Deadly Attack On Family: ਸੁੱਤੇ ਪਏ ਪਰਿਵਾਰ ’ਤੇ ਵਿਅਕਤੀਆਂ ਨੇ ਕੀਤਾ ਜਾਨਲੇਵਾ ਹਮਲਾ, ਇੱਕ ਦੀ ਮੌਤ, ਆਪਸੀ ਰੰਜਿਸ਼ ਦਾ ਮਾਮਲਾ

ਦੱਸ ਦਈਏ ਕਿ ਪਿੰਡ ਤਿਓਣਾ ਪੁਜਾਰੀਆਂ ਵਿਖੇ ਰਾਤ ਸਮੇਂ ਜਗਰੂਪ ਸਿੰਘ ਦਾ ਪਰਿਵਾਰ ਜਦੋਂ ਸੁੱਤਾ ਪਿਆ ਸੀ ਤਾਂ ਪਿੰਡ ਦੇ ਹੀ ਕੁਝ ਲੋਕਾਂ ਨੇ ਪੁਰਾਣੀ ਰੰਜਿਸ਼ ਦੇ ਚਲਦਿਆਂ ਉਹਨਾਂ ’ਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ

By  Aarti July 2nd 2024 05:52 PM

Deadly Attack On Family: ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਤਿਉਨਾ ਪੁਜਾਰੀਆਂ ਵਿਖੇ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਪਰਿਵਾਰ ਤੇ ਰਾਤ ਸਮੇਂ ਇੱਕ ਦਰਜਨ ਲੋਕਾਂ ਵੱਲੋਂ ਹਮਲਾ ਕਰਕੇ ਗੰਭੀਰ ਰੂਪ ਵਿੱਚ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਜਦਕਿ ਜਖਮੀਆਂ ਨੂੰ ਬਠਿੰਡਾ ਦੇ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।  ਪੁਲਿਸ ਨੇ ਨਵੇਂ ਕਾਨੂੰਨਾਂ ਤਹਿਤ ਇੱਕ ਦਰਜਨ ਦੇ ਕਰੀਬ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 


ਦੱਸ ਦਈਏ ਕਿ ਪਿੰਡ ਤਿਓਣਾ ਪੁਜਾਰੀਆਂ ਵਿਖੇ ਰਾਤ ਸਮੇਂ ਜਗਰੂਪ ਸਿੰਘ ਦਾ ਪਰਿਵਾਰ ਜਦੋਂ ਸੁੱਤਾ ਪਿਆ ਸੀ ਤਾਂ ਪਿੰਡ ਦੇ ਹੀ ਕੁਝ ਲੋਕਾਂ ਨੇ ਪੁਰਾਣੀ ਰੰਜਿਸ਼ ਦੇ ਚਲਦਿਆਂ ਉਹਨਾਂ ’ਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਜਗਰੂਪ ਸਿੰਘ, ਜਗਰੂਪ ਸਿੰਘ ਦੇ ਮਾਤਾ ਪਿਤਾ, ਜਗਰੂਪ ਸਿੰਘ ਦਾ ਭਰਾ ਅਤੇ ਭਰਜਾਈ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਜਖਮੀਆਂ ਨੂੰ ਬਠਿੰਡਾ ਦੇ ਏਮਜ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਜਿੱਥੇ ਜਗਰੂਪ ਸਿੰਘ ਦਾ ਭਰਾ ਸ਼ਮਸ਼ੇਰ ਸਿੰਘ ਜਖਮਾਂ ਦੀ ਤਾਬ ਨਾ ਚੱਲਦੇ ਹੋਏ ਜਿਸ ਦੀ ਮੌਤ ਹੋ ਗਈ, ਬਾਕੀ ਜ਼ਖਮੀਆਂ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹ

ਪੀੜਤਾਂ ਨੇ ਦੱਸਿਆ ਕਿ ਉਹ ਘਰ ਵਿੱਚ ਸੁੱਤੇ ਪਏ ਸਨ ਤੇ ਉਨ੍ਹਾਂ ’ਤੇ ਕਥਿਤ ਆਰੋਪੀਆਂ ਨੇ ਤੇਜ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪੀੜਤਾਂ ਦਾ ਕਹਿਣਾ ਹੈ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਨ੍ਹਾਂ ’ਤੇ ਹਮਲਾ ਕੀਤਾ ਗਿਆ ਹੈ। ਪੀੜਤਾਂ ਨੇ ਆਰੋਪੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। 


ਉਧਰ ਦੂਜੇ ਪਾਸੇ ਤਲਵੰਡੀ ਸਾਬੋ ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਜਿੱਥੇ ਡੀਐਸਪੀ ਰਾਜੇਸ਼ ਸਨੇਹੀ ਨੇ ਖੁਦ ਮੌਕੇ ’ਤੇ ਕੁਝ ਕੇ ਜਾਇਜ਼ਾ ਲਿਆ। ਉੱਥੇ ਹੀ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਦਰਜਨ ਦੇ ਕਰੀਬ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਆਰੋਪੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਆਪਸੀ ਰੰਜਿਸ਼ ਹੈ, ਕਥਿਤ ਆਰੋਪੀਆਂ ਵਿੱਚੋਂ ਇੱਕ ਦੀ ਰਿਸ਼ਤੇਦਾਰ ਲੜਕੀ ਨੇ ਮ੍ਰਿਤਕ ਨਾਲ ਵਿਆਹ ਕਰਵਾਇਆ ਸੀ ਤੇ ਦੋਵੇਂ ਅਲੱਗ-ਅਲੱਗ ਬਿਰਾਦਰੀ ਨਾਲ ਸਬੰਧਤ ਸਨ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਰਾਮ ਰਹੀਮ ਨੇ ਹੁਣ ਹਾਈਕੋਰਟ ਤੋਂ ਮੰਗੀ 21 ਦਿਨਾਂ ਦੀ ਫਰਲੋ, ਅਦਾਲਤ ਨੇ ਹਰਿਆਣਾ ਸਰਕਾਰ ਨੂੰ ਜਾਰੀ ਕੀਤਾ ਨੋਟਿਸ

Related Post