PM ਮੋਦੀ, ਰਾਸ਼ਟਰਪਤੀ ਮੁਰਮੂ ਅਤੇ ਸੁਖਬੀਰ ਸਿੰਘ ਬਾਦਲ ਸਮੇਤ ਇਨ੍ਹਾਂ ਸ਼ਖਸੀਅਤਾਂ ਨੇ ਸੰਗਤ ਨੂੰ ਪ੍ਰਕਾਸ਼ ਪੁਰਬ 'ਤੇ ਦਿੱਤੀਆਂ ਵਧਾਈਆਂ
PM Modi on Guru Nanak Dev ji Parkash Purab : ਪ੍ਰਧਾਨ ਮੰਤਰੀ ਨਰਿੰਦਰ ਨੇ ਟਵੀਟ ਕੀਤਾ, ''ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ। ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਦਇਆ, ਦਿਆਲਤਾ ਅਤੇ ਨਿਮਰਤਾ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਨ।
Guru Nanak Dev Ji : ਦੇਸ਼-ਵਿਦੇਸ਼ ਵਿੱਚ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਗੁਰਪੁਰਬ ਲਈ ਸੰਗਤ ਵਿੱਚ ਠੰਢ ਦੇ ਬਾਵਜੂਦ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਸੰਗਤਾਂ ਗੁਰਦੁਆਰਾ ਸਾਹਿਬਾਨ ਵਿੱਚ ਨਤਮਸਤਕ ਹੋ ਰਹੀਆਂ ਹਨ। ਇਸੇ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸਮੇਤ ਵੱਖ ਵੱਖ ਆਗੂਆਂ ਨੇ ਵੀ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨਰਿੰਦਰ ਨੇ ਟਵੀਟ ਕੀਤਾ, ''ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ। ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਦਇਆ, ਦਿਆਲਤਾ ਅਤੇ ਨਿਮਰਤਾ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਨ।
ਰਾਸ਼ਟਰਪਤੀ ਨੇ ਕਿਹਾ -ਗੁਰੂ ਨਾਨਕ ਦੇਵ ਜੀ ਸਾਡੇ ਲਈ ਚਾਨਣ ਮੁਨਾਰੇ ਹਨ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ, ਮੈਂ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਭਾਰਤੀਆਂ ਨੂੰ, ਖਾਸ ਕਰਕੇ ਸਿੱਖ ਕੌਮ ਦੇ ਵੀਰਾਂ-ਭੈਣਾਂ ਨੂੰ ਲੱਖ-ਲੱਖ ਵਧਾਈਆਂ ਦਿੰਦਾ ਹਾਂ। ਗੁਰੂ ਨਾਨਕ ਦੇਵ ਜੀ ਨੇ ਸਾਨੂੰ ਸਖ਼ਤ ਮਿਹਨਤ ਦੇ ਆਧਾਰ 'ਤੇ ਅਧਿਆਤਮਿਕਤਾ ਦਾ ਮਾਰਗ ਦਿਖਾਇਆ ਹੈ। ਉਸ ਨੇ ਸਾਨੂੰ ਸੱਚਾਈ, ਸੰਤੋਖ, ਦਿਆਲਤਾ, ਨਿਮਰਤਾ ਅਤੇ ਪਿਆਰ 'ਤੇ ਆਧਾਰਿਤ ਸਮਾਜ ਦਾ ਨਿਰਮਾਣ ਕਰਨਾ ਸਿਖਾਇਆ ਹੈ। ਗੁਰੂ ਨਾਨਕ ਦੇਵ ਜੀ ਨੇ ਸਮਾਜਿਕ ਜੀਵਨ ਵਿਚ ਸਾਂਝ ਪਾਉਣ 'ਤੇ ਜ਼ੋਰ ਦਿੱਤਾ ਹੈ ਜੋ ਸਮਾਜਿਕ ਸਦਭਾਵਨਾ ਦਾ ਮਾਰਗ ਹੈ। ਗੁਰੂ ਨਾਨਕ ਦੇਵ ਜੀ ਸਾਡੇ ਲਈ ਚਾਨਣ ਮੁਨਾਰੇ ਹਨ। ਇਹ ਸਾਡੇ ਸਾਰਿਆਂ ਦੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਈਏ ਅਤੇ ਇਕਸੁਰ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰੀਏ।
ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਆਪਣੇ ਟਵਿਟਰ ਐਕਸ 'ਤੇ ਲਿਖਿਆ, ''ਅੱਜ ਦੇ ਗੁਰਪੁਰਬ ਦੀਆਂ ਸਭ ਨੂੰ ਲੱਖ-ਲੱਖ ਵਧਾਈਆਂ। ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸੰਸਾਰ ਨੂੰ ਇੱਕ ਬਿਹਤਰ ਸਥਾਨ ਬਣਾਉਣ ਲਈ ਕਾਰਜਾਂ ਨੂੰ ਪ੍ਰੇਰਨਾ ਅਤੇ ਮਾਰਗਦਰਸ਼ਨ ਦਿੰਦੀਆਂ ਰਹਿਣ।
ਸੁਖਬੀਰ ਸਿੰਘ ਬਾਦਲ, MP ਹਰਸਿਮਰਤ ਕੌਰ ਬਾਦਲ ਤੇ ਬਿਕਰਮ ਮਜੀਠੀਆ ਨੇ ਵੀ ਕੀਤਾ ਟਵੀਟ
ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਸੰਗਤ ਨੂੰ ਟਵੀਟ ਰਾਹੀਂ ਗੁਰਗੁਰਬ ਦੀ ਵਧਾਈ ਦਿੱਤੀ ਹੈ।
ਸੁਖਬੀਰ ਸਿੰਘ ਬਾਦਲ ਨੇ ਟਵੀਟ ਕੀਤਾ, ''ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਜੀ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਵੰਡ ਛਕੋ ਅਤੇ ਨਾਮ ਜਪੋ ਦਾ ਹੋਕਾ ਦੇ ਕੇ ਸੱਚ ਦੇ ਰਾਹ ਪਾ ਕੇ ਜੱਗ ਤਾਰਿਆ ਅਤੇ ਜ਼ਬਰ ਜ਼ੁਲਮ ਖਿਲਾਫ਼ ਕੁੱਲ ਲੋਕਾਈ ਨੂੰ ਜਾਗਰੂਕ ਕਰਕੇ ਸੇਧ ਬਖਸ਼ੀ। ਆਓ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ 'ਚ ਧਾਰਨ ਕਰੀਏ ਅਤੇ ਆਪਣਾ ਜੀਵਨ ਸਫ਼ਲਾ ਕਰੀਏ। ਗੁਰੂ ਸਾਹਿਬ ਜੀ ਸਮੁੱਚੀ ਮਨੁੱਖਤਾ ਦੇ ਸਿਰ 'ਤੇ ਮਿਹਰ ਭਰਿਆ ਹੱਥ ਰੱਖਣ ਅਤੇ ਤੰਦਰੁਸਤੀ ਬਖਸ਼ਿਸ਼ ਕਰਨ।''