AAP MLA Sukhi ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਮੰਗ, ਹਾਈਕੋਰਟ 'ਚ ਜਨਹਿਤ ਪਟੀਸ਼ਨ ਦਾਖਲ

MLA Dr. Sukhwinder Kumar Sukhi : ਐਡਵੋਕੇਟ ਐਚਸੀ ਅਰੋੜਾ ਨੇ ਅਕਾਲੀ ਦਲ ਦੀ ਸੀਟ ਤੋਂ ਜਿੱਤ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਕਾਰਨ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਹੈ।

By  KRISHAN KUMAR SHARMA January 13th 2025 12:32 PM -- Updated: January 13th 2025 12:36 PM

MLA Dr. Sukhwinder Kumar Sukhi : ਸੁਖਵਿੰਦਰ ਕੁਮਾਰ ਸੁੱਖੀ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਨੂੰ ਲੈ ਕੇ ਹਾਈਕੋਰਟ 'ਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਐਡਵੋਕੇਟ ਐਚਸੀ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਸੀਟ ਤੋਂ ਜਿੱਤ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਕਾਰਨ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਹੈ।

ਹਾਈਕੋਰਟ ਨੇ ਵਿਧਾਨ ਸਭਾ ਸਪੀਕਰ ਨੂੰ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸਤੋਂ ਪਹਿਲਾਂ ਅੱਜ ਮਾਮਲੇ ਦੀ ਸੁਣਵਾਈ ਦੌਰਾਨ ਐਡਵੋਕੇਟ ਐਚ.ਸੀ.ਅਰੋੜਾ ਨੇ ਅਦਾਲਤ ਨੂੰ ਦੱਸਿਆ ਕਿ ਲੋਕਾਂ ਨੇ ਸੁੱਖੀ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਵੋਟ ਨਹੀਂ ਪਾਈ, ਇਹ ਨਾ ਸਿਰਫ਼ ਹੁਕਮਨਾਮੇ ਦੀ ਉਲੰਘਣਾ ਹੈ, ਸਗੋਂ ਕਾਨੂੰਨ ਦੀ ਵੀ ਉਲੰਘਣਾ ਹੈ। ਇਸ ਲਈ ਉਨ੍ਹਾਂ ਨੇ ਪਹਿਲਾਂ ਸੁੱਖੀ ਨੂੰ ਕਾਨੂੰਨੀ ਨੋਟਿਸ ਭੇਜ ਕੇ 2 ਹਫਤਿਆਂ ਦੇ ਅੰਦਰ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇਣ ਦੀ ਮੰਗ ਕੀਤੀ ਸੀ ਅਤੇ ਕਿਹਾ ਸੀ ਕਿ ਜੇਕਰ ਉਨ੍ਹਾਂ ਅਜਿਹਾ ਨਾ ਕੀਤਾ ਤਾਂ ਉਹ ਵਿਧਾਨ ਸਭਾ ਦੇ ਸਪੀਕਰ ਦੇ ਸਾਹਮਣੇ ਪਟੀਸ਼ਨ ਦਾਇਰ ਕਰਕੇ ਉਨ੍ਹਾਂ ਦੀ ਤਨਖਾਹ ਅਤੇ ਹੋਰ ਭੱਤੇ ਰੋਕਣ ਦੀ ਮੰਗ ਕਰਨਗੇ। ਨਾਲ ਹੀ ਉਸਨੂੰ ਅਯੋਗ ਠਹਿਰਾਉਣ ਦੀ ਮੰਗ ਕਰਨਗੇ।

ਇਸ ਤੋਂ ਬਾਅਦ ਅਰੋੜਾ ਨੇ ਸਪੀਕਰ ਅੱਗੇ ਇਹ ਪਟੀਸ਼ਨ ਦਾਇਰ ਕੀਤੀ, ਜਿਸ 'ਤੇ ਸਪੀਕਰ 11 ਫਰਵਰੀ ਨੂੰ ਸੁਣਵਾਈ ਕਰਨ ਜਾ ਰਹੇ ਹਨ। ਹੁਣ ਹਾਈ ਕੋਰਟ ਨੇ ਸਪੀਕਰ ਨੂੰ ਇਸ 'ਤੇ ਕਾਰਵਾਈ ਕਰਨ ਦੇ ਹੁਕਮ ਦੇ ਕੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

Related Post