Water Crisis: ਗੁਰਦਾਸਪੁਰ ਜਿਲ੍ਹੇ ਦੇ ਇਸ ਕਸਬੇ ’ਚ ਪਿਛਲੇ 8 ਸਾਲਾਂ ਤੋਂ ਪੀਣ ਵਾਲੇ ਪਾਣੀ ਤੋਂ ਤਰਸੇ ਲੋਕ !

ਦੱਸ ਦਈਏ ਕਿ ਗੁਰਦਾਸਪੁਰ ਦੇ ਕਸਬਾ ਬਿਆਸ ਦੇ ਵਿਚਲੀ ਅਬਾਦੀ ਨੂੰ ਪਿਛਲੇ 8 ਸਾਲਾਂ ਤੋਂ ਪੀਣ ਵਾਲਾ ਪਾਣੀ ਨਹੀਂ ਮਿਲਿਆ ਹੈ। ਜਿਸ ਕਾਰਨ ਲੋਕ ਕਾਫੀ ਪਰੇਸ਼ਾਨ ਹੋਏ ਪਏ ਹਨ।

By  Aarti July 22nd 2024 04:58 PM

Water Crisis: ਇੱਕ ਪਾਸੇ ਜਿੱਥੇ ਪੰਜਾਬ ’ਚ ਹੁੰਮਸ ਭਰੀ ਗਰਮੀ ਪੈ ਰਹੀ ਹੈ। ਲੋਕ ਠੰਢਾ ਪਾਣੀ ਪੀ ਕੇ ਗਰਮੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ,ਉੱਥੇ ਹੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦਾ ਇੱਕ ਕਸਬੇ ਦੇ ਲੋਕਾਂ ਨੂੰ ਪਿਛਲੇ 8 ਸਾਲਾਂ ਤੋਂ ਪੀਣ ਵਾਲਾ ਪਾਣੀ ਨਹੀਂ ਮਿਲਿਆ ਹੈ। 

ਦੱਸ ਦਈਏ ਕਿ ਗੁਰਦਾਸਪੁਰ ਦੇ ਕਸਬਾ ਬਿਆਸ ਦੇ ਵਿਚਲੀ ਅਬਾਦੀ ਨੂੰ ਪਿਛਲੇ 8 ਸਾਲਾਂ ਤੋਂ ਪੀਣ ਵਾਲਾ ਪਾਣੀ ਨਹੀਂ ਮਿਲਿਆ ਹੈ।  ਜਿਸ ਕਾਰਨ ਲੋਕ ਕਾਫੀ ਪਰੇਸ਼ਾਨ ਹੋਏ ਪਏ ਹਨ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਜਾਂ ਫਿਰ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਉਨ੍ਹਾਂ ਦੀ ਸਾਰ ਨਹੀਂ ਲੈ ਰਿਹਾ ਹੈ। ਜਿਸ ਕਾਰਨ ਉਨ੍ਹਾਂ ਦੀ ਹਾਲਤ ਬੱਦ ਤੋਂ ਬਦਤਰ ਹੋਈ ਪਈ ਹੈ। 

ਪਾਣੀ ਦੀ ਸਪਲਾਈ ਨਾ ਹੋਣ ਕਾਰਨ ਬਿਆਸ ਦੇ ਰਹਿਣ ਵਾਲਾ ਆਸ਼ਬ ਅੰਬਾ ਸਾਥੀਆਂ ਦੇ ਨਾਲ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ ਹਨ ਅਤੇ ਭੁੱਖ ਹੜਤਾਲ ਕੀਤੀ ਜਾ ਰਹੀ ਹੈ ਟੈਂਕ ’ਤੇ ਨੌਜਵਾਨਾਂ ਨੇ ਸਰਕਾਰ ਖਿਲਾਫ ਰੋਸ ਜਾਹਿਰ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਜਾਣਕਾਰੀ ਮਿਲਣ ਮਗਰੋਂ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚੇ। 

ਇਸ ਦੌਰਾਨ ਬੀਡੀਪੀਓ ਨੇ ਦੱਸਿਆ ਕਿ ਤਕਨੀਕੀ ਕਾਰਨਾਂ ਕਰਕੇ ਵਾਟਰ ਸਪਲਾਈ ਨਹੀਂ ਚੱਲ ਸਕੀ ਹੈ। ਦੂਜੇ ਪਾਸੇ ਪਿੰਡ ਦੀਆਂ ਔਰਤਾਂ ਅਤੇ ਲੋਕਾਂ ਨੇ ਇਲਜ਼ਾਮ ਲਗਾਇਆ ਕਿ ਪਿਛਲੇ ਸਮੇਂ ਤੋਂ ਹੀ ਪੰਚਾਇਤ ਦੇ ਮਾੜੇ ਰਵੱਈਏ ਕਾਰਨ ਪਾਣੀ ਨਹੀਂ ਮਿਲ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਚਿਤਾਵਨੀ  ਦਿੰਦੇ ਹੋਏ ਕਿਹਾ ਕਿ ਪਾਣੀ ਦੀ ਸਪਲਾਈ ਚਾਲੂ ਨਾ ਕੀਤੇ ਜਾਣ ਤੱਕ ਭੁੱਖ ਹੜਤਾਲ ਜਾਰੀ ਰਹੇਗੀ। 

ਇਹ ਵੀ ਪੜ੍ਹੋ: Jalandhar News : ਪੁਲਿਸ ਦੀ ਵੱਡੀ ਕਾਰਵਾਈ, ਕ੍ਰੇਟਾ ਕਾਰ ਵਿੱਚੋਂ 3100 ਅਮਰੀਕੀ ਡਾਲਰ ਤੇ 3 ਕਰੋੜ ਰੁਪਏ ਕੀਤੇ ਬਰਾਮਦ

Related Post