Pickle Water Benefits : ਪਾਚਨ ਨੂੰ ਸੁਧਾਰਨ 'ਚ ਮਦਦਗਾਰ ਅਚਾਰ ਦਾ ਪਾਣੀ

By  Shameela Khan August 17th 2023 03:46 PM -- Updated: August 17th 2023 03:56 PM

Pickle Water Benefits: ਅਚਾਰ ਦਾ ਸਵਾਦ ਬਹੁਤ ਮਸਾਲੇਦਾਰ ਹੁੰਦਾ ਹੈ, ਜੋ ਹਰ ਕਿਸੇ ਨੂੰ ਪਸੰਦ ਹੁੰਦਾ ਹੈ। ਕਈ ਲੋਕ ਅਚਾਰ ਖਾਣ ਦੇ ਇੰਨੇ ਸ਼ੌਕੀਨ ਹੁੰਦੇ ਹਨ ਕਿ ਉਨ੍ਹਾਂ ਦਾ ਭੋਜਨ ਇਸ ਤੋਂ ਬਿਨਾਂ ਪੂਰਾ ਨਹੀਂ ਹੁੰਦਾ। ਇਸ ਦੀ ਵਰਤੋਂ ਕਈ ਪਕਵਾਨਾਂ 'ਚ ਵੀ ਕੀਤੀ ਜਾਂਦੀ ਹੈ ਜੋ ਖਾਣੇ ਦਾ ਸੁਆਦ ਵਧਾਉਂਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਅਚਾਰ ਦਾ ਪਾਣੀ ਵੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਜੀ ਹਾਂ, ਇਹ ਵਿਟਾਮਿਨ ਅਤੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਜੋ ਐਨਰਜੀ ਵਧਾਉਣ ਵਿੱਚ ਮਦਦ ਕਰਦਾ ਹੈ। ਇਸ 'ਚ ਮੌਜੂਦ ਇਲੈਕਟ੍ਰੋਲਾਈਟਸ ਅਤੇ ਐਂਟੀਆਕਸੀਡੈਂਟ ਗੁਣ ਸਰੀਰ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ। ਤਾਂ ਆਓ ਜਾਣਦੇ ਹਾਂ ਅਚਾਰ ਦੇ ਪਾਣੀ ਦੇ ਸਭ ਤੋਂ ਵਧੀਆ ਫਾਇਦੇ।



ਊਰਜਾ ਵਧਾਉਣ 'ਚ ਮਦਦਗਾਰ : 

ਕਸਰਤ ਕਰਨ ਤੋਂ ਪਹਿਲਾਂ ਅਤੇ ਬਾਅਦ ਵਿਚ ਅਚਾਰ ਦਾ ਪਾਣੀ ਪੀਣ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਕਸਰਤ ਦੌਰਾਨ ਪਸੀਨਾ ਆਉਣ ਨਾਲ ਸਰੀਰ ਵਿਚ ਸੋਡੀਅਮ ਅਤੇ ਪੋਟਾਸ਼ੀਅਮ ਦੋਵਾਂ ਦੀ ਕਮੀ ਹੋ ਜਾਂਦੀ ਹੈ, ਅਜਿਹੇ ਵਿਚ ਅਚਾਰ ਦਾ ਪਾਣੀ ਸਰੀਰ ਵਿਚ ਇਨ੍ਹਾਂ ਤੱਤਾਂ ਦੀ ਕਮੀ ਨੂੰ ਪੂਰਾ ਕਰ ਸਕਦਾ ਹੈ। ਇਸ 'ਚ ਮੌਜੂਦ ਸਿਰਕਾ ਕਾਫੀ ਤੇਜ਼ਾਬ ਵਾਲਾ ਹੁੰਦਾ ਹੈ, ਇਸ ਲਈ ਇਸ ਨੂੰ ਖਾਲੀ ਪੇਟ ਪੀਣ ਤੋਂ ਬਚੋ, ਕਿਉਂਕਿ ਇਸ ਨਾਲ ਪੇਟ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

