Petrol Diesel Price Update: ਕੱਚੇ ਤੇਲ ਦੀਆਂ ਕੀਮਤਾਂ 'ਚ ਉਤਾਰ ਚੜ੍ਹਾਅ ਜਾਰੀ, ਇੱਥੇ ਜਾਣੋ ਪੈਟਰੋਲ-ਡੀਜ਼ਲ ਦੀਆਂ ਨਵੀਂਆਂ ਕੀਮਤਾਂ

ਕੌਮਾਂਤਰੀ ਬਾਜ਼ਾਰ 'ਚ ਅੱਜ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਾਰ ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਭਾਰਤ 'ਚ ਤੇਲ ਦੀਆਂ ਕੀਮਤਾਂ 'ਤੇ ਇਸ ਦਾ ਜ਼ਿਆਦਾ ਅਸਰ ਨਹੀਂ ਦੇਖਿਆ ਗਿਆ ਹੈ।

By  Aarti September 15th 2023 09:32 AM

Petrol Diesel Price Update: ਕੌਮਾਂਤਰੀ ਬਾਜ਼ਾਰ 'ਚ ਅੱਜ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਾਰ ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਭਾਰਤ 'ਚ ਤੇਲ ਦੀਆਂ ਕੀਮਤਾਂ 'ਤੇ ਇਸ ਦਾ ਜ਼ਿਆਦਾ ਅਸਰ ਨਹੀਂ ਦੇਖਿਆ ਗਿਆ ਹੈ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ ਹੈ। 

ਦੱਸ ਦਈਏ ਕਿ ਅੱਜ ਡਬਲਿਊਟੀਆਈ ਕੱਚੇ ਤੇਲ ਦੀ ਕੀਮਤ 'ਚ 0.63 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਹ 90.73 ਡਾਲਰ 'ਤੇ ਹੈ। ਅੱਜ ਬ੍ਰੈਂਟ ਕਰੂਡ ਆਇਲ ਦੀ ਕੀਮਤ 'ਚ 0.50 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਹ 94.17 ਡਾਲਰ ਪ੍ਰਤੀ ਬੈਰਲ 'ਤੇ ਹੈ।

ਇੱਥੇ ਜਾਣੋ ਚਾਰ ਮਹਾਨਗਰਾਂ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ 

 ਦੱਸ ਦਈਏ ਕਿ ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ, ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ, ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਅਤੇ ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਹੈ।  

ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਦੱਸ ਦਈਏ ਕਿ ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਸੋਧਦੀਆਂ ਹਨ। ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Nuh Violence Update: ਨੂੰਹ ਹਿੰਸਾ ਮਾਮਲੇ 'ਚ ਵੱਡੀ ਕਾਰਵਾਈ; ਕਾਂਗਰਸੀ ਵਿਧਾਇਕ ਮਾਮਨ ਖਾਨ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

Related Post