CM ਮਾਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ, ਚਲਾਈਆਂ ਪਾਣੀ ਦੀ ਬੁਛਾੜਾਂ

Sangrur News : ਸੰਗਰੂਰ ਵਿੱਚ ਨਿਯੁਕਤੀ ਪੱਤਰਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਈਟੀਟੀ ਅਧਿਆਪਕਾਂ ਤੇ ਪੁਲਿਸ ਵਿਚਾਲੇ ਤਿੱਖੀ ਝੜਪ ਦੀ ਖ਼ਬਰ ਹੈ।

By  Amritpal Singh December 3rd 2024 05:00 PM

Sangrur News : ਸੰਗਰੂਰ ਵਿੱਚ ਨਿਯੁਕਤੀ ਪੱਤਰਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਈਟੀਟੀ ਅਧਿਆਪਕਾਂ ਤੇ ਪੁਲਿਸ ਵਿਚਾਲੇ ਤਿੱਖੀ ਝੜਪ ਦੀ ਖ਼ਬਰ ਹੈ। ਪੁਲਿਸ ਵੱਲੋਂ ਇਸ ਦੌਰਾਨ ਅਧਿਆਪਕਾਂ 'ਤੇ ਲਾਠੀਚਾਰਜ ਅਤੇ ਪਾਣੀ ਦੀ ਬੁਛਾੜਾਂ ਵੀ ਚਲਾਈਆਂ ਗਈਆਂ।

ਜਾਣਕਾਰੀ ਅਨੁਸਾਰ ਇਹ ਅਧਿਆਪਕ ਸੰਗਰੂਰ 'ਚ ਕੌਮੀ ਨੈਸ਼ਨਲ ਹਾਈਵੇ 'ਤੇ ਧਰਨੇ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਲਈ ਜਾ ਰਹੇ ਸਨ, ਜਿਸ ਦੌਰਾਨ ਵੱਡੀ ਗਿਣਤੀ ਵਿੱਚ ਹਾਜ਼ਰ ਪੁਲਿਸ ਵੱਲੋਂ ਇਨ੍ਹਾਂ ਨੂੰ ਰੋਕਣ ਲਈ ਧੱਕਾ-ਮੁੱਕੀ ਤੋਂ ਸ਼ੁਰੂ ਹੋਇਆ ਸਿਲਸਿਲਾ ਪਾਣੀ ਦੀਆਂ ਬੁਛਾੜਾਂ ਤੋਂ ਹੁੰਦਾ ਹੋਇਆ, ਲਾਠੀਚਾਰਜ ਨਿਬੜਿਆ।

Related Post