ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ; ਇਨ੍ਹਾਂ ਸੂਬਿਆਂ 'ਚ ਮਹਿੰਗਾ ਹੋਇਆ ਤੇਲ, ਜਾਣੋ ਰੇਟ

By  Aarti April 8th 2024 09:38 AM

Petrol And Diesel Prices: ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਅੱਜ ਯਾਨੀ 8 ਅਪ੍ਰੈਲ 2024 ਨੂੰ ਦੇਸ਼ ਭਰ ਵਿੱਚ ਜਾਰੀ ਕੀਤੀਆਂ ਗਈਆਂ ਹਨ। ਦੇਸ਼ ਦੇ ਸਾਰੇ ਸ਼ਹਿਰਾਂ ਲਈ ਸਰਕਾਰੀ ਤੇਲ ਕੰਪਨੀਆਂ ਵੱਲੋਂ ਹਰ ਰੋਜ਼ ਸਵੇਰੇ 6 ਵਜੇ ਤੇਲ ਦੇ ਨਵੇਂ ਰੇਟ ਅਪਡੇਟ ਕੀਤੇ ਜਾਂਦੇ ਹਨ।

ਜਿਸ ਦੇ ਮੁਤਾਬਕ ਅੱਜ ਰਾਸ਼ਟਰੀ ਪੱਧਰ 'ਤੇ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਉਥੇ ਹੀ ਦੇਸ਼ ਦੇ ਕਈ ਸੂਬਿਆਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੁਝ ਸੂਬਿਆਂ ਵਿੱਚ ਇਸ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਜਦੋਂ ਕਿ ਕਈ ਰਾਜ ਅਜਿਹੇ ਹਨ ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।

ਇਨ੍ਹਾਂ ਸੂਬਿਆਂ ’ਚ ਤੇਲ ਦੀਆਂ ਕੀਮਤਾਂ 

ਦਿੱਲੀ 'ਚ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 104.21 ਰੁਪਏ ਅਤੇ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ। ਚੇਨਈ ਵਿੱਚ ਪੈਟਰੋਲ ਦੀ ਕੀਮਤ 100.75 ਰੁਪਏ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਇਨ੍ਹਾਂ ਸੂਬਿਆਂ ’ਚ ਵਧੀਆਂ ਕੀਮਤਾਂ 

ਬਿਹਾਰ 'ਚ ਪੈਟਰੋਲ ਦੀ ਕੀਮਤ 22 ਪੈਸੇ ਵਧ ਕੇ 107.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 21 ਪੈਸੇ ਵਧ ਕੇ 94.02 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਤੋਂ ਇਲਾਵਾ ਅੱਜ ਛੱਤੀਸਗੜ੍ਹ, ਹਿਮਾਚਲ, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੜੀਸਾ, ਰਾਜਸਥਾਨ, ਤੇਲੰਗਾਨਾ, ਯੂਪੀ ਅਤੇ ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ: RBI ਸ਼ੁਰੂ ਕਰੇਗਾ UPI ਰਾਹੀਂ ਕੈਸ਼ ਡਿਪਾਜ਼ਿਟ ਸਹੂਲਤ, ਜਾਣੋ ਕਦੋਂ ਹੋਵੇਗੀ ਸ਼ੁਰੂ

Related Post