Petrol Diesel Price : ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਜਾਣੋ ਕਿਥੇ ਸਸਤਾ ਅਤੇ ਕਿਥੇ ਹੋਇਆ ਮਹਿੰਗਾ

Petrol Diesel Price latest price : ਅੱਜ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਡੀਜ਼ਲ ਦੀ ਕੀਮਤ 87.62 ਰੁਪਏ ਹੈ। ਇਸ ਦੇ ਨਾਲ ਹੀ ਮੁੰਬਈ 'ਚ ਡੀਜ਼ਲ ਦੀ ਕੀਮਤ 92.15 ਰੁਪਏ ਹੈ। ਕੋਲਕਾਤਾ ਵਿੱਚ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਅਤੇ ਚੇਨਈ ਵਿੱਚ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

By  KRISHAN KUMAR SHARMA September 14th 2024 09:21 AM -- Updated: September 14th 2024 09:24 AM

Petrol Diesel Price latest price : ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਘੱਟ ਰਹੀਆਂ ਹਨ ਅਤੇ 71 ਡਾਲਰ ਪ੍ਰਤੀ ਬੈਰਲ ਚੱਲ ਰਹੀਆਂ ਹਨ। ਭਾਵੇਂ ਤੇਲ ਕੀਮਤਾਂ ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਤੇ ਆਧਾਰਤ ਹੁੰਦੀਆਂ ਹਨ ਪਰ ਭਾਰਤ ਵਿੱਚ ਸਰਕਾਰ ਦੇ ਟੈਕਸ ਵੱਧ ਹੋਣ ਕਾਰਨ ਤੇਲ-ਪੈਟਰੋਲ ਦੀਆਂ ਕੀਮਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਕੇਂਦਰ ਸਰਕਾਰ ਦੀਆਂ ਤੇਲ ਕੰਪਨੀਆਂ ਕਿਤੇ ਕੁੱਝ ਪੈਸੇ ਦੀ ਮਾਮੂਲੀ ਕਮੀ ਕਰ ਦਿੰਦੀਆਂ ਹਨ ਤਾਂ ਕਿਤੇ ਵਾਧਾ ਹੋ ਜਾਂਦਾ ਹੈ। ਮਹਾਂਨਗਰਾਂ 'ਚ ਤੇਲ ਦੀਆਂ ਤਾਜ਼ਾ ਕੀਮਤਾਂ ਅਨੁਸਾਰ ਅੱਜ ਨਵੀਂ ਦਿੱਲੀ ਵਿੱਚ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 104.21 ਰੁਪਏ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਹੈ। 

ਕੇਂਦਰ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਅੱਜ (ਸ਼ਨੀਵਾਰ) 14 ਅਗਸਤ 2024 ਨੂੰ ਵੀ ਸਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ।

ਅੱਜ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਡੀਜ਼ਲ ਦੀ ਕੀਮਤ 87.62 ਰੁਪਏ ਹੈ। ਇਸ ਦੇ ਨਾਲ ਹੀ ਮੁੰਬਈ 'ਚ ਡੀਜ਼ਲ ਦੀ ਕੀਮਤ 92.15 ਰੁਪਏ ਹੈ। ਕੋਲਕਾਤਾ ਵਿੱਚ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਅਤੇ ਚੇਨਈ ਵਿੱਚ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਕੱਚੇ ਤੇਲ ਦੀ ਕੀਮਤ

ਅੱਜ ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ 71 ਡਾਲਰ ਤੋਂ ਥੋੜ੍ਹਾ ਉੱਪਰ ਹੈ। ਬ੍ਰੈਂਟ ਕਰੂਡ 72.28 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ, ਜਦਕਿ ਡਬਲਯੂਟੀਆਈ ਕਰੂਡ 71.61 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।

SMS ਰਾਹੀਂ ਜਾਣੋ ਆਪਣੇ ਸ਼ਹਿਰ ਵਿੱਚ ਤੇਲ ਦੇ ਰੇਟ

ਦੱਸ ਦੇਈਏ ਕਿ ਕੇਂਦਰ ਤੋਂ ਇਲਾਵਾ ਸੂਬਾ ਪੱਧਰ 'ਤੇ ਪੈਟਰੋਲ 'ਤੇ ਲਗਾਏ ਗਏ ਟੈਕਸ ਕਾਰਨ ਵੱਖ-ਵੱਖ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਵੱਖ-ਵੱਖ ਹਨ। ਤੁਸੀਂ ਆਪਣੇ ਫ਼ੋਨ ਤੋਂ SMS ਰਾਹੀਂ ਹਰ ਰੋਜ਼ ਭਾਰਤ ਦੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵੀ ਜਾਣ ਸਕਦੇ ਹੋ। ਇਸ ਦੇ ਲਈ ਇੰਡੀਅਨ ਆਇਲ (IOCL) ਦੇ ਗਾਹਕਾਂ ਨੂੰ RSP ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ।

Related Post