 ਭਾਰ ਘਟਾਉਣ ਲਈ ਫਾਇਦੇਮੰਦ : 

ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਤੁਸੀਂ ਆਪਣੀ ਭਾਰ ਘਟਾਉਣ ਵਾਲੀ ਖੁਰਾਕ ਵਿੱਚ ਅਚਾਰ ਦੇ ਪਾਣੀ ਨੂੰ ਸ਼ਾਮਲ ਕਰ ਸਕਦੇ ਹੋ। ਤੁਸੀਂ ਇਸ ਨੂੰ ਰੋਜ਼ਾਨਾ ਥੋੜ੍ਹੀ ਮਾਤਰਾ 'ਚ ਪੀ ਸਕਦੇ ਹੋ।

 ਮਾਸਪੇਸ਼ੀਆਂ ਦੇ ਕੜਵੱਲ ਨੂੰ ਘਟਾਉਣ 'ਚ ਫਾਇਦੇਮੰਦ : 

ਜੇਕਰ ਤੁਸੀਂ ਮਾਸਪੇਸ਼ੀਆਂ ਦੇ ਕੜਵੱਲ ਤੋਂ ਪਰੇਸ਼ਾਨ ਹੋ ਤਾਂ ਅਚਾਰ ਦਾ ਪਾਣੀ ਤੁਹਾਡੇ ਲਈ ਮਦਦਗਾਰ ਸਾਬਤ ਹੋ ਸਕਦਾ ਹੈ। ਇਹ ਮਾਸਪੇਸ਼ੀਆਂ ਦੇ ਖਿਚਾਅ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰਦਾ ਹੈ।

 ਪਾਚਨ ਲਈ ਫਾਇਦੇਮੰਦ : 

ਅਚਾਰ ਦੇ ਪਾਣੀ ਵਿੱਚ ਸਿਰਕਾ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜੋ ਪਾਚਨ ਤੰਤਰ ਲਈ ਫਾਇਦੇਮੰਦ ਹੁੰਦਾ ਹੈ। ਸਿਹਤ ਮਾਹਿਰਾਂ ਦੇ ਅਨੁਸਾਰ, ਇਹ ਤੁਹਾਡੇ ਅੰਤੜੀਆਂ ਵਿੱਚ ਚੰਗੇ ਬੈਕਟੀਰੀਆ ਨੂੰ ਉਤਸ਼ਾਹਿਤ ਕਰਦਾ ਹੈ। ਅਚਾਰ ਦਾ ਪਾਣੀ ਮਤਲੀ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਬਹੁਤ ਮਦਦ ਕਰਦਾ ਹੈ।

 ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦਗਾਰ : 

ਜੇਕਰ ਤੁਸੀਂ ਰੋਜ਼ਾਨਾ ਥੋੜ੍ਹੀ ਮਾਤਰਾ 'ਚ ਅਚਾਰ ਦਾ ਪਾਣੀ ਪੀਂਦੇ ਹੋ ਤਾਂ ਇਹ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਇਸ 'ਚ ਮੌਜੂਦ ਸਿਰਕਾ ਬਲੱਡ ਸ਼ੂਗਰ ਅਤੇ ਇਨਸੁਲਿਨ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।

ਡਿਸਕਲੇਮਰ :  ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ। )

 -ਸਚਿਨ ਜਿੰਦਲ ਦੇ ਸਹਿਯੋਗ ਨਾਲ 

ਇਹ ਵੀ ਪੜ੍ਹੋ: Hangover Home Remedies: ਹੈਂਗਓਵਰ ਤੋਂ ਰਾਹਤ ਦਵਾਉਣ 'ਚ ਮਦਦਗਾਰ ਹਨ ਇਹ ਆਸਾਨ ਤਰੀਕੇ

Related Post