੋਂ ਹੋਇਆ ਰਿਹਾਅ, ਸ੍ਰੀ ਦਰਬਾਰ ਸਾਹਿਬ ਲਈ ਹੋਏ ਰਵਾਨਾ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੁਪਰੀਮ ਕੋਰਟ ਤੇ ਜਸਟਿਸ ਲੋਢਾ ਕਮੇਟੀ ਦੀਆਂ ਹਦਾਇਤਾਂ ਦੀ ਜ਼ਿਲ੍ਹੇ 'ਚ ਇੰਨ-ਬਿੰਨ ਪਾਲਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤੇ ਪੀਏਸੀਐਲ ਦੀਆਂ ਜਾਇਦਾਦਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ਐਸਐਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਪਰਲ ਗਰੁੱਪ ਦੀਆਂ ਜਿਹੜੀਆਂ ਜਾਇਦਾਦਾਂ 'ਤੇ ਕੋਈ ਨਾਜਾਇਜ਼ ਕਬਜ਼ਾ ਹੋਵੇਗਾ, ਉਸ ਸਬੰਧੀ ਪੁਲਿਸ ਵਿਭਾਗ ਵੱਲੋਂ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਰਿਪੋਰਟ-ਗਗਨਦੀਪ ਆਹੂਜਾ


Related Post